Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

January 22, 2021 04:03 PM

* ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਝਾਕੀ ਫਿ਼ਜ਼ਾ ਵਿੱਚ ਬਿਖੇਰੇਗੀ ਰੂਹਾਨੀਅਤ ਦਾ ਰੰਗ 


ਚੰਡੀਗੜ੍ਹ, 22 ਜਨਵਰੀ (ਪੋਸਟ ਬਿਊਰੋ): ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ, ਸਦੀਵੀ ਮਾਨਵੀ ਕਦਰਾਂ-ਕੀਮਤਾਂ, ਧਾਰਮਿਕ ਸਹਿ-ਹੋਂਦ ਅਤੇ ਧਰਮ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਖ਼ਾਤਰ ਆਪਣਾ ਮਹਾਨ ਜੀਵਨ ਕੁਰਬਾਨ ਕਰਨ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦ੍ਰਿਸ਼ਮਾਨ ਕਰੇਗੀ।
ਫੁੱਲ ਡਰੈੱਸ ਰਿਹਰਸਲ ਤੋਂ ਪਹਿਲਾਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਅੰਮ੍ਰਿਤਸਰ ਵਿਖੇ 1 ਅਪ੍ਰੈਲ, 1621 ਨੂੰ ਪ੍ਰਕਾਸ਼ ਧਾਰਿਆ। ਮੁਗ਼ਲਾਂ ਵਿਰੁੱਧ ਲੜਾਈ ਦੌਰਾਨ ਬਹਾਦਰੀ ਦਿਖਾਉਣ ਕਰਕੇ ਨੌਵੇਂ ਪਾਤਿਸ਼ਾਹ ਨੂੰ ਉਨ੍ਹਾਂ ਦੇ ਪਿਤਾ ਅਤੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਤੇਗ਼ ਬਹਾਦਰ (ਤਲਵਾਰ ਦੇ ਧਨੀ) ਦਾ ਨਾਮ ਦਿੱਤਾ। ‘ਹਿੰਦ ਦੀ ਚਾਦਰ' ਵਜੋਂ ਜਾਣੇ ਜਾਂਦੇ ਮਹਾਨ ਦਾਰਸ਼ਨਿਕ, ਅਧਿਆਤਮਕ ਰਹਿਨੁਮਾ ਅਤੇ ਕਵੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ 57 ਸਲੋਕਾਂ ਸਮੇਤ 15 ਰਾਗਾਂ ਵਿੱਚ ਗੁਰਬਾਣੀ ਰਚੀ ਜਿਸ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਾਮਲ ਕੀਤਾ।
ਨੌਵੇਂ ਪਾਤਿਸ਼ਾਹ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਪ੍ਰਤੀ ਪ੍ਰੇਮ-ਪਿਆਰ, ਅਮਨ, ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨ ਹਿੱਤ ਦੂਰ-ਦੁਰਾਡੇ ਤੱਕ ਯਾਤਰਾਵਾਂ ਕੀਤੀਆਂ। ਔਰੰਗਜ਼ੇਬ ਦੀ ਕੱਟੜ ਧਾਰਮਿਕ ਨੀਤੀ ਅਤੇ ਜ਼ੁਲਮ ਦਾ ਸਾਹਮਣਾ ਕਰ ਰਹੇ ਕਸ਼ਮੀਰੀ ਪੰਡਤਾਂ ਦੀ ਗਾਥਾ ਸੁਣ ਕੇ ਗੁਰੂ ਸਾਹਿਬ ਨੇ ਮੁਗ਼ਲ ਬਾਦਸ਼ਾਹ ਨੂੰ ਵੰਗਾਰਿਆ। ਇਸਲਾਮ ਕਬੂਲਣ ਤੋਂ ਇਨਕਾਰ ਕਰਨ 'ਤੇ ਮੁਗ਼ਲ ਬਾਦਸ਼ਾਹ ਦੇ ਹੁਕਮ 'ਤੇ ਨੌਵੇਂ ਪਾਤਿਸ਼ਾਹ ਨੂੰ 11 ਨਵੰਬਰ, 1675 ਨੂੰ ਚਾਂਦਨੀ ਚੌਕ, ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਗਿਆ।
ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਦਰਸਾਉਂਦੀ ਸਮੁੱਚੀ ਝਾਕੀ ਚਾਰ-ਚੁਫੇਰੇ ਰੂਹਾਨੀਅਤ ਦਾ ਪਾਸਾਰ ਕਰੇਗੀ। ਟਰੈਕਟਰ ਵਾਲੇ ਅਗਲੇ ਹਿੱਸੇ 'ਤੇ ਪਾਵਨ ਪਾਲਕੀ ਸਾਹਿਬ ਸੁਸ਼ੋਭਿਤ ਹੋਵੇਗੀ। ਟ੍ਰੇਲਰ ਵਾਲੇ ਹਿੱਸੇ ਦੇ ਸ਼ੁਰੂ ਵਿੱਚ ‘ਪ੍ਰਭਾਤ ਫੇਰੀ' ਦਰਸਾਈ ਜਾਵੇਗੀ ਅਤੇ ਸੰਗਤ ਕੀਰਤਨ ਕਰਦੀ ਵਿਖਾਈ ਦੇਵੇਗੀ। ਟ੍ਰੇਲਰ ਦੇ ਆਖ਼ਰੀ ਹਿੱਸੇ ਵਿੱਚ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਨੂੰ ਦਰਸਾਇਆ ਗਿਆ ਹੈ, ਜੋ ਉਸ ਥਾਂ ਉਸਾਰਿਆ ਗਿਆ ਹੈ, ਜਿਥੇ ਭਾਈ ਲੱਖੀ ਸ਼ਾਹ ਵਣਜਾਰਾ ਜੀ ਅਤੇ ਉਨ੍ਹਾਂ ਦੇ ਪੁੱਤਰ ਭਾਈ ਨਗਾਹੀਆ ਜੀ ਨੇ ਗੁਰੂ ਸਾਹਿਬ ਦੇ ਬਿਨਾਂ ਸੀਸ ਦੇ ਧੜ ਦਾ ਸਸਕਾਰ ਕਰਨ ਲਈ ਆਪਣਾ ਘਰ ਸਾੜ ਦਿੱਤਾ ਸੀ।
ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਪੰਜਾਬ ਦੀ ਝਾਕੀ ਨੂੰ ਲਗਾਤਾਰ ਪੰਜਵੇਂ ਸਾਲ ਗਣਤੰਤਰ ਦਿਵਸ ਪਰੇਡ ਲਈ ਚੁਣਿਆ ਗਿਆ ਹੈ। ਸਾਲ 2019 ਵਿੱਚ ਪੰਜਾਬ ਦੀ ਝਾਕੀ ਨੇ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਤੀਜਾ ਸਥਾਨ ਜਿੱਤਿਆ ਸੀ। ਉਦੋਂ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੀ ਝਾਕੀ ਨੇ ਸਭ ਪਾਸੇ ਪ੍ਰਸ਼ੰਸਾ ਖੱਟੀ ਸੀ। ਇਸ ਤੋਂ ਪਹਿਲਾਂ 1967 ਅਤੇ 1982 ਵਿੱਚ ਵੀ ਪੰਜਾਬ ਦੀ ਝਾਕੀ ਤੀਜੇ ਸਥਾਨ 'ਤੇ ਰਹੀ ਸੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ