Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਰਜ਼ੀਆ ਸੁਲਤਾਨਾ ਵੱਲੋਂ ਜਲ ਸਪਲਾਈ ਦੇ ਸਾਰੇ ਪ੍ਰੋਜੈਕਟ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼

January 22, 2021 04:14 PM

* ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ


ਚੰਡੀਗੜ, 22 ਜਨਵਰੀ (ਪੋਸਟ ਬਿਊਰੋ): ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਪਿੰਡਾਂ ਨੂੰ ਸਾਫ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਅਧਿਕਾਰੀਆਂ ਨੂੰ ਪਾਣੀ ਦੀ ਕੁਆਲਿਟੀ ਦਾ ਪੱਧਰ ਉੱਚਾ ਚੁੱਕਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੀਣ ਵਾਲਾ ਸਾਫ ਪਾਣੀ ਮਨੁੱਖੀ ਜ਼ਿੰਦਗੀ ਦਾ ਆਧਾਰ ਹੈ ਅਤੇ ਲੋਕਾਂ ਦੀ ਸਿਹਤ ਨਾਲ ਜੁੜਿਆ ਮਸਲਾ ਹੈ, ਇਸ ਲਈ ਜਿੱਥੇ ਪਾਣੀ ਦੀ ਕੁਆਲਿਟੀ ਦਾ ਪੱਧਰ ਉੱਚਾ ਹੋਵੇ ਉੱਥੇ ਹੀ ਜਲ ਸਪਲਾਈ ਕਰਨ ਵਾਲੀਆਂ ਥਾਂਵਾਂ ‘ਤੇ ਵੀ ਸਾਫ-ਸਫਾਈ ਨੂੰ ਤਵੱਜੋਂ ਦਿੱਤੀ ਜਾਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਭਰ ਵਿਚ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕੇਂਦਰ ਸਰਕਾਰ, ਨਿਰਮਾਤਾ ਕੰਪਨੀਆਂ ਅਤੇ ਫੰਡ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਖਾਸ ਤੌਰ ‘ਤੇ ਵਿਸ਼ਵ ਬੈਂਕ ਅਤੇ ਨਾਬਾਰਡ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ।
ਕਾਬਿਲੇਗੌਰ ਹੈ ਕਿ ਸਾਲ 2021 ਦੀ ਇਹ ਪਹਿਲੀ ਸਮੀਖਿਆ ਮੀਟਿੰਗ ਸੀ ਅਤੇ ਜਲ ਸਪਲਾਈ ਮੰਤਰੀ ਨੇ ਕਿਹਾ ਕਿ ਉਹ ਹੁਣ ਹਰ ਮਹੀਨੇ ਅਧਿਕਾਰੀਆਂ ਨਾਲ ਇਕ ਮੀਟਿੰਗ ਕਰਿਆ ਕਰਨਗੇ ਤਾਂ ਜੋ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਜਾਣਿਆਂ ਜਾ ਸਕੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਫਿਰੋਜ਼ਪੁਰ, ਫਾਜ਼ਿਲਕਾ ਅਤੇ ਅਬੋਹਰ ਦੇ ਇਲਾਕੇ ਵਿਚ ਸ਼ੁਰੂ ਹੋਣ ਵਾਲੇ ਨਹਿਰੀ ਪਾਣੀ ਆਧਾਰਿਤ ਪ੍ਰੋਜੈਕਟ ਜਲਦ ਤਿਆਰ ਕੀਤੇ ਜਾ ਰਹੇ ਹਨ। ਫਿਰੋਜ਼ਪੁਰ ਵਾਲੇ ਪ੍ਰੋਜੈਕਟ (12 ਐਮਐਲਡੀ) ਨਾਲ ਇਲਾਕੇ ਦੇ 93 ਪਿੰਡਾਂ, ਫਾਜ਼ਿਲਕਾ ਵਾਲੇ ਪ੍ਰੋਜੈਕਟ (34 ਐਮਐਲਡੀ) ਨਾਲ 205 ਪਿੰਡਾਂ ਅਤੇ ਅਬੋਹਰ (63 ਐਮਐਲਡੀ) ਵਾਲੇ ਪ੍ਰੋਜੈਕਟ ਨਾਲ 115 ਪਿੰਡਾਂ ਨੂੰ ਲਾਭ ਪੁੱਜੇਗਾ।
ਇਸ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੂੰ ਮੋਗਾ, ਪਟਿਆਲਾ, ਫਤਹਿਗੜ ਸਾਹਿਬ, ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲਿਆਂ ਵਿਖੇ ਨਹਿਰੀ ਪਾਣੀ ਆਧਾਰਿਤ 11 ਪ੍ਰੋਜੈਕਟਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਇਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋ ਜਾਣ ਤੋਂ ਬਾਅਦ ਇਨਾਂ ਜ਼ਿਲਿਆਂ ਦੇ ਉਨਾਂ ਪਿੰਡਾਂ ਨੂੰ ਸ਼ੁੱਧ ਪਾਣੀ ਮਿਲੇਗਾ ਜਿਨਾਂ ਵਿਚ ਯੂਰੇਨੀਅਮ, ਫਲੋਰਾਇਡ ਅਤੇ ਆਰਸੈਨਿਕ ਦੀ ਸਮੱਸਿਆ ਹੈ। ਜਲ ਜੀਵਨ ਮਿਸ਼ਨ ਤਹਿਤ ਚੱਲ ਰਹੇ ਪ੍ਰੋਜੈਕਟ ਬਾਰੇ ਵੀ ਮੰਤਰੀ ਨੂੰ ਦੱਸਿਆ ਗਿਆ।
ਮੀਟਿੰਗ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਧੀਕ ਸਕੱਤਰ ਅਤੇ ਵਿਭਾਗ ਮੁਖੀ ਅਮਿਤ ਤਲਵਾੜ, ਵਧੀਕ ਸਕੱਤਰ ਪਰਨੀਤ ਸ਼ੇਰਗਿੱਲ, ਉੱਤਰੀ, ਦੱਖਣੀ ਤੇ ਕੇਂਦਰੀ ਖੇਤਰ ਦੇ ਚੀਫ ਇੰਜੀਨੀਅਰ ਅਤੇ ਨਿਗਰਾਨ ਇੰਜੀਨੀਅਰਾਂ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ