Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਤੁਰਕੀ ਵੱਲੋਂ ਕੱਢ ਦਿੱਤੇ ਗਏ 40 ਪਾਕਿਸਤਾਨੀ ਨਾਗਰਿਕ ਹਵਾਈ ਅੱਡੇ ਉੱਤੇ ਰਹਿਣ ਲਈ ਮਜਬੂਰ

January 23, 2021 09:22 PM

ਅੰਕਾਰਾ, 23 ਜਨਵਰੀ, (ਪੋਸਟ ਬਿਊਰੋ)- ਤੁਰਕੀ ਸਰਕਾਰ ਨੇ ਦੇਸ਼ ਵਿੱਚ ਗੈਰ ਕਾਨੂੰਨੀ ਰਹਿੰਦੇ 40 ਪਾਕਿਸਤਾਨੀ ਲੋਕਾਂ ਨੂੰ ਪਾਕਿਸਤਾਨ ਵਾਪਸ ਭੇਜਣ ਦਾ ਹੁਕਮ ਕਰਦਿੱਤਾ ਹੈ। ਪਾਕਿਸਤਾਨ ਦੀ ਅਖ਼ਬਾਰ ਐਕਸਪ੍ਰੈੱਸ ਟ੍ਰਿਬਿਊਨ ਦੇ ਮੁਤਾਬਕ ਓਥੋਂ ਦੀ ਕੇਂਦਰੀ ਜਾਂਚ ਏਜੰਸੀ ਨੇ 40 ਪਾਕਿਸਤਾਨੀਆਂ ਦੀ ਹਵਾਲਗੀ ਦੀ ਪੁਸ਼ਟੀ ਕੀਤੀ ਹੈ।ਇਸ ਰਿਪੋਰਟ ਦੇ ਮੁਤਾਬਕ ਪਾਕਿਸਤਾਨ ਨਾਗਰਿਕ ਤੁਰਕੀ ਦੇ ਵੱਖ-ਵੱਖ ਸ਼ਹਿਰਾਂ ਤੋਂ ਇਸਲਾਮਾਬਾਦ ਵਾਪਸ ਭੇਜੇ ਗਏ ਹਨ।
ਅੱਗੋਂ ਪਾਕਿਸਤਾਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਤੁਰਕੀ ਤੋਂ ਭੇਜੇ ਗਏ ਪਾਕਿਸਤਾਨੀ ਲੋਕਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਇਸਲਾਮਾਬਾਦ ਹਵਾਈ ਅੱਡੇ ਉੱਤੇ ਕੀਤਾਗਿਆ ਹੈ ਅਤੇ ਇਸ ਦੇ ਲਈ ਦੋਵਾਂ ਦੇਸ਼ਾਂ ਦੀਆਂ ਗੈਰ-ਸਰਕਾਰੀ ਸੰਸਥਾਵਾਂ ਨੇ ਇਕ ਸਮਝੌਤਾ ਕੀਤਾ ਹੈ, ਜਿਸ ਦੇ ਮੁਤਾਬਕ ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਨੂੰ ਮਦਦ ਦਿੱਤੀ ਜਾ ਰਹੀ ਹੈ। ਤੁਰਕੀ ਨੇ 1 ਅਪ੍ਰੈਲ 2019 ਨੂੰ ਗੈਰ ਕਾਨੂੰਨੀ ਰਹਿੰਦੇ 47 ਪਾਕਿਸਤਾਨੀ ਨਾਗਰਿਕਾਂ ਦੀ ਹਵਾਲਗੀ ਕੀਤੀ ਸੀ ਤੇ ਇਨ੍ਹਾਂ ਨੂੰ ਇਕ ਵਿਸ਼ੇਸ਼ ਜਹਾਜ਼ ਰਾਹੀਂ ਸ਼ਾਰਜਾਹ ਦੇ ਰਸਤੇ ਇਸਲਾਮਾਬਾਦ ਲਿਆਂਦਾ ਗਿਆ ਸੀ। ਸਾਲ 2019 ਵਿਚ ਹੀ ਤੁਰਕੀ ਨੇ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰਦੇ 7 ਪਾਕਿਸਤਾਨੀਆਂ ਨੂੰ ਫੜਿਆ ਅਤੇ ਉਨ੍ਹਾਂ ਨੂੰ ਤੁਰਕੀ ਦੀ ਫਲਾਈਟ ਰਾਹੀਂ ਪਾਕਿਸਤਾਨ ਵਾਪਸ ਭੇਜਿਆ ਗਿਆ ਸੀ।
ਇਕ ਹੋਰ ਰਿਪੋਰਟ ਮੁਤਾਬਕ ਪਿਛਲੇ 6 ਸਾਲਾਂ ਵਿੱਚ ਦੁਨੀਆ ਦੇ 134 ਦੇਸ਼ਾਂ ਤੋਂ ਕੁੱਲ 5,19,000 ਪਾਕਿਸਤਾਨੀ ਨਾਗਰਿਕ ਇਸ ਦੇਸ਼ ਵਿੱਚ ਵਾਪਸ ਭੇਜੇ ਜਾ ਚੁੱਕੇ ਹਨ, ਇਨ੍ਹਾਂ ਉੱਤੇ ਫਰਜ਼ੀ ਦਸਤਾਵੇਜ਼ ਪੇਸ਼ ਕਰਨ ਅਤੇਵੱਖ-ਵੱਖ ਤਰ੍ਹਾਂ ਦੇ ਅਪਰਾਧਿਕ ਕੇਸ ਦਰਜ ਕੀਤੇ ਗਏ ਹਨ। ਸਾਊਦੀ ਅਰਬ, ਯੂ ਈ ਏ ਅਤੇ ਓਮਾਨ ਤੋਂ ਹਰ ਸਾਲ ਗੈਰ-ਕਾਨੂੰਨੀ ਢੰਗ ਨਾਲਓਥੇ ਰਹਿੰਦੇ ਪਾਕਿਸਤਾਨ ਨਾਗਰਿਕਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਇਸ ਦੇ ਬਾਅਦ ਵੀ ਸਾਊਦੀ ਅਰਬ ਅਤੇ ਤੁਰਕੀ ਵਿਚ 65,000 ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀ ਓਥੇ ਡਿਪੋਰਟੀ ਕੈਂਪਾਂ ਵਿਚ ਰੱਖੇ ਹੋਏ ਹਨ।
ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੀ ਰਿਪੋਰਟ ਮੁਤਾਬਕ ਪਿਛਲੇ ਪੰਜ ਸਾਲਾਂ ਵਿਚ ਸਾਊਦੀ ਅਰਬ ਨੇ ਸਭ ਤੋਂ ਵੱਧ ਪਾਕਿਸਤਾਨੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਅਤੇ ਮਲੇਸ਼ੀਆ, ਬ੍ਰਿਟੇਨ, ਗ੍ਰੀਸ, ਅਮਰੀਕਾ, ਚੀਨ, ਈਰਾਨ ਤੇ ਜਰਮਨੀ ਵੀ ਪਾਕਿਸਤਾਨ ਦੇ ਕਈ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਵਿਚੋਂ ਕੱਢ ਚੁੱਕੇ ਹਨ। ਹੈਰਾਨੀ ਦੀ ਗੱਲ ਹੈ ਕਿ ਯੁੱਧ ਤੋਂ ਪੀੜਤ ਦੇਸ਼ਾਂ ਸੀਰੀਆ,ਅਫਗਾਨਿਸਤਾਨ ਅਤੇ ਲੀਬੀਆ ਨੇ ਵੀ ਗੈਰ ਕਾਨੂੰਨੀ ਢੰਗ ਨਾਲ ਓਥੇ ਰਹਿੰਦੇ ਪਾਕਿਸਤਾਨੀ ਨਾਗਰਿਕਾਂ ਦੀ ਹਵਾਲਗੀ ਕੀਤੀ ਹੈ। ਇਨ੍ਹਾਂ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਸਭ ਤੋਂ ਵੱਧ ਹਵਾਲਗੀ ਲੀਬੀਆ ਵੱਲੋਂ ਕੀਤੀ ਗਈ ਸੀ। ਲੀਬੀਆ ਯੂਰਪ ਦਾ ਗੇਟਵੇਅ ਹੋਣ ਕਾਰਨ ਕਈ ਪਾਕਿਸਤਾਨੀ ਏਥੇ ਗੈਰ-ਕਾਨੂੰਨੀ ਢੰਗ ਨਾਲ ਜਾਣ ਅਤੇ ਫਿਰ ਅੱਗੇ ਯੂਰਪ ਦੇ ਦੇਸ਼ਾਂ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ