Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਮਮਤਾ ਦੀ ਨਵੀਂ ਤਜਵੀਜ਼ ਭਾਰਤ ਵਿੱਚ ਵਾਰੀ-ਵਾਰੀ ਚੱਲਦੀਆਂ 4 ਰਾਜਧਾਨੀਆਂ ਚਾਹੀਦੀਆਂ ਨੇ

January 25, 2021 01:51 AM

ਕੋਲਕਾਤਾ, 24 ਜਨਵਰੀ (ਪੋਸਟ ਬਿਊਰੋ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੱਲ੍ਹ ਨਵੀਂ ਤਜਵੀਜ਼ ਪੇਸ਼ ਕਰ ਦਿੱਤੀ ਹੈ ਕਿ ਭਾਰਤ ਵਿੱਚ ਵਾਰੀ-ਵਾਰੀ ਚੱਲਣ ਵਾਲੀਆਂ ਚਾਰ ਰਾਜਧਾਨੀਆਂ ਹੋਣੀਆਂ ਚਾਹੀਦੀਆਂ ਹਨ ਤੇ ਦੇਸ਼ ਦੇ ਵੱਖ-ਵੱਖ ਥਾਵਾਂ `ਤੇ ਪਾਰਲੀਮੈਂਟ ਸੈਸ਼ਨ ਹੋਣੇ ਚਾਹੀਦੇ ਹਨ।
ਮਮਤਾ ਬੈਨਰਜੀ ਨੇ ਕੱਲ੍ਹ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਨੂੰ ‘ਪਰਾਕਰਮ ਦਿਵਸ` ਵਜੋਂ ਮਨਾਉਣ ਦੇ ਫੈਸਲੇ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਐਲਾਨ ਕਰਨ ਤੋਂ ਪਹਿਲਾਂ ਨੇਤਾਜੀ ਦੇ ਰਾਜ ਦੀ ਸਰਕਾਰ ਨਾਲ ਸਲਾਹ ਨਹੀਂ ਕੀਤੀ। ਉਨ੍ਹਾਂ ਨੇਤਾ ਜੀ ਨੂੰ ਉਨ੍ਹਾਂ ਦੀ 125ਵੀ ਜਯੰਤੀ `ਤੇ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਵਿਸ਼ਾਲ ਜਲੂਸ ਵਿੱਚ ਸ਼ਾਮਲ ਹੋਣ ਪਿੱਛੋਂ ਏਥੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, “ਬ੍ਰਿਟਿਸ਼ ਰਾਜ ਦੌਰਾਨ ਕੋਲਕਾਤਾ ਦੇਸ਼ ਦੀ ਰਾਜਧਾਨੀ ਹੁੰਦੀ ਸੀ। ਮੇਰੇ ਖਿਆਲ ਵਿੱਚ ਸਾਨੂੰ ਇੱਕ-ਇੱਕ ਕਰ ਕੇ ਚਾਰ ਰਾਜਧਾਨੀਆਂ ਮਿਲਣੀਆਂ ਚਾਹੀਦੀਆਂ ਹਨ। ਦੇਸ਼ ਦੀ ਇੱਕੋ ਰਾਜਧਾਨੀ ਕਿਉਂ ਚਾਹੀਦੀ ਹੈ? ਦੇਸ਼ ਵਿੱਚ ਵੱਖ-ਵੱਖ ਥਾਵਾਂ `ਤੇ ਪਾਰਲੀਮੈਂਟ ਦਾ ਸੈਸ਼ਨ ਹੋਣਾ ਚਾਹੀਦਾ ਹੈ? ਸਾਨੂੰ ਆਪਣੀ ਧਾਰਨਾ ਬਦਲਣੀ ਪਵੇਗੀ?”ਉਨ੍ਹਾਂ ਇਹ ਸਵਾਲ ਉਠਾਇਆ ਕਿ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ‘ਦੇਸ਼ਨਾਇਕ ਦਿਵਸ`ਵਜੋਂ ਕਿਉਂ ਨਹੀਂ ਮਨਾਇਆ ਜਾਣਾ ਚਾਹੀਦਾ? ਉਂਹਾ ਕਿਹਾ, ‘‘ਪਰਾਕਰਮ ਦਾ ਕੀ ਅਰਥ ਹੈ? ਹੋ ਸਕਦਾ ਹੈ ਕਿ ਉਹ ਮੈਨੂੰ ਰਾਜਨੀਤਕ ਤੌਰ ਉੱਤੇ ਨਾਪਸੰਦ ਕਰਦੇ ਹੋਣਗੇ, ਪਰ ਮੇਰੇ ਨਾਲ ਸਲਾਹ ਤਾਂ ਕਰ ਸਕਦੇ ਸਨ। ਸ਼ਬਦ ਦੀ ਚੋਣ ਕਰਨ ਤੋਂ ਪਹਿਲਾਂ ਉਹ ਨੇਤਾ ਜੀ ਦੇ ਪੋਤਰੇ ਸੁਗਤ ਬੋਸ ਜਾਂ ਸੁਮੰਤਰ ਬੋਸ ਨਾਲ ਸਲਾਹ ਕਰ ਸਕਦੇ ਸਨ। ਉਨ੍ਹਾਂ ਇਹ ਵੀ ਪੁੱਛਿਆ, ‘ਪਰਾਕਰਮ` ਨਾਂਅ ਕਿਸ ਨੇ ਦਿੱਤਾ ਹੈ? ਅਸੀਂ ਇਸ ਦਿਨ ਨੂੰ ਇੱਥੇ ਦੇਸ਼ਨਾਇਕ ਦਿਵਸ ਵਜੋਂ ਮਨਾ ਰਹੇ ਹਾਂ, ਕਿਉਂਕਿ ਇਸ ਦਾ ਇੱਕ ਇਤਿਹਾਸ ਹੈ। ਰਬਿੰਦਰਨਾਥ ਟੈਗੋਰ ਨੇ ਨੇਤਾ ਜੀ ਨੂੰ ਦੇਸ਼ਨਾਇਕ ਕਿਹਾ ਸੀ। ਇਸੇ ਕਾਰਨ ਹੀ ਅਸੀਂ ਅੱਜ ਇਸ ਨਾਂਅ ਦੀ ਵਰਤੋਂ ਬੰਗਾਲ ਦੀਆਂ ਦੋ ਮਹਾਨ ਸਖਸ਼ੀਅਤਾਂ ਨੂੰ ਜੋੜਨ ਲਈ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼