Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਪੀ ਐਮ ਸੀ ਬੈਂਕ ਘੋਟਾਲੇ ਵਿੱਚ ਵੀਵਾ ਗਰੁੱਪ ਦੇ ਦੋ ਵੱਡੇ ਅਧਿਕਾਰੀ ਗ੍ਰਿਫਤਾਰ

January 25, 2021 01:52 AM

ਮੁੰਬਈ, 24 ਜਨਵਰੀ (ਪੋਸਟ ਬਿਊਰੋ)- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ (ਪੀ ਐਮ ਸੀ) ਬੈਂਕ ਘੋਟਾਲਾ ਕੇਸ ਵਿੱਚ ਬਹੁਜਨ ਵਿਕਾਸ ਅਘਾੜੀ (ਬੀ ਵੀ ਏ) ਦੇ ਮੁਖੀ ਅਤੇ ਵਿਧਾਇਕ ਹਿਤੇਂਦਰ ਠਾਕੁਰ,ਪਰਮੋਟਰ ਵੀਵਾ ਗਰੁੱਪ ਨਾਲ ਜੁੜੇ ਪੰਜ ਟਿਕਾਣਿਆਂ `ਤੇ ਸ਼ੁੱਕਰਵਾਰ ਨੂੰ ਛਾਪੇਮਾਰੀ ਕੀਤੀ ਤੇ ਇਸ ਦੇ ਮੈਨੇਜਿੰਗ ਡਾਇਰੈਕਟਰ ਮੇਹੁਲ ਠਾਕੁਰ ਅਤੇ ਡਾਇਰੈਕਟਰ ਮਦਨ ਗੋਪਾਲ ਚਤੁਰਵੇਦੀ ਨੂੰ ਗ੍ਰਿਫਤਾਰ ਕਰ ਲਿਆ ਹੈ। ਕੋਰਟ ਨੇ ਦੋਵਾਂ ਨੂੰ ਕੱਲ੍ਹ ਚਾਰ ਦਿਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਭੇਜ ਦਿੱਤਾ।ਇਨ੍ਹਾਂ ਦੀ ਗ੍ਰਿਫਤਾਰੀ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਦੇ ਤਹਿਤ ਹੋਈ ਹੈ।
ਜਾਂਚ ਏਜੰਸੀ ਨੇ ਛੇ ਛਾਪੇਮਾਰੀਆ ਵੀਵਾ ਗਰੁੱਪ, ਉਸ ਦੇ ਸਹਿਯੋਗੀ ਅਤੇ ਦੋ ਵਿੱਤੀ ਸਲਾਹਕਾਰਾਂ ਦੇ ਘਰਾਂ ਵਿੱਚ ਵਸਈ-ਵਿਰਾਰ, ਅੰਧੇਰੀ ਅਤੇ ਮੁੰਬਈ ਦੇ ਸਬ-ਅਰਬਨ ਖੇਤਰ ਜੁਹੂ ਅਤੇ ਅਤੇ ਚੈਂਬੂਰ ਵਿਖੇਮਾਰੇ ਹਨ। ਪਤਾ ਲੱਗਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦੋਵਾਂ ਦੇ ਖਿਲਾਫ ਇਹ ਕਾਰਵਾਈ 4300 ਕਰੋੜ ਰੁਪਏ ਦੇ ਪੀ ਐਮ ਸੀ ਬੈਂਕ ਘੋਟਾਲਾ ਕੇਸ ਦੀ ਜਾਂਚ ਵਿੱਚ ਸਹਿਯੋਗ ਨਾ ਕਰਨ ਕਰ ਕੇ ਕੀਤੀ ਹੈ। ਛਾਪੇਮਾਰੀ ਦੌਰਾਨ 73 ਲੱਖ ਰੁਪਏ ਨਕਦ ਅਤੇ ਇਤਰਾਜ਼ਯੋਗ ਡਿਜੀਟਲ ਅਤੇ ਦਸਤਾਵੇਜ਼ੀ ਸਬੂਤ ਮਿਲੇ ਹਨ। ਠਾਕੁਰ ਦੀ ਪਾਰਟੀ ਦੇ ਤਿੰਨ ਵਿਧਾਇਕ ਹਨ, ਜੋ ਇਸ ਰਾਜ ਵਿੱਚ ਸ਼ਿਵ ਸੈਨਾ ਨੇਤਾ ਉਧਵ ਠਾਕਰੇ ਦੀ ਅਗਵਾਈ ਹੇਠਲੀ ਮਹਾ ਵਿਕਾਸ ਅਘਾੜੀ (ਐਮ ਵੀ ਏ) ਸਰਕਾਰ ਨੂੰ ਬਾਹਰ ਤੋਂ ਸਮਰਥਨ ਦੇ ਰਹੀ ਹੈ। ਜਾਂਚ ਏਜੰਸੀ ਨੇ ਪੀ ਐਮ ਸੀ ਬੈਂਕ ਨਾਲ ਕਰਜ਼ਾ ਧੋਖਾਧੜੀ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਲਈ ਅਕਤੂਬਰ 2019 ਵਿੱਚ ਹਾਊਸਿੰਗ ਡਿਵੈਲਪਮੈਂਟ ਇਨਫਰਾਸਟ੍ਰਕਚਰ ਲਿਮਟਿਡ, ਉਸ ਦੇ ਪ੍ਰਮੋਟਰ ਰਾਕੇਸ਼ ਕੁਮਾਰ ਵਧਾਾਨ, ਉਸ ਦੇ ਬੇਟੇ ਸਾਰੰਗ ਵਧਾਵਨ, ਸਾਬਕਾ ਚੇਅਰਮੈਨ ਵਰਿਆਮ ਸਿੰਘ ਤੇ ਸਾਬਕਾ ਮੈਨੇਜਿੰਗ ਡਾਇਰੈਕਟਰ ਜਾਇ ਥਾਮਸ ਦੇ ਖਿਲਾਫ ਕੇਸ ਦਰਜ ਕੀਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ