Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਜੱਜ ਸਾਹਿਬ ਨੇ ਕਿਹਾ : ਭੱਜ ਗਈ ਪਤਨੀ ਨੂੰ ਭੁੱਲ ਜਾਓ ਤੇ ਦੂਸਰੀ ਲੱਭੋ

January 25, 2021 01:55 AM

ਪਟਨਾ, 24 ਜਨਵਰੀ (ਪੋਸਟ ਬਿਊਰੋ)- ਪਟਨਾ ਹਾਈ ਕੋਰਟ ਵਿੱਚ ਇੱਕ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਨੂੰ ਜ਼ਮਾਨਤ ਦਿੰਦੇ ਹੋਏ ਜੱਜ ਨੇ ਕੇਸ ਦਾਇਰ ਕਰਨ ਵਾਲੇ ਪਤੀ ਨੂੰ ਦਿਲਾਸਾ ਦਿੰਦੇ ਹੋਏ ਕਿਹਾ, ‘‘ਜੇ ਪਤਨੀ ਕਿਸੇ ਨਾਲ ਭੱਜ ਗਈ ਹੈ ਤਾਂ ਭੁੱਲ ਜਾਓ। ਦੂਸਰੀ ਲੜਕੀ ਲੱਭ ਲਓ। ਜੋ ਭੱਜ ਗਈ, ਉਹ ਤੁਹਾਡੀ ਕਿੱਥੇ ਰਹੀ?”
ਜਸਟਿਸ ਪੀ ਕੇ ਝਾਅ ਨੇ ਇਹ ਟਿੱਪਣੀ ਉਸ ਸਮੇਂ ਕੀਤੀ, ਜਦ ਬਚਾਅ ਪੱਖ ਦੇ ਸੀਨੀਅਰ ਵਕੀਲ ਵਾਈ ਸੀ ਰਮਾ ਨੇ ਪਤੀ ਵੱਲੋਂ ਸੀਤਾਮੜੀ ਦੇ ਬਥਨਾਹਾ ਥਾਣੇ ਵਿੱਚ ਦਰਜ ਕਰਾਈ ਸਿ਼ਕਾਇਤ ਪੜ੍ਹ ਕੇ ਸੁਣਾਈ। 25 ਸਾਲਾ ਨਾਗੇਂਦਰ ਕੁਮਾਰ ਜੈਸਵਾਲ ਨੇ ਤੀਹ ਨਵੰਬਰ 2017 ਨੂੰ ਤਾਨੀਆ ਉਰਫ ਮਧੂ ਨਾਲ ਵਿਆਹ ਕੀਤਾ ਸੀ। ਇਸ ਦੇ ਬਾਅਦ ਉਹ ਪਤੀ ਨਾਲ ਸਹੁਰੇ ਗਈ, ਪਰ ਕੁਝ ਦਿਨਾਂ ਪਿੱਛੋਂ ਅੱਗੇ ਦੀ ਪੜ੍ਹਾਈ ਜਾਰੀ ਰੱਖਣ ਦੀ ਇੱਛਾ ਪ੍ਰਗਟ ਕੀਤੀ ਅਤੇ ਪਤੀ ਨੇ ਦਰਭੰਗਾ ਦੇ ਕਾਲਜ ਵਿੱਚ ਉਸ ਦਾ ਦਾਖਲਾ ਕਰਵਾ ਦਿੱਤਾ। ਇਸ ਦੌਰਾਨ ਉਹ ਪਟਨੇ ਵਿੱਚ ਗਰਲਜ਼ ਹੋਸਟਲ ਵਿੱਚ ਰਹਿ ਕੇ ਪੇਪਰਾਂ ਦੀ ਤਿਆਰੀ ਕਰਦੀ ਰਹੀ। ਵਕੀਲ ਵਰਮਾ ਨੇ ਕਿਹਾ ਕਿ ਲਾਕਡਾਊਨ ਦੌਰਾਨ 22 ਅਪ੍ਰੈਲ ਨੂੰ ਤਾਨੀਆ ਪੇਕੇ ਜਾ ਕੇ ਆਪਣੇ ਚਾਚੇ ਨਾਲ ਰਹਿਣ ਲੱਗੀ। 23 ਮਈ ਦੀ ਰਾਤ ਉਹ ਓਥੋਂ ਗਾਇਬ ਹੋ ਗਈ ਤੇ ਉਸ ਦਾ ਮੋਬਾਈਲ ਸਵਿਚ ਆਫ ਮਿਲਣ ਲੱਗਾ। ਪਤਾ ਲੱਗਾ ਕਿ ਪਟਨਾ ਵਿੱਚ ਪੜ੍ਹਾਈ ਦੌਰਾਨ ਇੱਕ ਵਿਅਕਤੀ ਨਾਲ ਮੋਬਾਈਲ `ਤੇ ਉਸ ਦੀ ਗੱਲਬਾਤ ਹੁੰਦੀ ਸੀ,ਜਿਸ ਦਾ ਨਾਂਅ ਰਾਜੇਸ਼ ਕੁਮਾਰ ਹੈ। ਪਤੀ ਨੇ ਦਾਅਵਾ ਕੀਤਾ ਕਿ ਉਸ ਦੀ ਪਤਨੀ ਨੂੰ ਰਾਜੇਸ਼ ਕੁਮਾਰ ਲੈ ਕੇ ਭੱਜਾ ਹੈ। ਜੱਜ ਨੇ ਸਾਰੀ ਕਹਾਣੀ ਸੁਣਨ ਪਿੱਛੋਂ ਸੀਨੀਅਰ ਵਕੀਲ ਨਾਲ ਕੁਝ ਗੱਲਬਾਤ ਕੀਤੀ ਅਤੇ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ