Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸ਼ਗਨ ਦੀ ਰਾਸ਼ੀ 51 ਹਜ਼ਾਰ ਰੁਪਏ ਕਰਨ ਦਾ ਐਲਾਨ

January 25, 2021 01:58 AM

ਚੰਡੀਗੜ੍ਹ, 24 ਜਨਵਰੀ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਿਰਤੀ ਕਾਮਿਆਂ ਦੀਆਂ ਲੜਕੀਆਂ ਦੀ ਸ਼ਗਨ ਰਾਸ਼ੀ ਇਸ ਸਾਲ ਪਹਿਲੀ ਅਪ੍ਰੈਲ ਤੋਂ 31 ਹਜ਼ਾਰ ਰੁਪਏ ਤੋਂ ਵਧਾ ਕੇ 51ਹਜ਼ਾਰ ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਕੋਰੋਨਾ ਪਾਜ਼ੀਟਿਵ ਪਾਏ ਜਾਂਦੇ ਕਿਰਤੀਆਂ ਜਾਂ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ 1,500 ਰੁਪਏ ਦੀ ਵਿੱਤੀ ਮਦਦਦੀ ਵੀ ਮਨਜ਼ੂਰੀ ਦਿੱਤੀ ਗਈ ਹੈ।ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇਮਾਰਤਾਂ ਅਤੇ ਹੋਰ ਉਸਾਰੀਆਂ ਦੇ ਕਾਨਿਆਂ ਬਾਰੇ ਭਲਾਈ ਬੋਰਡ (ਬੀ ਓ ਸੀ ਡਬਲਯੂ) ਦੀ ਪਰਸੋਂ ਸ਼ਾਮ ਨੂੰ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੌਜੂਦਾ ਸ਼ਰਤਾਂ ਵਿੱਚ ਕਿਸੇ ਵੀ ਧਾਰਮਕ ਸੰਸਥਾ ਗੁਰਦੁਆਰਾ, ਮੰਦਰ ਤੇ ਚਰਚ ਵੱਲੋਂ ਜਾਰੀ ਕੀਤੇ ਮੈਰਿਜ ਸਰਟੀਫਿਕੇਟ ਨੂੰ ਇਸ ਮੰਤਵ ਕਰਨ ਲਈ ਪ੍ਰਵਾਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸ਼ਗਨ ਸਕੀਮ ਹੇਠ 50 ਫੀਸਦੀ ਰਾਸ਼ੀ ਐਡਵਾਂਸ ਲਈ ਜਾ ਸਕਦੀ ਹੈ ਅਤੇ ਬਾਕੀ ਰਾਸ਼ੀ ਸੋਧ ਨਿਯਮਾਂ ਹੇਠ ਸਬੰਧਤ ਅਥਾਰਟੀ ਵੱਲੋਂ ਜਾਰੀ ‘ਮੈਰਿਜ ਸਰਟੀਫਿਕੇਟ’ ਜਮ੍ਹਾਂ ਕਰਵਾਉਣ ਮਗਰੋਂ ਜਾਰੀ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਸਾਰੀ ਗਤੀਵਿਧੀਆਂ ਦੌਰਾਨ ਹਾਦਸੇ ਵਿੱਚ ਕਿਰਤੀ ਦੀ ਮੌਤ ਹੋਣ ਉੱਤੇ ਦੋ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ, ਭਾਵੇਂ ਉਹ ਉਸਾਰੀ ਬੋਰਡ ਕੋਲ ਰਜਿਸਟਰਡ ਹੋਵੇ ਜਾਂ ਨਾ, ਪਰ ਉਸਾਰੀ ਕਿਰਤੀ ਵਜੋਂ ਰਜਿਸਟਰਡ ਹੋਣ ਦੇ ਯੋਗ ਹੋਵੇ। ਉਨ੍ਹਾਂ ਨੇ ਵੱਖ-ਵੱਖ ਭਲਾਈ ਸਕੀਮਾਂ ਹੇਠ ਲਾਭ ਲੈਣ ਲਈ ਅਰਜ਼ੀਆਂ ਜਮ੍ਹਾਂ ਕਰਾਉਣ ਲਈ ਸਮਾਂ ਸੀਮਾ ਵਧਾ ਕੇ ਇੱਕ ਸਾਲ ਕਰਨ ਦਾ ਫੈਸਲਾ ਕੀਤਾ ਗਿਆ ਕਿਉਂਕਿ ਕਈ ਕਾਮੇ ਕੋਵਿਡ 19 ਮਹਾਮਾਰੀ ਕਾਰਨ ਬਿਨੈ ਪੱਤਰ ਨਹੀਂ ਦੇ ਸਕੇ। ਇਸ ਤੋਂ ਇਲਾਵਾ ਸਕਰੀਨਿੰਗ ਕਮੇਟੀ ਵੱਲੋਂ ਪੈਨਸ਼ਨ ਬਿਨੈ ਪੱਤਰ ਰੱਦ ਕਰਨ ਦੀ ਸੂਰਤ ਵਿੱਚ ਉਸਾਰੀ ਕਿਰਤੀਆਂ ਵੱਲੋਂ ਸਕੱਤਰ ਬੋਰਡ ਕੋਲ ਅਪੀਲ ਕਰਨ ਦਾ ਸਮਾਂ ਵੀ ਨੱਬੇ ਦਿਨ ਤੋਂ ਵਧਾ ਕੇ 120 ਦਿਨ ਕਰ ਦਿੱਤਾ ਗਿਆ ਹੈ।
ਬਾਲੜੀ (ਲੜਕੀ) ਜਨਮ ਤੋਹਫਾ ਸਕੀਮ ਹੇਠ ਬੋਰਡ ਨੇ ਬਿਨੈ ਪੱਤਰ ਜਮ੍ਹਾਂ ਕਰਵਾਉਣ ਦੀ ਸਮਾਂ ਸੀਮਾ (ਲੜਕੀ ਦੇ ਜਨਮ ਦੀ ਤਰੀਕ ਤੋਂ) ਛੇ ਮਹੀਨੇ ਤੋਂ ਵਧਾ ਕੇ ਇੱਕ ਸਾਲ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਵਿੱਚ ਬੋਰਡ ਨੇ ਫਰਮਾਸਿਊਟੀਕਲ, ਪੈਰਾ ਮੈਡੀਕਲ ਦੀ ਪੜ੍ਹਾਈ ਵਿੱਚ ਡਿਗਰੀ/ ਪੋਸਟ ਗ੍ਰੈਜੂਏਟ ਡਿਗਰੀ ਕੋਰਸ ਕਰ ਰਹੇ ਲੜਕਿਆਂ ਦਾ ਸਾਲਾਨਾ ਵਜ਼ੀਫਾ 25,000 ਤੋਂ ਵਧਾ ਕੇ 35,000 ਰੁਪਏ ਅਤੇ ਲੜਕੀਆਂ ਦਾ ਵਜ਼ੀਫਾ 30,000 ਤੋਂ ਵਧਾ ਕੇ 40,000 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਫਾਰਮਾਸਿਊਟੀਕਲ, ਪੈਰਾ ਮੈਡੀਕਲ ਦੀ ਪੜ੍ਹਾਈ ਵਿੱਚ ਡਿਗਰੀ, ਪੋਸਟ ਗ੍ਰੈਜੂਏਟ ਡਿਗਰੀ ਕੋਰਸ ਕਰਨ ਵਾਲੇ ਲੜਕਿਆਂ ਦੇ ਹੋਸਟਲ ਵਿੱਚ ਵਜ਼ੀਫਾ 40,000 ਤੋਂ ਵਧਾ ਕੇ 50,000 ਰੁਪਏ ਅਤੇ ਲੜਕੀਆਂ ਦਾ ਵਜ਼ੀਫਾ 45,000 ਤੋਂ ਵਧਾ ਕੇ 55,000 ਰੁਪਏ ਕਰ ਦਿੱਤਾ ਗਿਆ ਹੈ। ਮੈਡੀਕਲ ਅਤੇ ਇੰਜੀਨੀਅਰਿੰਗ ਕਰਦੇ ਵਿਦਿਆਰਥੀਆਂ (ਲੜਕਿਆਂ) ਦਾ ਸਾਲਾਨਾ ਵਜ਼ੀਫਾ 40,000 ਤੋਂ 50,000 ਰੁਪਏ ਅਤੇ ਲੜਕੀਆਂ ਦੀ ਵਜ਼ੀਫਾ 50,000 ਤੋਂ 60,000 ਰੁਪਏ, ਜਦ ਕਿ ਹੋਸਟਲ ਵਜ਼ੀਫਾ ਕ੍ਰਮਵਾਰ 70,000 ਅਤੇ 80,000 ਰੁਪਏ ਕਰ ਦਿੱਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ