Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਥਾਣੇਦਾਰ ਨੂੰ ਕੁੱਟ ਕੇ 20 ਹਜ਼ਾਰ ਖੋਹੇ

January 25, 2021 02:00 AM

ਕਪੂਰਥਲਾ, 24 ਜਨਵਰੀ (ਪੋਸਟ ਬਿਊਰੋ)- ਇੱਕ ਏ ਐਸ ਆਈ ਨਾਲ ਕੁੱਟਮਾਰ ਕਰ ਕੇ ਵਰਦੀ ਪਾੜਨ, ਨਕਦੀ ਤੇ ਹੋਰ ਜ਼ਰੂਰੀ ਕਾਗਜ਼ਾਤ ਖੋਹਣ ਦੇ ਦੋਸ਼ ਵਿੱਚ ਥਾਣਾ ਢਿੱਲਵਾਂ ਦੀ ਪੁਲਸ ਨੇ ਦੋ ਜਣਿਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਢਿੱਲਵਾਂ ਦੇ ਐਸ ਐਚ ਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਏ ਐਸ ਆਈ ਮਨਜੀਤ ਸਿੰਘ ਪਿੰਡ ਖਾਨੋਵਾਲ ਥਾਣਾ ਸਦਰ ਕਪੂਰਥਲਾ ਨੇ ਸ਼ਿਕਾਇਤ ਕੀਤੀ ਕਿ ਉਹ ਆਪਣੀ ਗੱਡੀ ਵਿੱਚ ਕਪੂਰਥਲਾ ਤੇ ਅੰਮ੍ਰਿਤਸਰ `ਚ ਵਾਰੰਟਾਂ ਦੀ ਤਾਮੀਲ ਕਰਾਉਣ ਲਈ ਜਾ ਰਿਹਾ ਸੀ। ਇਸ ਦੌਰਾਨ ਬੀਤਾ ਪੁੱਤਰ ਜੀਤ ਸਿੰਘ ਪਿੰਡ ਮੰਡ ਸੰਗੋਜਲਾ ਕਪੂਰਥਲਾ ਅਤੇ ਜੱਗਾ ਪਿੰਡ ਤਲਵੰਡੀ ਥਾਣਾ ਫੱਤੂਢੀਂਗਾ ਦਾ ਫੋਨ ਆਇਆ, ਜਿਨ੍ਹਾਂ ਨੂੰ ਉਹ ਪਹਿਲਾਂ ਤੋਂ ਜਾਣਦਾ ਸੀ। ਬੀਤਾ ਨੇ ਉਸ ਨੂੰ ਉਸ ਦੇ ਲੜਕੇ ਦੇ ਵਿਆਹ ਦੇ ਸਬੰਧ ਵਿੱਚ ਗੱਲਬਾਤ ਲਈ ਆਪਣੇ ਕੋਲ ਬੁਲਾਇਆ, ਜਿਸ `ਤੇ ਉਹ ਮੰਡ ਸੰਗੋਜਲਾ ਲਈ ਨਿਕਲ ਪਿਆ। ਓਥੇ ਪਹਿਲਾਂ ਤੋਂ ਖੜ੍ਹੇ ਬੀਤਾ ਅਅਤੇ ਜੱਗਾ ਉਸ ਦੀ ਗੱਡੀ ਵਿੱਚ ਬੈਠ ਗਏ ਤੇ ਉਸ ਨੂੰ ਮੰਡ ਖੇਤਰ ਵਿੱਚ ਲੈ ਗਏ, ਜਿੱਥੇ ਦੋਸ਼ੀਆਂ ਨੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਉਸ `ਤੇ ਦਾਤਰ ਨਾਲ ਵਾਰ ਕੀਤੇ, ਜਿਸ ਨਾਲ ਉਹ ਲਹੂ ਲੁਹਾਨ ਹੋ ਗਿਆ। ਫਿਰ ਦੋਸ਼ੀਆਂ ਨੇ ਉਸ ਨਾਲ ਕੁੱਟਮਾਰ ਕਰ ਕੇ ਉਸ ਦੀ ਜੇਬ ਵਿੱਚੋਂ ਉਸ ਦਾ ਪਰਸ ਕੱਢ ਲਿਆ ਜਿਸ ਵਿੱਚ ਵੀਹ ਹਜ਼ਾਰ ਰੁਪਏ ਨਕਦੀ, ਏ ਟੀ ਐਮ ਕਾਰਡ, ਪਛਾਣ ਪੱਤਰ, ਪੈਨ ਕਾਰਡ, ਆਧਾਰ ਕਾਰਡ ਤੇ ਵੋਟਰ ਕਾਰਡ ਸਨ, ਖੋਹ ਲਏ। ਮੁਲਜ਼ਮ ਉਸ ਕੋਲੋਂ ਮੋਬਾਈਲ ਫੋਨ ਵੀ ਖੋਹ ਲੈ ਗਏ, ਜਿਸ ਦੌਰਾਨ ਉਸ ਦੀ ਵਰਦੀ ਵੀ ਪਾਟ ਗਈ ਅਤੇ ਮੁਲਜ਼ਮਾਂ ਨੇ ਉਸ ਦੀ ਗੱਡੀ ਦੀ ਵੀ ਤੋੜ ਭੰਨ ਕੀਤੀ।ਢਿੱਲਵਾਂ ਪੁਲਸ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਦੋਵਾਂ ਮੁਲਜ਼ਮਾਂ ਬੀਤੇ ਤੇ ਜੱਗੇ ਦੇ ਖਿਲਾਫ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ