Welcome to Canadian Punjabi Post
Follow us on

29

March 2024
 
ਭਾਰਤ

ਕਾਂਗਰਸੀ ਐੱਮ ਪੀ ਰਵਨੀਤ ਬਿੱਟੂ ਦਾ ਸਿੰਘੂ ਬਾਰਡਰ ਉੱਤੇ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

January 25, 2021 07:32 AM

* ਧੱਕਾ-ਮੁੱਕੀ ਹੋਈ ਤੇ ਪੱਗ ਵੀ ਲਾਹ ਦਿੱਤੀ ਗਈ

ਨਵੀਂ ਦਿੱਲੀ, 24 ਜਨਵਰੀ, (ਪੋਸਟ ਬਿਊਰੋ)- ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਦਿੱਲੀਦੇਬਾਰਡਰਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਲੁਧਿਆਣਾ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂਦਾਦਿੱਲੀਦੇਸਿੰਘੂਬਾਰਡਰ ਉੱਤੇਅੱਜ ਐਤਵਾਰ ਨੂੰ ਲੋਕਾਂ ਨੇ ਜਬਰਦਸਤ ਵਿਰੋਧ ਕੀਤਾ। ਓਥੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ, ਜਿਸ ਦੌਰਾਨ ਬਿੱਟੂ ਦੀ ਦਸਤਾਰ ਵੀ ਲੱਥ ਗਈ। ਨੌਜਵਾਨ ਕਿਸਾਨਾਂ ਵਿੱਚ ਬਿੱਟੂ ਦੇ ਵਿਰੁੱਧ ਏਨਾ ਗੁੱਸਾ ਸੀ ਕਿ ਰਵਨੀਤ ਸਿੰਘਬਿੱਟੂ ਦੀ ਕਾਰ ਉੱਤੇ ਵੀ ਹਮਲਾ ਕੀਤਾ ਗਿਆ।
ਵਰਨਣ ਯੋਗ ਹੈ ਕਿ ਸਿੰਘੂਬਾਰਡਰ ਉੱਤੇ ਵੱਡੀ ਗਿਣਤੀਵਿੱਚਕਿਸਾਨ ਪਿਛਲੇ 60 ਦਿਨਾਂ ਤੋਂ ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਡਟੇ ਹੋਏ ਹਨ। ਇਸ ਦੌਰਾਨ ਅੱਜ ਓਥੇ ਗਏ ਰਵਨੀਤ ਸਿੰਘਬਿੱਟੂ ਦਾ ਵਿਰੋਧ ਕੀਤਾ ਗਿਆ। ਬਿੱਟੂ ਓਥੇਸਿੰਘੂਬਾਰਡਰ ਉੱਤੇਹੋ ਰਹੀ ‘ਕਿਸਾਨ ਸੰਸਦ’ ਵਿੱਚ ਹਿੱਸਾ ਲੈਣ ਗਏ ਸਨ। ਕਿਸਾਨ ਸੰਘਰਸ਼ ਵਿੱਚਬੀਤੇ 60 ਦਿਨਾਂ ਦੌਰਾਨ ਅਜੇ ਤੱਕ ਕਿਸੇ ਵੀ ਮੰਤਰੀ ਨੇ ਜਾਣ ਦੀ ਹਿੰਮਤ ਨਹੀਂ ਸੀ ਕੀਤੀ ਤੇ ਅੱਜ ਲੁਧਿਆਣਾ ਹਲਕੇ ਤੋਂ ਕਾਂਗਰਸ ਦੇ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂਇਸ ਅੰਦੋਲਨਵਿੱਚਜਾ ਪੁੱਜੇ, ਜਿਨ੍ਹਾਂ ਨੂੰ ਵਿਰੋਧ ਝੱਲਣਾ ਪਿਆ।ਇਸ ਤੋਂ ਪਹਿਲਾਂ ਰਵਨੀਤ ਸਿੰਘ ਬਿੱਟੂ ਭਾਰਤ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀਦੇ ਜੰਤਰ-ਮੰਤਰਵਿਖੇ ਧਰਨੇ ਉੱਤੇ ਬੈਠੇ ਹੋਏ ਸਨ। ਓਦੋਂ ਵੀਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸਲਾਹ ਦੇਣ ਲਈਏਦਾਂ ਦਾ ਬਿਆਨ ਦੇਦਿੱਤਾ ਸੀ, ਜਿਹੜਾ ਵਿਵਾਦ ਦਾ ਵਿਸ਼ਾ ਬਣ ਗਿਆ ਸੀ।ਉਸ ਨੇ ਇਹ ਕਿਹਾ ਸੀ ਕਿ ਜੇ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਕੇਂਦਰੀ ਮੰਤਰੀਆਂ ਦਾ ਉੱਥੇ ਹੀ ਘਿਰਾਓ ਕਰ ਲਓ। ਅੱਜ ਰਵਨੀਤ ਸਿੰਘ ਬਿੱਟੂ ਦੇ ਨਾਲ ਜ਼ੀਰਾ ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਵੀ ਗਏ ਸਨ ਅਤੇ ਉਨ੍ਹਾਂ ਨਾਲ ਵੀ ਧੱਕਾ-ਮੁੱਕੀ ਕੀਤੀ ਗਈ ਹੈ।
ਇਸ ਘਟਨਾ ਬਾਰੇ ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਦੇ ਪਾਰਲੀਮੈਂਟਮੈਂਬਰ ਰਵਨੀਤ ਸਿੰਘ ਬਿੱਟੂ ਰਾਜਸੀ ਲਾਭ ਲੈਣ ਲਈਸਿੰਘੂ ਬਾਰਡਰ ਗਏ ਤਾਂ ਹਾਲਾਤ ਵਿਗੜੇ ਹਨ। ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਆਗੂਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਰਾਜਨੀਤਕ ਲੀਡਰ ਏਥੇ ਨਾ ਆਉਣਤੇ ਅਸੀਂ ਵੀ ਉਨ੍ਹਾਂ ਦੀ ਗੱਲ ਦਾ ਸਤਿਕਾਰ ਕੀਤਾ ਅਤੇ ਨਹੀਂ ਗਏ ਤਾਂ ਕਿ ਕਿਸਾਨੀ ਸੰਘਰਸ਼ ਨੂੰ ਰਾਜਸੀ ਰੰਗਤ ਨਾ ਦਿੱਤੀ ਜਾਵੇ, ਪਰ ਇਸ ਮਾਹੌਲ ਵਿੱਚ ਰਵਨੀਤ ਸਿੰਘ ਬਿੱਟੂ ਨੇ ਰਾਜਸੀ ਲਾਭ ਲੈਣ ਖਾਤਰ ਉੱਥੇ ਜਾਣ ਦਾ ਪ੍ਰੋਗਰਾਮ ਬਣਾ ਲਿਆ, ਜਿਸ ਤੋਂ ਮਾਹੌਲ ਖ਼ਰਾਬ ਹੋਇਆ ਹੈ।ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੂੰ ਉੱਥੇ ਨਹੀਂ ਜਾਣਾ ਚਾਹੀਦਾ ਸੀ, ਜੇ ਇਸੇ ਤਰ੍ਹਾਂ ਹਰ ਪਾਰਟੀ ਦੇ ਆਗੂ ਕਿਸਾਨੀ ਸੰਘਰਸ਼ ਵਿਚ ਦਖ਼ਲ ਦੇਣ ਲੱਗੇ ਤਾਂ ਸੰਘਰਸ਼ ਕਮਜ਼ੋਰ ਹੋਵੇਗਾ, ਇਸ ਲਈ ਮਾਹੌਲ ਨੂੰ ਦੇਖਦੇ ਹੋਏ ਰਾਜਨੀਤਕ ਆਗੂਆਂ ਨੂੰ ਉੱਥੇ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ