Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਨੇਪਾਲ ਦੀ ਸੱਤਾਧਾਰੀ ਪਾਰਟੀ ਨੇ ਪ੍ਰਧਾਨ ਮੰਤਰੀ ਓਲੀ ਨੂੰ ਪਾਰਟੀ ਵਿੱਚੋਂ ਕੱਢਿਆ

January 25, 2021 07:39 AM

ਕਾਠਮੰਡੂ, 24 ਜਨਵਰੀ, (ਪੋਸਟ ਬਿਊਰੋ)- ਨੇਪਾਲ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਅੱਜ ਨੇਪਾਲ ਦੀ ਕਮਿਊਨਿਸਟ ਪਾਰਟੀਤੋਂ ਕੱਢਦਿੱਤਾ ਗਿਆ। ਇਹ ਫੈਸਲਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਬੈਠਕ ਨੇ ਲਿਆ। ਬੀਤੇ ਸ਼ੁੱਕਰਵਾਰ ਪ੍ਰਧਾਨ ਮੰਤਰੀ ਦੇ ਵਿਰੋਧੀ ਧੜੇ ਦੇ ਆਗੂਆਂ ਨੇ ਓਲੀ ਦੀ ਮੈਂਬਰਸਿ਼ਪ ਰੱਦ ਕਰਨ ਦੀ ਧਮਕੀ ਦੇ ਦਿੱਤੀ ਸੀ। ਪ੍ਰਧਾਨ ਮੰਤਰੀ ਓਲੀ ਦੇਵਿਰੋਧੀ ਗਰੁੱਪ ਦੇ ਆਗੂ ਤੇ ਕਾਰਕੁੰਨ ਮਹੀਨੇ ਵਿੱਚ ਦੂਸਰੀ ਵਾਰ ਸੜਕਾਂ ਉੱਤੇ ਉਤਰ ਆਏ ਸਨ ਅਤੇ ਉਹ ਪਿਛਲੇ ਸਾਲ 20 ਦਸੰਬਰ ਨੂੰ ਪਾਰਲੀਮੈਂਟ ਭੰਗ ਕਰਨ ਦੇ ਫੈਸਲੇ ਤੋਂ ਨਾਰਾਜ਼ ਸਨ।
ਵਰਨਣ ਯੋਗ ਹੈ ਕਿ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਪਾਰਲੀਮੈਂਟ ਭੰਗ ਕਰ ਕੇ ਇਸ ਸਾਲ ਅਪ੍ਰੈਲ-ਮਈਵਿੱਚ ਚੋਣਾਂ ਕਰਾਉਣ ਦਾ ਐਲਾਨ ਕੀਤਾ ਸੀ। ਉਸ ਦੇ ਫੈਸਲੇ ਨੂੰ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਮਨਜ਼ੂਰ ਕਰ ਲਿਆ ਸੀ। ਬੀਤੇ ਸ਼ੁੱਕਰਵਾਰ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਦੀ ਅਗਵਾਈ ਵਾਲੀ ਐਨਸੀਪੀ ਦੇ ਧੜੇ ਨੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਉੱਤੇ ਦਬਾਅ ਪਾਉਣ ਲਈ ਵੱਡਾ ਪ੍ਰਦਰਸ਼ਨ ਕਰ ਕੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਵੱਲੋਂ ਪਾਰਲੀਮੈਂਟ ਨੂੰ ਗੈਰ ਕਾਨੂੰਨੀ ਢੰਗ ਨਾਲ ਭੰਗ ਕਰਨਾ ਦੇਸ਼ਵਿੱਚ ਬੜੀ ਮੁਸ਼ਕਲ ਨਾਲ ਪ੍ਰਾਪਤ ਕੀਤੀ ਕੇਂਦਰੀ ਲੋਕਤੰਤਰੀ ਗਣਤੰਤਰ ਪ੍ਰਣਾਲੀ ਲਈ ਗੰਭੀਰ ਖ਼ਤਰਾ ਹੈ। ਪੁਸ਼ਪ ਦਹਲ ਪ੍ਰਚੰਡ ਨੇ ਐਨਸੀਪੀ ਦੇ ਆਪਣੇ ਧੜੇ ਦੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਓਲੀ ਨੇ ਆਪਣੀ ਪਾਰਟੀ ਦੇ ਸੰਵਿਧਾਨ ਤੇ ਪ੍ਰਕਿਰਿਆਵਾਂ ਦੀ ਉਲੰਘਣਾ ਕੀਤੀ, ਨੇਪਾਲ ਦੇ ਸੰਵਿਧਾਨ ਦੀ ਉਲੰਘਣਾ ਕੀਤੀ ਤੇ ਲੋਕਤੰਤਰੀ ਗਣਤੰਤਰ ਪ੍ਰਣਾਲੀ ਦੇ ਵਿਰੁੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਓਲੀ ਦੇ ਕਦਮਾਂ ਨਾਲ ਲੋਕ ਵਿਰੋਧ ਕਰਨ ਲਈ ਮਜ਼ਬੂਰ ਹੋਏ ਹਨ ਤੇ ਅੱਜਪੂਰਾ ਦੇਸ਼ ਪਾਰਲੀਮੈਂਟ ਭੰਗ ਕਰਨ ਦੇ ਵਿਰੁੱਧ ਹੈ। ਇਸ ਪ੍ਰਦਰਸ਼ਨਵਿੱਚ 25 ਹਜ਼ਾਰ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ