Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੈਪਟਨ ਨੇ ਵਰਚੂਅਲ ਤੌਰ ’ਤੇ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ ਦਾ ਰੱਖਿਆ ਨੀਂਹ ਪੱਥਰ

January 25, 2021 04:44 PM

* ਚੰਨੀ ਨੂੰ ਜਲ੍ਹਿਆਂਵਾਲਾ ਬਾਗ ਦੇ ਸਾਰੇ 1500 ਸਹੀਦਾਂ ਦੀ ਸ਼ਨਾਖਤ ਕਰਨ ਵਾਸਤੇ ਮੁਕੰਮਲ ਖੋਜ ਕਰਨ ਲਈ ਕਿਹਾ
* ਸੈਰ ਸਪਾਟਾ ਮੰਤਰੀ ਨੇ ਸੂਬਾ ਸਰਕਾਰ ਤਰਫੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ 29 ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ 


ਚੰਡੀਗੜ੍ਹ, 25 ਜਨਵਰੀ (ਪੋਸਟ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲ੍ਹਿਆਂਵਾਲਾ ਬਾਗ ਦੁਖਾਂਤ ਦੇ ਗੁਮਨਾਮ ਨਾਇਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਕ ਕਵਿਤਾ “ਸਾਲਾਂ ਬਾਅਦ ਵੀ, (ਅਸੀਂ) ਸ਼ਹੀਦਾਂ ਦਾ ਦਰਦ ਸੀਨੇ ਵਿੱਚ ਸੰਜੋ ਰੱਖਿਆ ਹੈ” ਰਾਹੀਂ ਭਾਵੁਕ ਸ਼ਰਧਾਂਜਲੀ ਦਿੰਦਿਆਂ ਵਰਚੁਅਲ ਤੌਰ ਉਤੇ ਅੰਮਿ੍ਰਤਸਰ ਵਿਖੇ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ ਦਾ ਨੀਂਹ ਪੱਥਰ ਰੱਖਿਆ।
ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਇਹ ਯਾਦਗਾਰ ਸਥਾਪਤ ਕਰਨ ਲਈ ਸੂਬਾ ਸਰਕਾਰ ਦੀ ਅਲੋਚਨਾ ਕਰਨ ਵਾਲਿਆਂ ’ਤੇ ਵਰ੍ਹਦਿਆਂ ਕਿਹਾ ਕਿ ਹਰੇਕ ਪੰਜਾਬੀ ਨੂੰ ਇਸ ਲਾਸਾਨੀ ਦੁਖਾਂਤ ਨੂੰ ਯਾਦ ਕਰਨ ਦਾ ਹੱਕ ਹੈ ਜਿਸ ਨੇ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ। ਸ਼ਤਾਬਦੀ ਸਮਾਰੋਹ ਦੇ ਜਸ਼ਨਾਂ ਨੂੰ ਇਕ ਖੁਸ਼ੀ ਭਰਿਆ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਜਲ੍ਹਿਆਂਵਾਲਾ ਬਾਗ ਵਿਖੇ ਕਰਵਾਏ ਜਾਣ ਵਾਲੇ ਇਤਿਹਾਸਕ ਸਮਾਗਮ ਦੇ ਰਾਸਟਰੀ ਪੱਧਰ ਦੇ ਜਸ਼ਨਾਂ ਵਿਚ ਵੀ ਹਿੱਸਾ ਲੈਣਗੇ।
ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ) ਵਿਖੇ ਜਲ੍ਹਿਆਂਵਾਲਾ ਬਾਗ ਚੇਅਰ ਸਥਾਪਤ ਕਰਨ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਮਨੁੱਖਤਾਵਾਦੀ ਦੁਖਾਂਤ ਵਿੱਚੋਂ ਇੱਕ ਇਸ ਦੁਖਦਾਇਕ ਘਟਨਾ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੀ ਯਾਦ ਨੂੰ ਸਮਰਪਿਤ ਇਕ ਸਾਹਿਤਕ ਸਮਾਰੋਹ ਦਾ ਐਲਾਨ ਕੀਤਾ। ਉਹਨਾਂ ਕਤਲੇਆਮ ਸਬੰਧੀ ਰੁਖਸ਼ੰਦਾ ਜਲੀਲ ਦੀ ਕਵਿਤਾ ਦੀਆਂ ਸਤਰਾਂ ਵੀ ਪੜ੍ਹੀਆਂ, “ਅਸਮਾਨ ਇੱਥੇ ਹਰ ਰੋਜ਼ ਰੋਣ ਲਈ ਆਉਂਦਾ ਹੈ, ਤੀਰ ਹਾਲੇ ਵੀ ਪੰਜਾਬ ਦੇ ਸੀਨੇ ਨੂੰ ਵਿੰਨ੍ਹਦੇ ਹਨ।”
ਮੁੱਖ ਮੰਤਰੀ ਨੇ ਦੱਸਿਆਂ ਕਿ ਇਸ ਕਤਲੇਆਮ ਵਿੱਚ ਹੋਈਆਂ ਮੌਤਾਂ ਦੀ ਸਹੀ ਗਿਣਤੀ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ। ਉਹਨਾਂ ਨੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪੂਰੇ ਅੰਕੜਿਆਂ ਦੀ ਘੋਖ ਕੀਤੀ ਜਾਵੇ ਤਾਂ ਜੋ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਦੇ ਪਿੰਡਾਂ ਵਿਚ ਛੋਟੀਆਂ ਯਾਦਗਾਰਾਂ ਸਥਾਪਤ ਕੀਤੀਆਂ ਜਾਣ। ਜਨਰਲ ਡਾਇਰ ਵਲੋਂ ਉਥੇ ਇਕੱਠੇ ਹੋਏ 5000 ਲੋਕਾਂ ਵਿੱਚੋਂ 200-300 ਮੌਤਾਂ ਦੇ ਅੰਕੜਿਆਂ ਸਬੰਧੀ ਦਿੱਤੇ ਹਵਾਲਾ ਬਾਰੇ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਾਂਧੀ ਜੀ ਨੇ 1500 ਮੌਤਾਂ ਦਾ ਹਵਾਲਾ ਦਿੱਤਾ ਸੀ, ਜਿਨ੍ਹਾਂ ਵਿੱਚੋਂ ਸਿਰਫ 492 ਸਹੀਦਾਂ ਦੇ ਨਾਮ ਮੌਜੂਦ ਹਨ।
ਉਹਨਾਂ ਕਾਲਾ ਪਾਣੀ ਵਿਖੇ ਸੈਲੂਲਰ ਜੇਲ੍ਹ ਦੇ ਆਪਣੇ ਦੌਰੇ ਨੂੰ ਯਾਦ ਕੀਤਾ ਜਿੱਥੇ ਬਹੁਤ ਸਾਰੇ ਪੰਜਾਬੀਆਂ ਦੇ ਨਾਂ ਸਨ ਜਿਨ੍ਹਾਂ ਬਾਰੇ ਕਿਸੇ ਨੂੰ ਨਹੀਂ ਪਤਾ। ਉਹਨਾਂ ਨੇ ਸ੍ਰੀ ਚੰਨੀ ਨੂੰ ਇਹਨਾਂ ਸ਼ਹੀਦਾਂ ਦੀ ਸੰਪੂਰਨ ਜਾਣਕਾਰੀ ਹਾਸਲ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਇਹਨਾਂ ਸ਼ਹੀਦਾਂ ਲਈ ਯਾਦਗਾਰਾਂ ਦਾ ਨਿਰਮਾਣ ਕੀਤਾ ਜਾਵੇਗਾ।
ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਅੰਮਿ੍ਰਤਸਰ ਵੱਲੋਂ ਸ਼ਨਾਖਤ ਕੀਤੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ 492 ਪਰਿਵਾਰਾਂ ਵਿੱਚੋਂ 29 ਪਰਿਵਾਰਕ ਮੈਂਬਰਾਂ ਨੂੰ ਕਲਸ ਅਤੇ ਸਾਲ ਭੇਟ ਕਰਕੇ ਸਨਮਾਨਿਤ ਕੀਤਾ। ਸ਼ਨਾਖਤ ਕੀਤੇ ਗਏ ਸ਼ਹੀਦਾਂ ਵਿਚ ਖੁਸ਼ੀ ਰਾਮ, ਹਰੀ ਰਾਮ, ਸੁੰਦਰ ਸਿੰਘ ਪੁੱਤਰ ਗਿਆਨ ਸਿੰਘ, ਵਾਸੂ ਮੱਲ, ਜੈ ਨਾਰਾਇਣ, ਗੋਪਾਲ ਸਿੰਘ, ਤਾਰਾ ਚੰਦ, ਬਿਸ਼ਨ ਦਾਸ, ਬਖਸ਼ੀਸ ਸਿੰਘ, ਪ੍ਰੇਮ ਸਿੰਘ, ਬੀਬੀ ਹਰ ਕੌਰ, ਦਿਆਲ ਸਿੰਘ, ਸੁੰਦਰ ਸਿੰਘ ਪੁੱਤਰ ਨੱਥੂ, ਠਾਕੁਰ ਸਿੰਘ, ਬੂਹੜ ਸਿੰਘ ਪੁੱਤਰ ਤੇਜਾ ਸਿੰਘ, ਬੂਹੜ ਸਿੰਘ ਪੁੱਤਰ ਦੇਵਾ ਸਿੰਘ, ਝੰਡਾ ਸਿੰਘ, ਗੰਡਾ ਸਿੰਘ, ਨੱਥਾ ਸਿੰਘ, ਲਛਮਣ ਸਿੰਘ ਪੁੱਤਰ ਹੀਰਾ ਸਿੰਘ, ਬਿਸ਼ਨ ਸਿੰਘ, ਲਛਮਣ ਸਿੰਘ ਪੁੱਤਰ ਦਿਆਲ ਸਿੰਘ, ਬਾਵਾ ਸਿੰਘ, ਅਮੀ ਚੰਦ, ਚੇਤ ਸਿੰਘ, ਬੁੱਢਾ ਸਿੰਘ, ਸੋਹਣ ਸਿੰਘ, ਤਾਰਾ ਸਿੰਘ ਅਤੇ ਈਸ਼ਰ ਸਿੰਘ ਸ਼ਾਮਲ ਹਨ।
ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ, ਰਣਜੀਤ ਐਵੀਨਿਊ, ਅੰਮਿ੍ਰਤਸਰ ਦੇ ਅੰਮਿ੍ਰਤ ਆਨੰਦ ਪਾਰਕ ਵਿਖੇ 4490 ਵਰਗ ਮੀਟਰ ਵਿੱਚ ਬਣਾਇਆ ਜਾਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਯਾਦਗਾਰ ਸਾਬਤ ਹੋਵੇਗਾ। ਇਸ ਯਾਦਗਾਰ ਨੂੰ 3.52 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ। ਇਸ ਪਵਿੱਤਰ ਯਾਦਗਾਰ ਨੂੰ ਬਣਾਉਣ ਲਈ ਸ਼ਹੀਦਾਂ ਦੇ ਰਿਸ਼ਤੇਦਾਰਾਂ ਜਾਂ ਪੰਚਾਇਤਾਂ/ਸਰਪੰਚਾਂ/ਕੌਂਸਲਰਾਂ ਦੁਆਰਾ ਲਿਆਂਦੀ ਮਿੱਟੀ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਵਿਲੱਖਣ ਯਾਦਗਾਰ ਨੂੰ ਇਸ ਤਰ੍ਹਾਂ ਡਿਜ਼ਾਇਨ ਕੀਤਾ ਗਿਆ ਹੈ ਜਿਵੇਂ ਪੰਜ ਸੰਗਮਰਮਰ ਦੇ ਖੰਭ ਆਸਮਾਨ ਵਿੱਚ ਨੂੰ ਛੂਹ ਰਹੇ ਰਹੇ ਹੋਣ। ਇਸ ਯਾਦਗਾਰ ਦੇ 15 ਅਗਸਤ, 2021 ਤੱਕ ਤਿਆਰ ਹੋਣ ਅਤੇ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਦੀ ਉਮੀਦ ਹੈ। ਨੌਜਵਾਨ ਨੂੰ ਇਸ ਦੁਖਦਾਈ ਘਟਨਾ ਨਾਲ ਜੋੜਨ ਦੇ ਉਦੇਸ਼ ਨਾਲ ਵਿਸਾਖੀ ਦੇ ਨੇੜੇ ਜੀ.ਐਨ.ਡੀ.ਯੂ. ਵਲੋਂ ਸਾਹਿਤਕ ਸਮਾਗਮ ਆਯੋਜਤ ਕੀਤਾ ਜਾਵੇਗਾ।
ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਨੂੰਯਾਦਗਾਰੀ ਪ੍ਰਾਜੈਕਟ ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਜਾਣੂੰ ਕਰਵਾਇਆ। ਇਹ ਨਿਵੇਕਲੀ ਯਾਦਗਾਰ ਅਸਮਾਨ ਛੂੰਹਦੇ ਸੰਗਮਰਮਰ ਦੇ ਪੰਜ ਖੰਭਾਂ ਵਜੋਂ ਚਿਤਵੀ ਅਤੇ ਉਲੀਕੀ ਗਈ ਹੈ। ਇਹ ਖੰਭ ਵੱਖੋ-ਵੱਖ ਉਮਰ ਵਰਗਾਂ ਦੇ ਸ਼ਹੀਦਾਂ; ਜਿਵੇਂ ਬੱਚਿਆਂ, ਨੌਜਵਾਨਾਂ, ਅੱਧਖੜ ਉਮਰ ਦੇ ਵਿਅਕਤੀਆਂ ਅਤੇ ਬਜ਼ੁਰਗਾਂ ਦੀ ਅਜੇਤੂ ਭਾਵਨਾ ਦੇ ਪ੍ਰਤੀਕ ਹਨ। ਇਹ ਖੰਭ ਹੱਥ ਦੀਆਂ ਪੰਜੇ ਉਂਗਲਾਂ ਦੇ ਵੀ ਸੂਚਕ ਹਨ ਅਤੇ ਇਨ੍ਹਾਂ ਸ਼ਹੀਦਾਂ ਦੀ ਇਕਮੁੱਠ ਤਾਕਤ ਦੀ ਤਰਜ਼ਮਾਨੀ ਕਰਦੇ ਹਨ। ਚਿੱਟਾ ਰੰਗ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦੀ ਪਾਕੀਜ਼ਗੀ ਨੂੰ ਦਰਸਾਉਂਦਾ ਹੈ। ਇਹ ਖੰਭ ਇਕ ਗੋਲਾਕਾਰ ਮੰਚ ਤੋਂ ਉਪਰ ਉਠੇ ਹੋਏ ਹਨ ਅਤੇ ਇਨ੍ਹਾਂ ਦੇ ਦਰਮਿਆਨ ਖਾਲੀ ਜਗ੍ਹਾ ਹੈ, ਜੋ ਉਨ੍ਹਾਂ ਦੀ ਸ਼ਹਾਦਤ ਨਾਲ ਪੈਦਾ ਹੋਏ ਖਲਾਅ ਦੀ ਪ੍ਰਤੀਕ ਹੈ। ਇਸ ਯਾਦਗਾਰ ਦੇ ਹਰਿਆਵਲ ਚੌਗਿਰਦੇ ਦੇ ਦੁਆਲੇ ਇਕ ਅੰਡਾਕਾਰ ਰਸਤਾ ਬਣਾਇਆ ਗਿਆ ਹੈ ਅਤੇ ਇਸ ਸਥਾਨ ਦੇ ਹਰਿਆਵਲ ਭਰਪੂਰ ਸੁੰਦਰੀਕਰਨ ਨੂੰ ਇਸ ਤਰ੍ਹਾਂ ਦੀ ਤਰਤੀਬ ਦਿੱਤੀ ਗਈ ਹੈ ਤਾਂ ਜੋ ਇਹ ਪ੍ਰਸਤਾਵਿਤ ਯਾਦਗਾਰ ਦੇ ਢਾਂਚੇ ਨੂੰ ਪ੍ਰਭਾਵਿਤ ਨਾ ਕਰੇ। ਸਮੁੱਚੀ ਯਾਦਗਾਰ ਸ਼ਾਨਦਾਰ ਹਰਿਆਲੀ ਭਰਪੂਰ ਪਾਰਕ ਦੀ ਵਿਲੱਖਣਤਾ ਨੂੰ ਸੁਹਜਾਤਮਕ ਢੰਗ ਨਾਲ ਦਰਸਾਉਂਦੀ ਹੈ, ਜੋ ਇਸ ਅਨੂਠੀ ਯਾਦਗਾਰ ਦੀ ਖੂਬਸੂਰਤੀ ਨੂੰ ਚਾਰ ਚੰਨ ਲਾਉਂਦੀ ਹੈ। ਇਨ੍ਹਾਂ ਸ਼ਹੀਦਾਂ ਦੇ ਪਿੰਡਾਂ ਤੋਂ ਲਿਆਂਦੀ ਜਾਣ ਵਾਲੀ ਮਿੱਟੀ ਇਸ ਪਵਿੱਤਰ ਮੰਚ ਦੇ ਹੇਠਾਂ ਪਾਈ ਜਾਵੇਗੀ, ਜੋ ਇਨ੍ਹਾਂ ਯੋਧਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਏਸੇ ਮਿੱਟੀ ਉਤੇ ਸਥਾਪਤ ਹੋਏ ਖੰਭ ਅਸਮਾਨ ਨੂੰ ਛੂਹਣਗੇ। ਇਸ ਮੰਚ ਨੂੰ ਆਪਣੇ ਕਲਾਵੇ ਵਿੱਚ ਲੈਂਦੀਆਂ ਕੰਧਾਂ ’ਤੇ ਲੱਗੇ ਪੱਥਰਾਂ ਉਪਰ ਸ਼ਹੀਦਾਂ ਦੇ ਨਾਮ ਉਕਰੇ ਹੋਣਗੇ। ਇਕ ਛੋਟਾ ਜਿਹਾ ਹੋਰ ਮੰਚ ਵੀ ਇਨ੍ਹਾਂ ਖੰਭਾਂ ਦੇ ਸਾਹਮਣੇ ਸਥਾਪਤ ਕੀਤੇ ਜਾਣ ਦੀ ਯੋਜਨਾ ਹੈ, ਜਿੱਥੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਵਜੋਂ ਫੁੱਲਮਾਲਾਵਾਂ ਭੇਟ ਕੀਤੀਆਂ ਜਾ ਸਕਣਗੀਆਂ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ