Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਸਿੰਧੀਆਂ `ਤੇ ਜ਼ੁਲਮ : ਪਾਕਿਸਤਾਨੀ ਸਰਕਾਰ ਸਿੱਧੀ ਸੱਭਿਅਤਾ ਨੂੰ ਖਤਮ ਕਰਨ ਉੱਤੇ ਉਤਾਰੂ ਦੱਸੀ ਗਈ

January 26, 2021 01:48 AM

ਫਰੈਂਕਫਰਟ, 25 ਜਨਵਰੀ (ਪੋਸਟ ਬਿਊਰੋ)- ਦੇਸ਼ ਨਿਕਾਲਾ ਦਿੱਤੇ ਗਏ ਇੱਕਸਿੰਧੀ ਨੇਤਾ ਨੇ ਪਾਕਿਸਤਾਨ ਸਰਕਾਰ `ਤੇ ਦੋਸ਼ ਲਾਇਆ ਹੈ ਕਿ ਉਹ ਸਿਆਸੀ ਵਰਕਰਾਂ ਨੂੰ ਝੂਠੇ ਦੋਸ਼ਾਂ `ਚ ਫਸਾ ਰਹੀ ਹੈ। ਉਸਦੀ ਕੋਸ਼ਿਸ਼ ਹੈ ਕਿ ਸਿੰਧ ਸੂਬੇ ਵਿੱਚ ਨਾਜਾਇਜ਼ ਕਬਜ਼ਿਆਂ ਤੇ ਵਸੀਲਿਆਂ ਦੇ ਸ਼ੋਸ਼ਣ ਖ਼ਿਲਾਫ਼ ਅਤੇ ਮਨੁੱਖੀ ਅਧਿਕਾਰਾਂ ਦੇ ਹੱਕ `ਚ ਉਠਣ ਵਾਲੀ ਹਰ ਆਵਾਜ਼ ਨੂੰ ਚੁੱਪ ਕਰਵਾ ਦਿੱਤਾ ਜਾਵੇ, ਜਿਸ ਦੇ ਖਿਲਾਫ ਸਿੰਧੀ ਲੋਕ ਲੜ ਰਹੇ ਹਨ।
ਸਿੰਧੀ ਨੇਤਾ ਬਰਫਤ ਇਸ ਵੇਲੇ ਜਰਮਨੀ ਵਿੱਚ ਰਹਿ ਰਹੇ ਹਨ। ਉਹ ਸਿੰਧ ਉੱਤੇ ਪਾਕਿਸਤਾਨੀ ਕਬਜ਼ੇ ਦੇ ਖ਼ਿਲਾਫ਼ ਲੰਮੇ ਸਮੇਂ ਤੋਂ ਸਿੰਧੂ ਦੇਸ਼ ਲਈ ਸੰਘਰਸ਼ ਕਰ ਰਹੇ ਹਨ। ਸਿੰਧ ਵਿੱਚ ਉਨ੍ਹਾਂ ਦੀ ਪਾਰਟੀ ਨੇ ਵੱਖ ਸਿੰਧੂ ਦੇਸ਼ ਦੀ ਮੰਗ ਲਈ ਜ਼ਬਰਦਸਤ ਵਿਖਾਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪਾਕਿ ਸਰਕਾਰ ਸਿਆਸੀ ਵਰਕਰਾਂ ਨੂੰ ਝੂਠੇ ਦੋਸ਼ਾਂ ਵਿੱਚ ਫਸਾ ਰਹੀ ਹੈ ਅਤੇ ਅੰਦੋਲਨ ਤੇਜ਼ ਹੋਣ ਪਿੱਛੋਂ ਪਾਕਿ ਸਰਕਾਰ ਵੱਲੋਂ ਜ਼ੁਲਮ ਵਧ ਗਿਆ ਹੈ। ਸਰਕਾਰ ਨੇ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਨੇਤਾਵਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਇਸ ਅੰਦੋਲਨ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੁਨੀਆ ਦੇ ਕਈ ਨੇਤਾਵਾਂ ਦੀਆਂ ਤਸਵੀਰਾਂ ਨਾਲ ਵਿਖਾਵੇ ਕੀਤੇ ਗਏ ਸਨ। ਬਰਫਤ ਨੇ ਕਿਹਾ ਕਿ ਸਿੰਧ ਸੂਬੇ ਵਿੱਚ ਪਾਕਿਸਤਾਨ ਸਰਕਾਰ ਉਥੋਂ ਦੀ ਸੱਭਿਅਤਾ ਨੂੰ ਪੂਰੀ ਤਰ੍ਹਾਂ ਖਤਮ ਕਰਨ `ਤੇ ਉਤਾਰੂ ਹੈ ਅਤੇ ਜਿਹੜਾ ਵੀ ਆਜ਼ਾਦੀ ਲਈ ਆਵਾਜ਼ ਉਠਾਉਂਦਾ ਹੈ, ਉਸ `ਤੇ ਜ਼ੁਲਮ ਕੀਤੇ ਜਾਂਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ