Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪੰਚਾਇਤ ਤੋਂ ਤੰਗ ਆ ਕੇ ਦੋ ਭਰਾਵਾਂ ਨੇ ਜ਼ਹਿਰੀਲੀ ਚੀਜ਼ ਖਾਧੀ, ਇੱਕ ਦੀ ਮੌਤ

January 26, 2021 02:07 AM

ਹੁਸ਼ਿਆਰਪੁਰ, 25 ਜਨਵਰੀ (ਪੋਸਟ ਬਿਊਰੋ)- ਥਾਣਾ ਸਦਰ ਦੇ ਪਿੰਡ ਮੰਗੂਵਾਲ ਵਿਖੇ ਦੋ ਸੱਕੇ ਭਰਾਵਾਂ ਨੇ ਪੰਚਾਇਤ ਤੇ ਇੱਕ ਹੋਰ ਵਿਅਕਤੀ ਵੱਲੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਲਈ। ਇੱਕ ਭਰਾ ਨੇ ਚੰਡੀਗੜ੍ਹ ਜਾਂਦਿਆਂ ਰਸਤੇ ਵਿੱਚ ਦਮ ਤੋੜ ਦਿੱਤਾ, ਦੂਜੇ ਦੀ ਹਾਲਤ ਗੰਭੀਰ ਹੈ। ਮ੍ਰਿਤਕ ਪਛਾਣ ਜਸਵਿੰਦਰ ਸਿੰਘ (28) ਵਜੋਂ ਹੋਈ ਹੈ।
ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਜਸਵੀਰ ਸਿੰਘ (26) ਪੁੱਤਰ ਕੇਵਲ ਸਿੰਘ ਨੇ ਦੱਸਿਆ ਕਿ ਬੀਤੀ 10 ਜਨਵਰੀ ਨੂੰ ਉਨ੍ਹਾਂ ਦੇ ਪਿੰਡ ਚੋਰੀ ਹੋ ਗਈ ਸੀ। ਜਿਸ ਘਰ ਚੋਰੀ ਹੋਈ ਸੀ, ਉਸ ਦਾ ਮਾਲਕ ਉਸ `ਤੇ ਅਤੇ ਵੱਡੇ ਭਰਾ ਜਸਵਿੰਦਰ ਸਿੰਘ `ਤੇ ਸ਼ੱਕ ਕਰਨ ਲੱਗ ਪਿਆ। ਇਸ ਬਾਰੇਉਸ ਨੇ ਪਿੰਡ ਦੀ ਪੰਚਾਇਤ ਨੂੰ ਸ਼ਿਕਾਇਤ ਕਰ ਦਿੱਤੀ । ਪਿੰਡ ਦੀ ਪੰਚਾਇਤ ਤੇ ਪੁਲਸ ਨੇ ਵੀ ਉਨ੍ਹਾਂ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ। ਉਕਤ ਵਿਅਕਤੀ ਉਨ੍ਹਾਂ `ਤੇ ਚੋਰੀ ਦੀ ਵਾਰਦਾਤ ਮੰਨਣ ਲਈ ਦਬਾਅ ਪਾਉਣ ਲੱਗ ਪਏ। ਪੰਚਾਇਤ ਨੇ ਉਨ੍ਹਾਂ ਨੂੰ ਕਈ ਵਾਰ ਬੁਲਾ ਕੇ ਜ਼ਲੀਲ ਕੀਤਾ, ਜਿਸ ਤੋਂ ਦੁਖੀ ਹੋ ਕੇ ਦੋਵਾਂ ਭਰਾਵਾਂ ਨੇ ਕੱਲ੍ਹ ਸ਼ਾਮੀਂਜ਼ਹਿਰੀਲੀ ਚੀਜ਼ ਨਿਗਲ ਲਈ। ਪਤਾ ਲੱਗਣ `ਤੇ ਪਰਵਾਰਕ ਮੈਂਬਰ ਉਨ੍ਹਾਂ ਨੂੰ ਹਸਪਤਾਲ ਲੈ ਗਏ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਪੀ ਜੀ ਆਈ ਰੈਫਰ ਕਰ ਦਿੱਤਾ। ਹਸਪਤਾਲ ਲਿਜਾਂਦੇ ਸਮੇਂ ਵੱਡੇ ਭਰਾ ਨੇ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਜਸਵਿੰਦਰ ਸਿੰਘ ਮੁਬਾਰਕਪੁਰ ਵਿਖੇ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ। ਉਸ ਦਾ ਕੁਝ ਕੁ ਮਹੀਨੇ ਦਾ ਬੱਚਾ ਹੈ।ਇਸ ਬਾਰੇ ਡੀ ਐਸ ਪੀ ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਵਾਰਕ ਮੈਂਬਰਾਂ ਦੇ ਬਿਆਨਾਂ `ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਪਿੰਡ ਦੀ ਸਰਪੰਚ ਕੁਸ਼ਲਾ ਦੇਵੀ ਦੇ ਪਤੀ ਉਗਦੀਤ ਸਿੰਘ ਨੇ ਦੱਸਿਆ ਕਿ ਦੋਵਾਂ ਭਰਾਵਾਂ ਵੱਲੋਂ ਜੋ ਵੀ ਦੋਸ਼ ਲਾਏ ਜਾ ਰਹੇ ਹਨ ਉਹ ਬੇਬੁਨਿਆਦ ਹਨ। ਉਨ੍ਹਾਂ ਨੂੰ ਚੋਰੀ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਰਾਜ਼ੀਨਾਮੇ ਦੀ ਗੱਲ ਚੱਲ ਰਹੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ