Welcome to Canadian Punjabi Post
Follow us on

29

March 2024
 
ਭਾਰਤ

ਰਾਜੋਆਣਾ ਨੂੰ ਫਾਂਸੀ ਦਾ ਫੈਸਲਾ ਕਰਨ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਖਰੀ ਮੌਕਾ ਦਿੱਤਾ

January 26, 2021 06:54 AM

ਨਵੀਂ ਦਿੱਲੀ, 25 ਜਨਵਰੀ, (ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਤਲਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਬਦਲਣ ਦੀ ਮੰਗ ਕਰਦੀ ਪਟੀਸ਼ਨ ਉੱਤੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਤੋਂ 3 ਹਫ਼ਤੇ ਦਾ ਹੋਰ ਸਮਾਂ ਮੰਗਿਆ ਹੈ। ਇਸਬਾਰੇ ਭਾਰਤ ਦੇ ਚੀਫ਼ ਜਸਟਿਸ ਐਸ ਏ ਬੋਬੜੇ ਨੇ ਪੁੱਛਿਆ ਹੈ ਕਿ ਸਰਕਾਰ ਤਿੰਨ ਹਫ਼ਤੇ ਹੋਰ ਕਿਉਂ ਮੰਗਦੀ ਹੈ, ਜਦ ਕਿ ਉਸ ਨੇ 26 ਜਨਵਰੀ ਤੋਂ ਪਹਿਲਾਂ ਦੀ ਗੱਲ ਕਹੀ ਸੀ।
ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾਬਾਰੇ ਫੈਸਲਾ ਲੈਣ ਲਈਕੇਂਦਰ ਸਰਕਾਰ ਨੂੰ ਆਖਰੀ ਮੌਕਾ ਦੇਣ ਦੇ ਲਈ ਸਿਰਫ ਦੋ ਹਫ਼ਤੇ ਦਾ ਸਮਾਂ ਦਿੱਤਾ ਅਤੇ ਸੁਣਵਾਈ ਦੋ ਹਫ਼ਤੇ ਲਈ ਮੁਲਤਵੀ ਕਰ ਦਿੱਤੀ ਹੈ। ਪਿਛਲੀ ਸੁਣਵਾਈ ਦੇ ਵਕਤ ਸੁਪਰੀਮ ਕੋਰਟ ਨੇ ਕਿਹਾ ਸੀ ਕਿ 26 ਜਨਵਰੀ ਤੱਕ ਕੇਂਦਰ ਸਰਕਾਰ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀਦਾਫੈਸਲਾ ਕਰੇ, ਜਿਸ ਵਿਚ ਸਜ਼ਾ ਘੱਟ ਕਰਨ ਦੀ ਮੰਗ ਕੀਤੀ ਗਈ ਹੈ।ਬਲਵੰਤ ਸਿੰਘ ਕਰੀਬ 25 ਸਾਲਾਂ ਤੋਂ ਜੇਲ੍ਹ ਵਿੱਚ ਹੈ। ਸਾਲ 1995 ਵਿਚ ਚੰਡੀਗੜ੍ਹ ਵਿਚ ਸਕੱਤਰੇਤ ਅੱਗੇ ਹੋਏ ਬੰਬ ਧਮਾਕੇ ਵਿਚ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਸਣੇ 18 ਲੋਕ ਮਾਰੇ ਗਏ ਸੀ। ਰਾਜੋਆਣਾ ਬਾਰੇ ਅਪੀਲ 9 ਸਾਲਾਂ ਤੋਂ ਰਾਸ਼ਟਰਪਤੀ ਕੋਲ ਪੈਂਡਿੰਗ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ