Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਫਾਈਜ਼ਰ ਦੀਆਂ ਡੋਜ਼ਾਂ ਹਾਸਲ ਹੋਣ ਵਿੱਚ ਹੋ ਰਹੀ ਦੇਰ ਕਾਰਨ ਫੋਰਡ ਸਰਕਾਰ ਨੇ ਬਦਲਿਆ ਆਪਣਾ ਸ਼ਡਿਊਲ

January 26, 2021 08:31 AM

ਓਨਟਾਰੀਓ, 25 ਜਨਵਰੀ (ਪੋਸਟ ਬਿਊਰੋ) : ਓਨਟਾਰੀਓ ਵੱਲੋਂ ਲਾਂਗ ਟਰਮ ਕੇਅਰ ਸਟਾਫ ਤੇ ਅਸੈਂਸ਼ੀਅਲ ਵਰਕਰਜ਼ ਨੂੰ ਦਿੱਤੀ ਜਾਣ ਵਾਲੀ ਕੋਵਿਡ-19 ਵੈਕਸੀਨੇਸ਼ਨ ਨੂੰ ਥੋੜ੍ਹੇ ਸਮੇਂ ਲਈ ਰੋਕਿਆ ਜਾ ਰਿਹਾ ਹੈ ਤਾਂ ਕਿ ਡੋਜ਼ਾਂ ਦੀ ਘਾਟ ਕਾਰਨ ਇਹ ਸ਼ੌਟਸ ਸਾਰੇ ਨਰਸਿੰਗ ਹੋਮ ਰੈਜ਼ੀਡੈਂਟਸ ਨੂੰ ਦਿੱਤੇ ਜਾ ਸਕਣ।
ਸਰਕਾਰ ਨੇ ਦੱਸਿਆ ਕਿ ਵੈਕਸੀਨ ਪਲੈਨ ਵਿੱਚ ਇਸ ਤਬਦੀਲੀ ਤੋਂ ਮਤਲਬ ਹੈ ਕਿ ਹੁਣ 5 ਫਰਵਰੀ ਤੱਕ ਸਾਰੇ ਲਾਂਗ ਟਰਮ ਕੇਅਰ ਹੋਮ ਰੈਜ਼ੀਡੈਂਟਸ, ਹਾਈ ਰਿਸਕ ਰਿਟਾਇਰਮੈਂਟ ਹੋਮ ਰੈਜ਼ੀਡੈਂਟਸ ਤੇ ਫਰਸਟ ਨੇਸ਼ਨਜ਼ ਦੇ ਐਲਡਰ ਕੇਅਰ ਰੈਜ਼ੀਡੈਂਟਸ ਨੂੰ ਇਸ ਵੈਕਸੀਨ ਦੀ ਪਹਿਲੀ ਡੋਜ਼ ਦੇ ਦਿੱਤੀ ਜਾਵੇਗੀ। ਇਹ ਟੀਚਾ ਪਹਿਲਾਂ ਮਿਥੇ ਗਏ ਟੀਚੇ, ਜੋ ਕਿ 15 ਫਰਵਰੀ ਸੀ, ਤੋਂ ਪਹਿਲਾਂ ਹੀ ਹਾਸਲ ਕਰ ਲਿਆ ਜਾਵੇਗਾ। ਪਰ ਪਹਿਲਾਂ ਲਾਂਗ ਟਰਮ ਕੇਅਰ ਸਟਾਫ ਤੇ ਕੇਅਰਗਿਵਰਜ਼ ਦਾ ਟੀਕਾਕਰਣ ਵੀ ਨਾਲ ਹੀ ਹੋਣਾ ਸੀ।
ਜਿਨ੍ਹਾਂ ਨੂੰ ਫਾਈਜ਼ਰ-ਬਾਇਓਐਨਟੈਕ ਦਾ ਪਹਿਲਾ ਟੀਕਾ ਲੱਗ ਚੁੱਕਿਆ ਹੈ, ਉਨ੍ਹਾਂ ਨੂੰ ਇਸ ਵੈਕਸੀਨ ਦੀ ਦੂਜੀ ਡੋਜ਼ ਦੇਣ ਲਈ ਵੀ ਇੰਤਜ਼ਾਮ ਕੀਤੇ ਜਾ ਰਹੇ ਹਨ। ਫੋਰਡ ਸਰਕਾਰ ਦਾ ਕਹਿਣਾ ਹੈ ਕਿ ਉਹ ਪਹਿਲੀ ਤੇ ਦੂਜੀ ਡੋਜ਼ ਵਿੱਚ 21 ਤੋਂ 27 ਦਿਨ ਦਾ ਫਰਕ ਬਰਕਰਾਰ ਰੱਖੇਗੀ ਤੇ ਹੋਰਨਾਂ ਗਰੁੱਪਜ਼ ਲਈ ਦੋਵਾਂ ਡੋਜ਼ਾਂ ਦਰਮਿਆਨ ਇਹ ਅੰਤਰਾਲ 42 ਦਿਨਾਂ ਦਾ ਹੋਵੇਗਾ। ਪ੍ਰੋਵਿੰਸ ਨੂੰ ਇਸ ਸਮੇਂ ਫਾਈਜ਼ਰ-ਬਾਇਓਐਨਟੈਕ ਵੈਕਸੀਨ ਦੀ ਡਲਿਵਰੀ ਵਿੱਚ ਹੋਣ ਵਾਲੀ ਦੇਰ ਨਾਲ ਸਿੱਝਣਾ ਪੈ ਰਿਹਾ ਹੈ। ਇਸ ਹਫਤੇ ਕੋਈ ਡਲਿਵਰੀ ਨਹੀਂ ਪਹੁੰਚ ਰਹੀ।  
ਫੋਰਡ ਨੇ ਸੋਮਵਾਰ ਨੂੰ ਆਖਿਆ ਕਿ ਅਸੀਂ ਵੈਕਸੀਨ ਦੀ ਖੇਪ ਦੇ ਮੁੱਦੇ ਨੂੰ ਅਣਗੌਲਿਆ ਨਹੀਂ ਕਰ ਸਕਦੇ। ਫਾਈਜ਼ਰ ਵੈਕਸੀਨ ਦੀਆਂ ਡੋਜ਼ਾਂ ਵਿੱਚ ਹੋਣ ਵਾਲੀ ਦੇਰ ਕਾਰਨ ਸਾਨੂੰ ਸੱਭ ਤੋਂ ਵੱਧ ਲੋੜਵੰਦਾਂ ਨੂੰ ਇਹ ਸ਼ੌਟ ਸੱਭ ਤੋਂ ਪਹਿਲਾਂ ਦੇਣ ਲਈ ਆਪਣੇ ਸ਼ਡਿਊਲ ਵਿੱਚ ਥੋੜ੍ਹੀ ਫੇਰਬਦਲ ਕਰਨੀ ਪੈ ਰਹੀ ਹੈ। ਸਰਕਾਰ ਨੇ ਇਹ ਵੀ ਆਖਿਆ ਕਿ ਅਗਲੇ ਹਫਤੇ ਫਾਈਜ਼ਰ-ਬਾਇਓਐਨਟੈਕ ਦੀਆਂ 26,325 ਡੋਜ਼ਾਂ ਹਾਸਲ ਹੋਣ ਦੀ ਉਮੀਦ ਹੈ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ