Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਇੱਕ ਘਰ ਵਿੱਚ ਕਾਰਬਨ ਮੋਨੋਆਕਸਾਈਡ ਦੀ ਵਧੇਰੇ ਮਾਤਰਾ ਪਾਏ ਜਾਣ ਕਾਰਨ ਇੱਕ ਦੀ ਮੌਤ

January 26, 2021 05:45 PM

4 ਹੋਰਨਾਂ ਨੂੰ ਤਬੀਅਤ ਵਿਗੜਨ ਕਾਰਨ ਲਿਜਾਇਆ ਗਿਆ ਹਸਪਤਾਲ

ਟੋਰਾਂਟੋ, 26 ਜਨਵਰੀ (ਪੋਸਟ ਬਿਊਰੋ) : ਬ੍ਰਾਈਡਲਪਾਥ ਤੇ ਲਾਅਰੈਂਸ ਐਵਨਿਊ ਈਸਟ ਏਰੀਆ ਦੇ ਇੱਕ ਘਰ ਵਿੱਚ ਕਾਰਬਨ ਮੋਨੋਆਕਸਾਈਡ ਦੀ ਵਧੇਰੇ ਮਾਤਰਾ ਪਾਏ ਜਾਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਚਾਰ ਹੋਰਨਾਂ ਨੂੰ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਰਾਤੀਂ 8:51 ਉੱਤੇ ਮੈਡੀਕਲ ਐਮਰਜੰਸੀ ਦੱਸ ਕੇ ਇਸ ਇਲਾਕੇ ਵਿੱਚ ਸੱਦਿਆ ਗਿਆ। ਟੋਰਾਂਟੋ ਪੈਰਾਮੈਡਿਕ ਸਰਵਿਸਿਜ਼ ਨੇ ਆਖਿਆ ਕਿ ਉਨ੍ਹਾਂ ਵੱਲੋਂ ਇੱਕ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ।ਇੱਕ ਬਜ਼ੁਰਗ ਮਹਿਲਾ ਤੇ ਬੱਚੇ ਨੂੰ ਵੀ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ।
ਪੁਲਿਸ ਨੇ ਦੱਸਿਆ ਕਿ ਇਸ ਘਰ ਵਿੱਚ ਲੋਕਾਂ ਦੀ ਮਦਦ ਕਰਨ ਵਾਲੇ ਦੋ ਪੁਲਿਸ ਅਧਿਕਾਰੀਆਂ ਨੂੰ ਵੀ ਹਸਪਤਾਲ ਲਿਜਾਏ ਜਾਣ ਦੀ ਲੋੜ ਪਈ। ਇਨ੍ਹਾਂ ਵਿਅਕਤੀਆਂ ਨੂੰ ਕਿਹੋ ਜਿਹੀ ਤਕਲੀਫ ਹੋਈ ਹੈ ਉਸ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ