Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਗਵਰਨਰ ਦੇ ਕੋਲ ਕੰਗਨਾ ਦੇ ਲਈ ਸਮਾਂ ਹੈ, ਪਰ ਕਿਸਾਨਾਂ ਲਈ ਨਹੀਂ: ਸ਼ਰਦ ਪਵਾਰ

January 26, 2021 08:39 PM

ਮੁੰਬਈ, 26 ਜਨਵਰੀ (ਪੋਸਟ ਬਿਊਰੋ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਇਥੇ ਕਿਹਾ ਕਿ ਮਹਾਰਾਸ਼ਟਰ ਦੇ ਗਵਰਨਰ ਦੇ ਕੋਲ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੂੰ ਮਿਲਣ ਦਾ ਸਮਾਂ ਹੈ, ਪਰ ਉਨ੍ਹਾਂ ਹਜ਼ਾਰਾਂ ਕਿਸਾਨ ਭਰਾਵਾਂ ਨਾਲ ਮੁਲਾਕਾਤ ਦਾ ਸਮਾਂ ਨਹੀਂ, ਜੋ ਵੱਡੀ ਗਿਣਤੀ ਵਿੱਚ ਮੁੰਬਈ ਵਿੱਚ ਇਕੱਠੇ ਹੋਏ ਹਨ।
ਮਹਾਰਾਸ਼ਟਰ ਦੇ ਗਵਰਨਰ ਭਗਤ ਸਿੰਘ ਕੋਸ਼ਿਆਰੀ ਦਾ ਨਾਂਅ ਲਏ ਬਿਨਾਂ ਸ਼ਰਦ ਪਵਾਰ ਨੇ ਕਿਹਾ ਕਿ ਕਿਸਾਨ ਅੱਜ ਆਜ਼ਾਦ ਮੈਦਾਨ ਦੀ ਰੈਲੀ ਦੇ ਬਾਅਦ ਗਵਰਨਰ ਨੂੰ ਨੋਟਿਸ ਦੇਣ ਲਈ ਰਾਜ ਭਵਨ ਜਾਣ ਦੀ ਯੋਜਨਾ ਬਣਾ ਰਹੇ ਹਨ। ਪਵਾਰ ਨੇ ਆਜ਼ਾਦ ਮੈਦਾਨ `ਤੇ ਕਿਸਾਨ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਨੂੰ ਦੱਸਿਆ ਗਿਆ ਹੈ ਕਿ ਗਵਰਨਰ ਗੋਆ ਚਲੇ ਗਏ ਹਨ। ਸੂਬੇ ਦੇ ਪੂਰੇ ਇਤਹਿਾਸ ਵਿੱਚ ਅਜਿਹਾ ਗਵਰਨਰ ਕਦੇ ਨਹੀਂ ਰਿਹਾ। ਉਨ੍ਹਾਂ ਕੋਲ ਕੰਗਨਾ ਨੂੰ ਮਿਲਣ ਦਾ ਸਮਾਂ ਹੈ, ਪਰ ਸਾਡੇ ਕਿਸਾਨ ਭਰਾਵਾਂ, ਜੋ ਪੂਰੇ ਸੂਬੇ ਤੋਂ ਇੱਥੇ ਆਏ ਹਨ, ਨੂੰ ਮਿਲਣ ਦਾ ਸਮਾਂ ਨਹੀਂ ਹੈ। ਸ਼ਰਦ ਪਵਾਰ ਨੇ ਕਿਹਾ ਕਿ ਇਹ ਗਵਰਨਰ ਦਾ ਨੈਤਿਕ ਫਰਜ਼ ਹੈ ਕਿ ਉਹ ਘੱਟੋ-ਘੱਟ ਇਥੇ ਰਹਿਣ ਅਤੇ ਸੂਬੇ ਦੇ ਲੋਕਾਂ ਨੂੰ ਮਿਲਣ, ਜੋ ਅੰਨਦਾਤਾ ਹੈ। ਪਵਾਰ ਦੀ ਟਿੱਪਣੀ ਓਦੋਂ ਆਈ ਹੈ, ਜਦ ਸੰਯੁਕਤ ਸ਼ੇਤਕਾਰੀ ਕਾਮਗਾਰ ਮੋਰਚੇ ਦੇ ਨੇਤਾ ਗਵਰਨਰ ਨੂੰ ਨੋਟਿਸ ਦੇਣ ਵਾਲੇ ਹਨ ਅਤੇ ਪਵਾਰ ਨੂੰ ਸੂਚਿਤ ਕੀਤਾ ਗਿਆ ਹੈ ਕਿ ਗਵਰਨਰ ਗੋਆ ਚਲੇ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ