Welcome to Canadian Punjabi Post
Follow us on

03

July 2025
 
ਭਾਰਤ

ਭਾਰਤ ਸਰਕਾਰ ਨੇ ਕਿਹਾ ਰਾਜ ਸਰਕਾਰਾਂ ਕੋਰੋਨਾ ਦੇ ਟੀਕਿਆਂ ਵਿਰੁੱਧ ਅਫਵਾਹਾਂ ਫੈਲਾ ਰਹੇ ਲੋਕਾਂ `ਤੇ ਕਾਰਵਾਈ ਕਰਨ

January 26, 2021 08:41 PM

ਨਵੀਂ ਦਿੱਲੀ, 26 ਜਨਵਰੀ (ਪੋਸਟ ਬਿਊਰੋ)- ਕੋਵਿਡ-19 ਦੀ ਮਹਾਮਾਰੀ ਦੇ ਖਿਲਾਫ ਬਣੀ ਵੈਕਸੀਨ ਦੀ ਪ੍ਰਭਾਵਸ਼ੀਲਤਾ ਬਾਰੇ ਅਫਵਾਹਾਂ ਵੇਖ ਕੇਭਾਰਤ ਸਰਕਾਰ ਨੇ ਰਾਜਾਂ ਨੂੰ ਇਸ ਵਿਰੁੱਧ ਕਾਰਵਾਈ ਲਈ ਕਿਹਾ ਹੈ।
ਭਾਰਤ ਸਰਕਾਰਵੱਲੋਂ ਕੇਂਦਰੀ ਹੋਮ ਸੈਕਟਰੀ ਅਜੇ ਭੁੱਲਾ ਨੇ ਸਾਰੇ ਰਾਜਾਂ ਦੇ ਚੀਫ ਸੈਕਟਰੀਆਂ ਨੂੰ ਲਿਖੇ ਪੱਤਰਜ਼ੋਰ ਦਿੱਤਾ ਹੈ ਕਿ ਦੇਸ਼ ਦੀ ਰੈਗੂਲੇਟਰੀ ਅਥਾਰਟੀ ਨੂੰ ਪਤਾ ਲੱਗਾ ਹੈ ਕਿ ਟੀਕੇ ਸੀਰਮ ਇੰਸਟੀਚਿਊਟ ਆਫ ਇੰਡੀਆ ਦਾ ਕੋਵੀਸ਼ੀਲਡ ਅਤੇ ਭਾਰਤ ਬਾਇਓਟੈਕ ਵੱਲੋਂ ਬਣਾਇਆ ਕੋਵੈਕਸੀਨ ਸੁਰੱਖਿਅਤ ਹੈ ਅਤੇ ਰੋਗ ਨਾਲ ਲੜਨ ਦੀ ਸਮੱਰਥਾ ਵਿੱਚ ਵਾਧਾ ਕਰਦੇ ਹਨ। ਇਸ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਇਹ ਰਿਪੋਰਟ ਮਿਲੀ ਹੈ ਕਿ ਗੁੰਮਰਾਹਕੁੰਨ ਅਫਵਾਹਾਂ ਸੋਸ਼ਲ ਮੀਡੀਆ `ਤੇ ਪ੍ਰਚਾਰੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਇਨ੍ਹਾਂ ਟੀਕਿਆਂ ਦੀ ਸੁਰੱਖਿਆ ਅਤੇ ਪ੍ਰਭਾਵਸ਼ੀਲਤਾ ਬਾਰੇ ਸ਼ੱਕ ਪੈਦਾ ਕੀਤਾ ਜਾ ਰਿਹਾ ਹੈ। ਚਿੱਠੀ ਵਿੱਚ ਕਿਹਾ ਗਿਆ ਹੈ ਕਿ ਟੀਕਿਆਂ ਬਾਰੇ ਗਲਤ ਸੂਚਨਾ ਰੋਕਣ ਦੇ ਨਾਲ ਹੀ ਤੱਥਾਂ `ਤੇ ਆਧਾਰਤ ਸੰਦੇਸ਼ਾਂ ਨੂੰ ਤੁਰੰਤ ਪ੍ਰਸਾਰਿਤ ਕਰਨ ਲਈ ਜ਼ਰੂਰੀ ਉਪਾਅ ਕੀਤੇ ਜਾਣ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ