Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਟਰੂਡੋ ਨੇ ਮੌਡਰਨਾ ਦੇ ਸੀਈਓ ਨਾਲ ਕੀਤੀ ਗੱਲ

January 27, 2021 06:35 AM

ਸਤੰਬਰ ਤੱਕ ਸਾਰੇ ਕੈਨੇਡੀਅਨਾਂ ਦਾ ਟੀਕਾਕਰਣ ਪੂਰਾ ਹੋਣ ਦੀ ਪ੍ਰਧਾਨ ਮੰਤਰੀ ਨੂੰ ਆਸ



ਓਟਵਾ, 26 ਜਨਵਰੀ (ਪੋਸਟ ਬਿਊਰੋ) : ਫਾਈਜ਼ਰ-ਬਾਇਓਐਨਟੈਕ ਦੀ ਖੇਪ ਵਿੱਚ ਦੇਰ ਹੋਣ ਦਰਮਿਆਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੋਵਿਡ-19 ਵੈਕਸੀਨ ਨੂੰ ਜਲਦ ਹਾਸਲ ਕਰਨ ਦਾ ਭਾਵੇਂ ਸਾਰਿਆਂ ਨੂੰ ਭਰੋਸਾ ਦਿਵਾਇਆ ਜਾ ਰਿਹਾ ਹੈ ਪਰ ਵਿਰੋਧੀ ਧਿਰਾਂ ਇਸ ਉੱਤੇ ਯਕੀਨ ਕਰਨ ਲਈ ਤਿਆਰ ਨਹੀਂ ਹਨ।
ਕੰਜ਼ਰਵੇਟਿਵ ਹੈਲਥ ਕ੍ਰਿਟਿਕ ਮਿਸ਼ੇਲ ਰੈਂਪਲ ਗਾਰਨਰ ਨੇ ਚਿੰਤਾ ਪ੍ਰਗਟਾਉਂਦਿਆਂ ਆਖਿਆ ਕਿ ਯੂਰਪੀਅਨ ਯੂਨੀਅਨ ਵੱਲੋਂ ਸੰਭਾਵੀ ਤੌਰ ਉੱਤੇ ਲਾਈ ਗਈ ਪਾਬੰਦੀ ਨਾਲ ਕੈਨੇਡਾ ਨੂੰ ਹਾਸਲ ਹੋਣ ਵਾਲੀ ਇਸ ਵੈਕਸੀਨ ਦੀ ਸਪਲਾਈ ਵਿੱਚ ਵੱਡਾ ਵਿਘਣ ਪੈ ਸਕਦਾ ਹੈ।ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦਾ ਪੂਰਾ ਭਰੋਸਾ ਹੈ ਕਿ ਕੈਨੇਡਾ ਨੂੰ ਨਿਰਧਾਰਤ ਡੋਜ਼ਾਂ ਵਾਅਦੇ ਮੁਤਾਬਕ ਮਾਰਚ ਦੇ ਅੰਤ ਤੱਕ ਮਿਲ ਜਾਣਗੀਆਂ।
ਮੰਗਲਵਾਰ ਦੇਰ ਰਾਤ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਖਿਆ ਕਿ ਉਨ੍ਹਾਂ ਵੱਲੋਂ ਮੌਡਰਨਾ ਦੇ ਸੀਈਓ ਸਟੀਫਨ ਬੈਂਸਲ ਨਾਲ ਗੱਲ ਕੀਤੀ ਗਈ ਹੈ, ਜਿਨ੍ਹਾਂ ਵੱਲੋਂ ਇਹ ਭਰੋਸਾ ਦਿਵਾਇਆ ਗਿਆ ਹੈ ਕਿ ਕੈਨੇਡਾ ਨੂੰ ਸਮੇਂ ਸਿਰ ਵੈਕਸੀਨ ਦੀ ਵਾਧੂ ਖੇਪ ਹਾਸਲ ਹੋ ਜਾਵੇਗੀ। ਉਨ੍ਹਾਂ ਆਖਿਆ ਕਿ ਅਸੀਂ ਉਸ ਟਰੈਕ ਉੱਤੇ ਹਾਂ ਜਿੱਥੇ ਹਰ ਕੈਨੇਡੀਅਨ, ਜਿਹੜਾ ਵੈਕਸੀਨ ਲਵਾਉਣੀ ਚਾਹੁੰਦਾ ਹੈ, ਉਸ ਵੈਕਸੀਨ ਨੂੰ ਸਤੰਬਰ ਤੱਕ ਹਾਸਲ ਕਰ ਲਵੇਗਾ।
ਬੈਲਜੀਅਮ ਵਿਚਲੇ ਆਪਣੇ ਪਲਾਂਟ ਦੇ ਪਸਾਰ ਕਾਰਨ ਫਾਈਜ਼ਰ ਦਾ ਧਿਆਨ ਉੱਧਰ ਲੱਗਿਆ ਹੋਇਆ ਹੈ ਤੇ ਇਸੇ ਲਈ ਵੈਕਸੀਨ ਦੀ ਸਪਲਾਈ ਵਿੱਚ ਕਮੀ ਆ ਰਹੀ ਹੈ। ਐਸਟ੍ਰਾਜ਼ੈਨੇਕਾ ਵੱਲੋਂ ਯੂਰਪ ਨੂੰ ਸੂਚਿਤ ਕੀਤਾ ਗਿਆ ਹੈ ਕਿ ਉਤਪਾਦਨ ਦੇ ਮੁੱਦਿਆਂ ਕਾਰਨ ਉਨ੍ਹਾਂ ਦੀ ਵੈਕਸੀਨ ਦੀਆਂ ਸ਼ੁਰੂਆਤੀ ਡਲਿਵਰੀਜ਼ ਘੱਟ ਰਹਿਣਗੀਆਂ। ਪਰ ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਯੂਰਪ ਇਸ ਹਫਤੇ ਦੇ ਅੰਤ ਤੱਕ ਇਸ ਦੀ ਵਰਤੋਂ ਨੂੰ ਮਨਜ਼ਰੀ ਦੇ ਸਕਦਾ ਹੈ।
ਓਨਟਾਰੀਓ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਗਲੇ ਹਫਤੇ ਤੱਕ ਫਾਈਜ਼ਰ-ਬਾਇਓਐਨਟੈਕ ਦੀਆਂ 26,325 ਡੋਜ਼ਾਂ ਹਾਸਲ ਹੋਣ ਦੀ ਉਮੀਦ ਹੈ, ਜੋ ਕਿ ਪਹਿਲਾਂ ਕੀਤੀ ਜਾ ਰਹੀ ਉਮੀਦ ਨਾਲੋਂ ਕਾਫੀ ਘੱਟ ਹਨ।
 

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ