Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਵਿਰੋਧੀ ਧਿਰਾਂ ਨੇ ਲਿਬਰਲ ਸਰਕਾਰ ਤੋਂ ਮੰਗਿਆ ਸਪਸ਼ਟ ਪਲੈਨ

January 27, 2021 08:24 PM

ਓਟਵਾ, 27 ਜਨਵਰੀ (ਪੋਸਟ ਬਿਊਰੋ) : ਫੈਡਰਲ ਸਰਕਾਰ ਦੇ ਕੋਵਿਡ-19 ਸਬੰਧੀ ਪ੍ਰਤੀਕਿਰਿਆ ਦੇ ਸਬੰਧ ਵਿੱਚ ਬੁੱਧਵਾਰ ਸਵੇਰੇ ਪਾਰਲੀਆਮੈਂਟ ਵਿੱਚ ਐਮਰਜੰਸੀ ਬਹਿਸ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਬਹਿਸ ਕੈਨੇਡਾ ਦੀ ਵੈਕਸੀਨ ਵੰਡ ਤੇ ਫਾਈਜ਼ਰ-ਬਾਇਓਐਨਟੈਕ ਡੋਜ਼ਾਂ ਦੀ ਖੇਪ ਵਿੱਚ ਹੋਣ ਵਾਲੀ ਦੇਰ ਦੇ ਸਬੰਧ ਵਿੱਚ ਕੀਤੀ ਜਾਵੇਗੀ। ਹਾਊਸ ਆਫ ਕਾਮਨਜ਼ ਵਿੱਚ ਫੈਡਰਲ ਸਰਕਾਰ ਉੱਤੇ ਵਿਰੋਧੀ ਧਿਰਾਂ ਵੱਲੋਂ ਦਬਾਅ ਪਾਇਆ ਜਾ ਰਿਹਾ ਹੈ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਹੋਰ ਪਾਰਦਰਸ਼ਤਾ ਦੀ ਮੰਗ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਇੱਕ ਸਮਾਂ ਸੀਮਾਂ ਨਿਰਧਾਰਤ ਕੀਤੀ ਜਾਵੇ, ਜਦੋਂ ਕੈਨੇਡਾ ਵਿੱਚ ਵੈਕਸੀਨ ਦੀ ਵੰਡ ਕੀਤੀ ਜਾਵੇਗੀ।
ਐਨਡੀਪੀ ਆਗੂ ਜਗਮੀਤ ਸਿੰਘ ਨੇ ਆਖਿਆ ਕਿ ਸਾਨੂੰ ਡੈੱਡਲਾਈਨ, ਸਮਾਂ ਸੀਮਾਂ ਤੇ ਹੋਰ ਵੇਰਵਿਆਂ ਨਾਲ ਸਪਸ਼ਟ ਪਲੈਨ ਚਾਹੀਦਾ ਹੈ।ਅਸੀਂ ਚਾਹੁੰਦੇ ਹਾਂ ਕਿ ਲਿਬਰਲ ਸਰਕਾਰ ਕੈਨੇਡੀਅਨਾਂ ਨਾਲ ਸਪਸ਼ਟ ਰਹੇ, ਕਿ ਸਾਨੂੰ ਕਦੋਂ ਵੈਕਸੀਨ ਮਿਲੇਗੀ, ਕਿਸ ਦਾ ਟੀਕਾਕਰਣ ਪਹਿਲਾਂ ਹੋਵੇਗਾ ਤੇ ਇਹ ਕਿੰਨੀ ਜਲਦੀ ਹੋਵੇਗਾ।
ਜਗਮੀਤ ਸਿੰਘ ਨੇ ਆਖਿਆ ਕਿ ਕੈਨੇਡਾ ਦੀ ਵੈਕਸੀਨ ਵੰਡ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਵੱਡੀ ਅਸਫਲਤਾ ਹੈ। ਉਨ੍ਹਾਂ ਆਖਿਆ ਕਿ ਯੂਕੇ ਤੇ ਇੱਥੋਂ ਤੱਕ ਅਮਰੀਕਾ ਵਿੱਚ ਵੈਕਸੀਨ ਦੀ ਖਰੀਦ ਤੇ ਡਲਿਵਰੀ ਨੂੰ ਲੈ ਕੇ ਸਪਸਟ ਪਲੈਨ ਹੈ। ਇਸ ਪਾਸੇ ਤੋਂ ਲਿਬਰਲ ਸਰਕਾਰ ਪੂਰੀ ਤਰ੍ਹਾਂ ਮਾਰ ਖਾ ਗਈ ਹੈ। ਇਨ੍ਹਾਂ ਕੋਲ ਕੋਈ ਠੋਸ ਪਲੈਨ ਹੀ ਨਹੀਂ ਹੈ। ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਆਖਿਆ ਕਿ ਕੈਨੇਡੀਅਨਾਂ ਨੂੰ ਇਸ ਗੱਲ ਦਾ ਪੂਰਾ ਅਧਿਕਾਰ ਹੈ ਕਿ ਉਨ੍ਹਾਂ ਨੂੰ ਇਹ ਦੱਸਿਆ ਜਾਵੇ ਕਿ ਉਹ ਕੰਮ ਉੱਤੇ ਕਦੋਂ ਜਾ ਸਕਣਗੇ।
 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ