Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਨੋਬਲ ਐਵਾਰਡਾਂ ਨਾਲ ਜੁੜੇ ਜੀਨ ਅਰਨਾਲਟ ਬਲਾਤਕਾਰ ਦੇ ਇਕ ਹੋਰ ਕੇਸ ਵਿੱਚ ਦੋਸ਼ੀ ਮੰਨੇ ਗਏ

December 04, 2018 07:27 AM

ਸਟਾਕਹੋਮ, 3 ਦਸੰਬਰ, (ਪੋਸਟ ਬਿਊਰੋ)- ਸਾਹਿਤ ਦਾ ਨੋਬਲ ਐਵਾਰਡ ਦੇਣ ਵਾਲੀ ਸਵੀਡਿਸ਼ ਅਕੈਡਮੀ ਨਾਲ ਸੰਬੰਧਤ ਫੋਟੋਗ੍ਰਾਫਰ ਜੀਨ ਕਲਾਊਡ ਅਰਨਾਲਟ ਨੂੰ ਅਪੀਲੀ ਅਦਾਲਤ ਨੇ ਬਲਾਤਕਾਰ ਦੇ ਇਕ ਹੋਰ ਕੇਸ `ਚ ਦੋਸ਼ੀ ਕਰਾਰ ਦਿੱਤਾ ਤੇ ਉਨ੍ਹਾਂ ਨੂੰ ਢਾਈ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਇਕ ਕੇਸ `ਚ ਦੋਸ਼ੀ ਮੰਨਦੇ ਹੋਏ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਵਰਨਣ ਯੋਗ ਹੈ ਕਿ ਅਰਨਾਲਟ ਨਵੰਬਰ 2017 `ਚ ਓਦੋਂ ਖਬਰਾਂ ਵਿੱਚ ਆਏ ਸਨ, ਜਦੋਂ ‘ਮੀ ਟੂ` ਮੁਹਿੰਮ ਵਜੋਂ 18 ਔਰਤਾਂ ਨੇ ਉਨ੍ਹਾਂ ਉੱਤੇ ਬਲਾਤਕਾਰ ਦਾ ਦੋਸ਼ ਲਾਇਆ ਸੀ। ਇਸ ਸਾਲ ਅਕਤੂਬਰ `ਚ ਇਕ ਅਦਾਲਤ ਨੇ 72 ਸਾਲਾ ਅਰਨਾਲਟ ਨੂੰ ਬਲਾਤਕਾਰ ਦੇ ਇਕ ਕੇਸ ਦਾ ਦੋਸ਼ੀ ਮੰਨਦੇ ਹੋਏ ਦੋ ਸਾਲ ਦੀ ਸਜ਼ਾ ਕੀਤੀ ਸੀ। ਇਹ ਬਲਾਤਕਾਰ ਮਾਮਲਾ ਸਾਲ 2011 ਦਾ ਹੈ। ਪੀੜਤ ਔਰਤ ਨੇ ਅਰਨਾਲਟ ਉਤੇ ਦੋ ਵਾਰੀ ਬਲਾਤਕਾਰ ਕਰਨ ਦਾ ਦੋਸ਼ ਲਾਇਆ ਸੀ। ਅਦਾਲਤ ਨੇ ਦੂਸਰਾ ਦੋਸ਼ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਪੀੜਤਾ ਦੀ ਦਲੀਲ ਭਰੋਸੇ ਯੋਗ ਨਹੀਂ। ਅਪੀਲੀ ਅਦਾਲਤ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਇਸ ਵਿੱਚ ਸ਼ੱਕ ਨਹੀਂ ਕਿ ਉਹ ਬਲਾਤਕਾਰ ਦਾ ਦੋਸ਼ੀ ਹੈ। ਪੀੜਤਾ ਦਾ ਬਿਆਨ ਵੀ ਮਿਲਦੇ ਸਬੂਤਾਂ ਨਾਲ ਮੇਲ ਖਾਂਦਾ ਹੈ। ਸਜ਼ਾ ਦੇਂਦੇ ਹੋਏ ਅਦਾਲਤ ਨੇ ਕਿਹਾ ਕਿ ਅਰਨਾਲਟ ਦੀ ਉਮਰ ਧਿਆਨ `ਚ ਰੱਖੀ ਗਈ ਹੈ। ਅਦਾਲਤ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਕੇਸ ਬੜੇ ਲੰਬੇ ਸਮੇਂ ਬਾਅਦ ਜਾਂਚ ਲਈ ਆਇਆ ਹੈ।
ਅਰਨਾਲਟ ਉੱਤੇ ਇਹੋ ਜਿਹੇ ਦੋਸ਼ ਲੱਗਣ ਤੋਂ ਬਾਅਦ ਨੋਬਲ ਕਮੇਟੀ ਨਾਲ ਜੁੜੇ ਕੁਝ ਹੋਰ ਬਲਾਤਕਾਰ ਕੇਸ ਵੀ ਪਤਾ ਲੱਗੇ ਸਨ। ਇਨ੍ਹਾਂ ਵਿਵਾਦਾਂ ਕਾਰਨ ਸਾਹਿਤ ਦੇ ਨੋਬਲ ਇਨਾਮਾਂ ਦਾ ਫ਼ੈਸਲਾ ਕਰਨ ਵਾਲੇ 18 ਮੈਂਬਰੀ ਬੋਰਡ ਦੇ ਅੱਠ ਮੈਂਬਰਾਂ ਨੇ ਆਪਣੇ ਆਪ ਨੂੰ ਅਕੈਡਮੀ ਤੋਂ ਵੱਖ ਕਰ ਕਰ ਲਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਨ੍ਹਾਂ ਦੋਸ਼ਾਂ ਕਾਰਨ ਐਵਾਰਡ ਅਤੇ ਅਕੈਡਮੀ ਨੂੰ ਧੱਕਾ ਲੱਗਾ ਹੈ। ਅਰਨਾਲਟ ਉੱਤੇ ਇਹ ਵੀ ਦੋਸ਼ ਲੱਗਦਾ ਹੈ ਕਿ ਉਨ੍ਹਾਂ ਨੇ ਸੱਤ ਵਾਰੀ ਨੋਬਲ ਜੇਤੂਆਂ ਦਾ ਨਾਂ ਨਤੀਜਾ ਐਲਾਨੇ ਜਾਣ ਤੋਂ ਪਹਿਲਾਂ ਹੀ ਲੀਕ ਕਰ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ