Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਅਲਬਰਟਾ ਵੱਲੋਂ ਤੇਲ ਉਤਪਾਦਨ ਵਿੱਚ ਕਟੌਤੀ ਦਾ ਐਲਾਨ

December 04, 2018 06:13 PM

ਅਲਬਰਟਾ, 4 ਦਸੰਬਰ (ਪੋਸਟ ਬਿਊਰੋ) : ਅਲਬਰਟਾ ਦੀ ਪ੍ਰੀਮੀਅਰ ਰੇਚਲ ਨੌਟਲੇ ਦਾ ਕਹਿਣਾ ਹੈ ਕਿ ਪ੍ਰੋਵਿੰਸ਼ੀਅਲ ਤੇਲ ਉਤਪਾਦਨ ਵਿੱਚ ਕਟੌਤੀ ਨਾਲ ਪ੍ਰੋਵਿੰਸ ਦਾ ਆਰਥਿਕ ਸੰਕਟ ਤਾਂ ਹੱਲ ਹੋ ਜਾਵੇਗਾ ਪਰ ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੂੰ ਵੀ ਸਕਾਰਾਤਮਕ ਕਦਮ ਚੁੱਕਣੇ ਹੋਣਗੇ।
ਨੌਟੇਲੇ ਨੇ ਸੋਮਵਾਰ ਨੂੰ ਆਖਿਆ ਕਿ ਪ੍ਰੋਵਿੰਸ 1980 ਤੋਂ ਬਾਅਦ ਪਹਿਲੀ ਵਾਰੀ ਤੇਲ ਦੇ ਉਤਪਾਦਨ ਵਿੱਚ ਪ੍ਰਤੀ ਦਿਨ 325,000 ਬੈਰਲ ਤੱਕ ਕਟੌਤੀ ਕਰ ਰਹੀ ਹੈ। ਇਸ ਪਿੱਛੇ ਟੀਚਾ ਅਲਬਰਟਾ ਦੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਹੈ। ਇਹ ਤੇਲ ਇਸ ਸਮੇਂ ਐਨੀਆਂ ਘੱਟ ਕੀਮਤਾਂ ਉੱਤੇ ਵਿਕ ਰਿਹਾ ਹੈ ਜਿਸ ਕਾਰਨ ਪ੍ਰੋਵਿੰਸ ਨੂੰ ਰੋਜ਼ਾਨਾ 80 ਮਿਲੀਅਨ ਡਾਲਰ ਦਾ ਘਾਟਾ ਪੈ ਰਿਹਾ ਹੈ। ਨੌਟਲੇ ਨੇ ਆਖਿਆ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਕਟੌਤੀਆਂ ਇਸ ਲਈ ਵੀ ਜ਼ਰੂਰੀ ਹਨ ਕਿਉਂਕਿ ਇਸ ਸਮੇਂ 35 ਮਿਲੀਅਨ ਬੈਰਲ ਤੇਲ ਸਟੋਰੇਜ ਵਿੱਚ ਪਿਆ ਹੈ ਤੇ ਸਾਡੇ ਕੋਲ ਇਸ ਨੂੰ ਮੁਨਾਫਾ ਕਮਾਉਣ ਵਾਲੀਆਂ ਮੰਡੀਆਂ ਤੱਕ ਪਹੁੰਚਾਉਣ ਲਈ ਟਰਾਂਸਪੋਰਟ ਕਰਨ ਵਾਸਤੇ ਲੋੜੀਂਦੀ ਪਾਈਪਲਾਈਨ ਸਮਰੱਥਾ ਨਹੀਂ ਹੈ।
ਨੌਟਲੇ ਨੇ ਆਖਿਆ ਕਿ ਅਸੀਂ ਆਪਣੇ ਆਪ ਨੂੰ ਇਸ ਤਰ੍ਹਾਂ ਬੰਧੀ ਬਣਾ ਕੇ ਨਹੀਂ ਰੱਖ ਸਕਦੇ। ਜੇ ਇਸੇ ਤੇਲ ਨੂੰ ਕੈਨੇਡਾ ਤੋਂ ਬਾਹਰ ਵੇਚਿਆ ਜਾਵੇ ਤਾਂ ਇਸ ਦੀ ਕਿਤੇ ਜਿ਼ਆਦਾ ਕੀਮਤ ਮਿਲ ਸਕਦੀ ਹੈ। ਐਨਡੀਪੀ ਦੀ ਪ੍ਰੀਮੀਅਰ ਨੇ ਆਖਿਆ ਕਿ ਪਾਈਪਲਾਈਨ ਸਮਰੱਥਾ ਦੀ ਘਾਟ ਲਈ ਫੈਡਰਲ ਸਰਕਾਰਾਂ ਨੂੰ ਹੀ ਦੋਸ਼ ਦੇਣਾ ਬਣਦਾ ਹੈ। ਉਨ੍ਹਾਂ ਆਖਿਆ ਕਿ ਜਿਹੜੀ ਵੀ ਫੈਡਰਲ ਸਰਕਰ ਸੱਤਾ ਵਿੱਚ ਹੁੰਦੀ ਹੈ, ਕੌਮੀ ਸੰਕਟ ਦਾ ਖਿਆਲ ਉਸ ਨੂੰ ਹੀ ਰੱਖਣਾ ਚਾਹੀਦਾ ਹੈ। ਨੌਟਲੇ ਨੇ ਆਖਿਆ ਕਿ ਸਾਨੂੰ ਇੱਕ ਦੂਜੇ ਉੱਤੇ ਤੁਹਮਤਾਂ ਲਾਉਣ ਦੀ ਥਾਂ ਇਸ ਸਮੱਸਿਆ ਨੂੰ ਹੱਲ ਕਰਨਾ ਚਾਹੀਦਾ ਹੈ। ਸਾਨੂੰ ਸਾਰਾ ਧਿਆਨ ਇਸ ਕੰਮ ਨੂੰ ਸਿਰੇ ਚੜ੍ਹਾਉਣ ਵਿੱਚ ਲਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇਹ ਮੂਲ ਰੂਪ ਵਿੱਚ ਸਾਡੇ ਅਰਥਚਾਰੇ ਲਈ ਕਾਫੀ ਅਹਿਮ ਹੈ।
ਜਿ਼ਕਰਯੋਗ ਹੈ ਕਿ 2015 ਦੀਆਂ ਚੋਣਾਂ ਦੌਰਾਨ ਕੰਜ਼ਰਵੇਟਿਵਾਂ ਨੇ ਲਗਾਤਾਰ ਪਾਈਪਲਾਈਨ ਦੀ ਉਸਾਰੀ ਦਾ ਸਮਰਥਨ ਕੀਤਾ ਪਰ ਲਿਬਰਲਾਂ ਨੇ ਇਸ ਬਾਰੇ ਕੁੱਝ ਵੀ ਆਖਣ ਤੋਂ ਇਨਕਾਰ ਕੀਤਾ ਕਿ ਕਈ ਪ੍ਰਸਤਾਵਿਤ ਪਾਈਪਲਾਈਨਜ਼ ਦੇ ਨਿਰਮਾਣ ਲਈ ਉਹ ਕੁੱਝ ਠੋਸ ਕਰਨਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼