Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇਮਰਾਨ ਖਾਨ ਨੇ ਕਿਹਾ: ਕਰਤਾਪੁਰ ਲਾਂਘੇ ਨੂੰ ਖੋਲ੍ਹਣਾ ਕੋਈ ਗੁਗਲੀ ਸੁੱਟਣਾ ਨਹੀਂ

December 05, 2018 08:01 AM

ਇਸਲਾਮਾਬਾਦ, 4 ਦਸੰਬਰ (ਪੋਸਟ ਬਿਊਰੋ)- ਭਾਰਤ-ਪਾਕਿ ਦਰਮਿਆਨ ਕਰਤਾਰਪੁਰ ਸਾਹਿਬ ਦੇ ਲਾਂਘੇ ਤੋਂ ਪੈਦਾ ਹੋਏ ਵਿਵਾਦ ਨੂੰ ਖਤਮ ਕਰਨ ਦੀ ਕੋਸ਼ਿਸ਼ ਵਿੱਚ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਕਰਤਾਪੁਰ ਲਾਂਘਾ ਖੋਲ੍ਹਣਾ ਗੁਗਲੀ ਸੁੱਟਣਾ ਨਹੀਂ, ਸਗੋਂ ਇਹ ਉਨ੍ਹਾਂ ਦਾ ਸਪੱਸ਼ਟ ਫੈਸਲਾ ਸੀ।
ਵਰਨਣ ਯੋਗ ਹੈ ਕਿ ਪਿਛਲੇ ਵੀਰਵਾਰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਤਿਹਾਸਿਕ ਕਰਤਾਪੁਰ ਲਾਂਘੇ ਦੇ ਨੀਂਹ-ਪੱਥਰ ਸਮਾਰੋਹ ਦੇ ਲਈ ਭਾਰਤ ਸਰਕਾਰ ਦੀ ਹਾਜ਼ਰੀ ਨੂੰ ਯਕੀਨੀ ਕਰਨ ਲਈ ਇਕ ਗੁਗਲੀ ਸੁੱਟੀ ਸੀ, ਜਿਸ ਵਿਚ ਭਾਰਤ ਫਸ ਗਿਆ। ਕੁਰੈਸ਼ੀ ਦੇ ਬਿਆਨ ਦੀ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਤਿੱਖੀ ਆਲੋਚਨਾ ਕੀਤੀ ਸੀ। ਜਾਣਕਾਰ ਸੂਤਰਾਂ ਦੇ ਅਨੁਸਾਰ ਇਮਰਾਨ ਖਾਨ ਨੇ ਕਿਹਾ ਕਿ ਕਰਤਾਪੁਰ ਲਾਂਘੇ ਨੂੰ ਖੋਲ੍ਹਣਾ ਗੁਗਲੀ ਸੁੱਟਣਾ ਜਾਂ ਦੋਹਰੀ ਖੇਡ ਨਹੀਂ, ਇਹ ਸਪੱਸ਼ਟ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ, ਭਾਰਤ ਨਾਲ ਸ਼ਾਂਤੀ ਪੂਰਨ ਸਬੰਧ ਬਣਾਉਣ ਲਈ ਬੇਹਦ ਗੰਭੀਰ ਹੈ। ਉਨ੍ਹਾਂ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ 28 ਨਵੰਬਰ ਨੂੰ ਇਤਿਹਾਸਕ ਸਮਾਰੋਹ ਕੀਤਾ ਸੀ, ਜਿਸ ਮੌਕੇ ਭਾਰਤੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਸਿੰਘ ਪੁਰੀ ਅਤੇ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਮੌਜੂਦ ਸਨ। ਇਹ ਲਾਂਘਾ ਕਰਤਾਰਪੁਰ ਗੁਰੂਦੁਆਰੇ ਨੂੰ ਭਾਰਤ ਦੇ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਨਾਲ ਜੋੜੇਗਾ। ਬਾਅਦ ਵਿਚ ਦੋਵੇਂ ਵਿਦੇਸ਼ ਮੰਤਰੀਆਂ ਨੇ ਇਕ-ਦੂਜੇ `ਤੇ ਇਸ ਮੌਕੇ ਨੂੰ ਰਾਜਨੀਤਕ ਲਾਭ ਲਈ ਵਰਤਣ ਦਾ ਦੋਸ਼ ਲਾਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ