Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਰੂਸ ਦਾ ਸੋਯੂਜ਼ ਤਿੰਨ ਜਣਿਆਂ ਸਣੇ ਇੰਟਰਨੈਸ਼ਨਲ ਸਪੇਸ ਸਟੇਸ਼ਨ ਜਾ ਪੁੱਜਾ

December 05, 2018 08:03 AM

ਵਾਸ਼ਿੰਗਟਨ, 4 ਦਸੰਬਰ (ਪੋਸਟ ਬਿਊਰੋ)- ਰੂਸ ਦਾ ਸੋਯੂਜ਼ ਪੁਲਾੜ ਯਾਨ ਤਿੰਨ ਪੁਲਾੜ ਯਾਤਰੀਆਂ ਨਾਲ ਮੰਗਲਵਾਰ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ ਐੱਸ ਐੱਸ) ਉੱਤੇ ਪੁੱਜ ਗਿਆ। ਅਕਤੂਬਰ ਮਹੀਨੇ ਇਸ ਦੀ ਆਈ ਐੱਸ ਐੱਸ ਮੁਹਿੰਮ ਉਡਾਣ ਭਰਨ ਦੇ ਕੁਝ ਦੇਰ ਪਿੱਛੋਂ ਤਕਨੀਕੀ ਖ਼ਾਮੀਆਂ ਕਾਰਨ ਨਾਕਾਮ ਹੋ ਗਈ ਸੀ ਅਤੇ ਉਸ ਨੂੰ ਫਿਰ ਧਰਤੀ ਉੱਤੇ ਐਮਰਜੈਂਸੀ ਲੈਂਡਿੰਗ ਕਰਨੀ ਪੈ ਗਈ ਸੀ।
ਸੋਯੂਜ਼ ਅਮਰੀਕਾ ਦੇ ਐੱਨ ਮੈਕਕਲੇਨ, ਕੈਨੇਡਾ ਦੇ ਡੇਵਿਡ ਸੇਂਟ ਜੈਕਸ ਅਤੇ ਰੂਸ ਦੇ ਓਲੇਗ ਕੋਨੋਨੈਂਕੋ ਨਾਲ ਆਈ ਐੱਸ ਐੱਸ ਉੱਤੇ ਪੁੱਜਾ ਹੈ। ਮੈਕਕਲੇਨ ਅਤੇ ਜੈਕਸ ਪਹਿਲੀ ਵਾਰ ਅਤੇ ਕੋਨੋਨੈਂਕੋ ਚੌਥੀ ਵਾਰ ਆਈ ਐੱਸ ਐੱਸ ਪੁੱਜੇ ਹਨ। ਛੇ ਮਹੀਨੇ ਲੰਬੇ ਮਿਸ਼ਨ ਦੌਰਾਨ ਤਿੰਨੇ ਜਣੇ ਆਈ ਐੱਸ ਐੱਸ ਉੱਤੇ ਜੀਵ ਵਿਗਿਆਨ ਅਤੇ ਫਿਜਿ਼ਕਸ ਤਜਰਬੇ ਕਰਨਗੇ। ਇਸ ਦੌਰਾਨ ਉਹ ਧਰਤੀ ਦੇ ਜੰਗਲਾਂ ਦਾ ਅਧਿਐਨ ਕਰਨ ਦੇ ਨਾਲ ਹੀ ਸੈਟੇਲਾਈਟਾਂ ਨੂੰ ਤਾਇਨਾਤ ਕਰਨ ਦੇ ਤਜਰਬੇ ਵੀ ਕਰਨਗੇ। ਇਨ੍ਹਾਂ ਤਿੰਨਾਂ ਦੇ ਨਾਲ ਅਜੇ ਮੁਹਿੰਮ-57 ਦੇ ਤਿੰਨ ਮੈਂਬਰ ਆਈ ਐੱਸ ਐੱਸ `ਤੇ ਮੌਜੂਦ ਹਨ।
ਅਕਤੂਬਰ ਵਿਚ ਉਡਾਣ ਭਰਨ ਪਿੱਛੋਂ ਬੂਸਟਰ ਫੇਲ੍ਹ ਹੋਣ ਕਾਰਨ ਸੋਯੂਜ਼ ਦੀ ਐਮਰਜੈਂਸੀ ਲੈਂਡਿੰਗ ਕਰਾਉਣੀ ਪਈ ਸੀ। ਇਹ ਪਹਿਲਾ ਮੌਕਾ ਸੀ, ਜਦੋਂ ਇਸ ਯਾਨ ਦੀ ਕੋਈ ਮੁਹਿੰਮ ਨਾਕਾਮ ਹੋਈ ਸੀ। ਉਸ ਮੁਹਿੰਮ ਵਿਚ ਸ਼ਾਮਲ ਅਮਰੀਕੀ ਪੁਲਾੜ ਯਾਤਰੀ ਨਿਕ ਹੇਗ ਨੂੰ ਅਗਲੇ ਸਾਲ ਫਰਵਰੀ ਵਿਚ ਆਈ ਐੱਸ ਐੱਸ `ਤੇ ਭੇਜਿਆ ਜਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ