Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪਟਿਆਲਾ ਦੇ ਆਈ ਜੀ ਰਾਏ ਨੂੰ ਲੱਗਾ ਜੁਰਮਾਨਾ ਹੁਕਮ ਵਾਪਸ

December 05, 2018 08:19 AM

ਚੰਡੀਗੜ੍ਹ, 4 ਦਸੰਬਰ (ਪੋਸਟ ਬਿਊਰੋ)- ਪੰਜਾਬ ਵਿੱਚ ਇੱਕੋ ਅਪਰਾਧਕ ਕੇਸ ਦੀ ਵਾਰ-ਵਾਰ ਜਾਂਚ ਕਰਾਉਣ ਕਾਰਨ ਪਟਿਆਲਾ ਰੇਂਜ ਦੇ ਆਈ ਜੀ ਅਮਰਦੀਪ ਸਿੰਘ ਰਾਏ ਉੱਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਾਉਣ ਦੇ ਆਪਣੇ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਾਪਸ ਲੈ ਲਿਆ ਹੈ।
ਇਸ ਸੰਬੰਧ ਵਿੱਚ ਕੱਲ੍ਹ ਡੀ ਜੀ ਪੀ ਸੁਰੇਸ਼ ਅਰੋੜਾ ਹਾਈ ਕੋਰਟ ਵਿੱਚ ਪੇਸ਼ ਹੋਏ ਅਤੇ ਉਨ੍ਹਾਂ ਨੇ ਦੱਸਿਆ ਕਿ ਇੱਕ ਹੀ ਕੇਸ ਦੀ ਵਾਰ-ਵਾਰ ਜਾਂਚ ਕਰਨ ਬਾਰੇ ਡੀ ਜੀ ਪੀ ਵੱਲੋਂ 2009 ਵਿੱਚ ਜਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਿਹਾ ਹੈ। ਇਸ ਦੌਰਾਨ ਰਾਏ ਉਤੇ ਜੁਰਮਾਨਾ ਲਾਉਣ ਦੇ ਹਾਈ ਕੋਰਟ ਦੇ ਹੁਕਮਾਂ ਖਿਲਾਫ ਸਰਾਕਰ ਵੱਲੋਂ ਦਾਇਰ ਅਰਜ਼ੀ ਦੀ ਸੁਣਵਾਈ ਕਰਦੇ ਹੋਏ ਜਸਟਿਸ ਰਾਮੇਂਦਰ ਜੈਨ ਦੀ ਬੈਂਚ ਨੇ ਆਪਣੇ ਹੁਕਮ ਵਾਪਸ ਲੈ ਲਏ। ਇਸ ਅਰਜ਼ੀ ਵਿੱਚ ਰਾਏ ਨੂੰ ਯੋਗ ਅਧਿਕਾਰੀ ਦੱਸਦੇ ਹੋਏ ਸਰਕਾਰ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦਾ ਉਨ੍ਹਾਂ ਦੇ ਸੇਵਾ ਰਿਕਾਰਡ ਉੱਤੇ ਨਕਾਰਾਤਮਕ ਅਸਰ ਹੋਵੇਗਾ। ਵਰਨਣ ਯੋਗ ਹੈ ਕਿ ਮਾਲੇਰਕੋਟਲਾ ਪੁਲਸ ਥਾਣੇ ਵਿੱਚ ਸਾਲ 2016 ਦਰਜ ਹੋਏ ਇੱਕ ਜਾਇਦਾਦੀ ਝਗੜੇ ਵਿੱਚ ਪੁਲਸ ਜਾਂਚ ਪੂਰੀ ਹੋਣ ਪਿੱਛੋਂ ਰਾਏ ਵੱਲੋਂ 27 ਅਗਸਤ 2018 ਨੂੰ ਇਸੇ ਮਾਮਲੇ ਦੀ ਦੋਬਾਰਾ ਜਾਂਚ ਦੇ ਦਿੱਤੇ ਹੁਕਮਾਂ ਨੂੰ ਨਿਯਮਾਂ ਦੀ ਗੰਭੀਰ ਉਲੰਘਣਾ ਮੰਨ ਕੇ ਜਸਟਿਸ ਰਾਮੇਂਦਰ ਜੈਨ ਨੇ ਕਿਹਾ ਸੀ ਕਿ ਅਦਾਲਤ ਨੇ ਇਹ ਜੁਰਮਾਨਾ ਇਸ ਲਈ ਲਾਇਆ ਹੈ ਕਿ ਪੁਲਸ ਅਧਿਕਾਰੀ ਭਵਿੱਖ ਵਿੱਚ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਇੱਕੋ ਕੇਸ ਦੀ ਬੇਵਜ੍ਹਾ ਦੂਸਰੀ ਜਾਂਚ ਨਾ ਕਰਵਾਉਣ। ਜੁਰਮਾਨੇ ਦੀ ਰਕਮ ਰਾਏ ਦੀ ਤਨਖਾਹ ਵਿੱਚੋਂ ਕੱਟਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਹਾਈ ਕੋਰਟ ਦੇ ਕੋਲ ਇਹ ਕੇਸ ਅਬਦੁਲ ਸ਼ਕੂਰ ਦੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਆਇਆ। ਅਬਦੁਲ ਨੇ ਉਸ ਦੇ ਖਿਲਾਫ ਮਾਲੇਰਕੋਟਲਾ ਵਿੱਚ ਦਰਜ ਹੋਏ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਅਬਦੁਲ ਹਾਮਿਦ ਦੀ ਸ਼ਿਕਾਇਤ 'ਤੇ ਅਬਦੁਲ ਸ਼ਕੂਰ ਅਤੇ ਚਾਰ ਹੋਰਨਾਂ ਉਤੇ ਮਾਲੇਰਕੋਟਲਾ ਵਿੱਚ ਕੇਸ ਦਰਜ ਹੋਇਆ ਸੀ। ਮਾਲੇਰਕੋਟਲਾ ਪੁਲਸ ਨੇ ਅੰਤਿਮ ਰਿਪੋਰਟ ਦੇ ਦਿੱਤੀ ਤਾਂ ਅਮਰਦੀਪ ਸਿੰਘ ਰਾਏ ਨੇ ਇਸ ਕੇਸ ਦੀ ਦੋਬਾਰਾ ਜਾਂਚ ਦੇ ਹੁਕਮ ਦੇ ਦਿੱਤੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ