Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

1984 ਵਾਲੇ ਸਿੱਖ ਕਤਲੇਆਮ ਦੇ 186 ਬੰਦ ਕੀਤੇ ਕੇਸਾਂ ਦੀ ਜਾਂਚ ਦੋ ਮੈਂਬਰੀ ਕਮੇਟੀ ਕਰੇਗੀ

December 05, 2018 08:22 AM

ਨਵੀਂ ਦਿੱਲੀ, 4 ਦਸੰਬਰ (ਪੋਸਟ ਬਿਊਰੋ)- ਸਾਲ 1984 ਵਿਚ ਹੋਏ ਸਿੱਖ ਕਤਲੇਆਮ ਨਾਲ ਜੁੜੇ ਤੇ ਦਿੱਲੀ ਵਿਚ ਬੰਦ ਕੀਤੇ ਗਏ 186 ਕੇਸਾਂ ਦੀ ਜਾਂਚ ਅੱਗੇ ਤੋਂ ਸਿਰਫ 2 ਮੈਂਬਰੀ ਕਮੇਟੀ ਹੀ ਕਰੇਗੀ।
ਇਸ ਸਾਲ ਜਨਵਰੀ ਵਿਚ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਰਿਟਾਇਰਡ ਜੱਜ ਜਸਟਿਸ ਐਸ ਐਨ ਢੀਂਗਰਾ, ਅਭਿਸ਼ੇਕ ਦੁਲਾਰ ਆਈ ਪੀ ਐੱਸ ਅਤੇ ਰਿਟਾਇਰਡ ਆਈ ਪੀ ਐੱਸ ਰਾਜਦੀਪ ਸਿੰਘ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਸੀ। ਇਹਨਾਂ ਵਿਚੋਂ ਰਾਜਦੀਪ ਸਿੰਘ ਨੇ ਜਾਂਚ ਟੀਮ ਵਿਚ ਸ਼ਾਮਲ ਹੋਣ ਵਿਚ ਅਸਮਰਥਤਾ ਦੱਸੀ ਸੀ। ਪੀੜਤਾਂ ਦੇ ਵਕੀਲਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਜਗ੍ਹਾ ਕਿਸੇ ਨਵੇਂ ਮੈਂਬਰ ਨੂੰ ਸ਼ਾਮਿਲ ਕਰਨ ਦੀ ਬਜਾਏ ਦੋ ਮੈਂਬਰੀ ਕਮੇਟੀ ਨੂੰ ਹੀ ਜਾਂਚ ਜਾਰੀ ਰੱਖਣ ਦੀ ਇਜਾਜ਼ਤ ਦਿਤੀ ਜਾਵੇ। ਇਸ ਕਾਰਨ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਇਸ ਸੁਝਾਅ ਨੂੰ ਮੰਨਦੇ ਹੋਏ ਦੋ ਮੈਂਬਰੀ ਕਮੇਟੀ ਨੂੰ ਜਾਂਚ ਜਾਰੀ ਰੱਖਣ ਦੀ ਇਜਾਜ਼ਤ ਦਿਤੀ ਹੈ।
ਕੇਂਦਰ ਸਰਕਾਰ ਨੇ ਅਦਾਲਤ ਨੂੰ ਕਿਹਾ ਸੀ ਕਿ 1984 ਦੇ ਸਿੱਖ ਕਤਲੇਆਮ ਦੇ 186 ਕੇਸਾਂ ਦੀ ਨਿਗਰਾਨੀ ਕਰ ਰਹੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ ਦੇ ਇਕ ਮੈਂਬਰ ਵੱਲੋਂ ਅਸਮਰਥਤਾ ਦੱਸਣ ਦੇ ਕਾਰਨ ਉਨ੍ਹਾਂ ਦੀ ਜਗ੍ਹਾ ਹੋਰ ਮੈਂਬਰ ਲਿਆਉਣ ਦੀ ਲੋੜ ਨਹੀਂ। ਵਿਸ਼ੇਸ਼ ਜਾਂਚ ਕਮੇਟੀ ਦੇ ਮੈਂਬਰ ਭਾਰਤੀ ਪੁਲਿਸ ਸੇਵਾ ਦੇ ਸਾਬਕਾ ਅਧਿਕਾਰੀ ਰਾਜਦੀਪ ਸਿੰਘ ਨੇ ਨਿੱਜੀ ਕਾਰਨਾਂ ਕਰ ਕੇ ਇਸ ਦਾ ਹਿੱਸਾ ਬਣਨ ਤੋਂ ਮਨ੍ਹਾ ਕਰ ਦਿਤਾ ਸੀ।
ਜਸਟਿਸ ਮਦਨ ਬੀ ਲੋਕੂਰ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਦੇ ਨਾਲ ਸਾਲਿਸਟਰ ਜਨਰਲ ਪਿੰਕੀ ਆਨੰਦ ਨੇ ਵੀ ਕਿਹਾ ਕਿ ਜੇ ਜਾਂਚ ਕਮੇਟੀ ਦੇ ਦੋ ਹੋਰ ਮੈਂਬਰ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਐਸ ਐਨ ਢੀਂਗਰਾ ਅਤੇ ਆਈ ਪੀ ਐੱਸ ਅਫਸਰ ਅਭਿਸ਼ੇਕ ਦੁਲਾਰ ਅਪਣਾ ਕੰਮ ਜਾਰੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਇਤਰਾਜ਼ ਨਹੀਂ। ਬੈਂਚ ਨੇ ਕਿਹਾ ਸੀ ਕਿ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ ਬਣਾਉਣ ਦਾ 11 ਜਨਵਰੀ ਦਾ ਹੁਕਮ ਤਿੰਨ ਜੱਜਾਂ ਦੀ ਬੈਂਚ ਨੇ ਦਿਤਾ ਸੀ, ਇਸ ਲਈ ਉਹ ਦੋ ਜੱਜਾਂ ਦੀ ਬੈਂਚ ਦੇ ਰੂਪ ਵਿਚ ਇਸ ਨੂੰ ਬਦਲ ਨਹੀਂ ਸਕਦੇ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ