Welcome to Canadian Punjabi Post
Follow us on

29

March 2024
 
ਭਾਰਤ

ਗਊ ਹੱਤਿਆ ਦੇ ਸ਼ੱਕ ਹੇਠ ਬੁਲੰਦ ਸ਼ਹਿਰ ਵਿੱਚ ਹਿੰਸਾ, ਦੋ ਮੌਤਾਂ

December 05, 2018 08:25 AM

ਬੁਲੰਦ ਸ਼ਹਿਰ, 4 ਦਸੰਬਰ (ਪੋਸਟ ਬਿਊਰੋ)- ਉੱਤਰ ਪ੍ਰਦਸੇ਼ ਦੇ ਬੁਲੰਦ ਸ਼ਹਿਰ ਵਿੱਚ ਗਊ ਹੱਤਿਆ ਦੇ ਸ਼ੱਕ ਵਿੱਚ ਕੱਲ੍ਹ ਹਿੰਸਾ ਫੈਲ ਗਈ। ਪ੍ਰਦਰਸ਼ਨਕਾਰੀਆਂ ਨੇ ਥਾਣੇ 'ਤੇ ਹਮਲਾ ਕਰ ਕੇ ਭੰਨ-ਤੋੜ ਕੀਤੀ ਅਤੇ ਪੁਲਸ ਦੀ ਇੱਕ ਵੈਨ ਨੂੰ ਅੱਗ ਲਾ ਦਿੱਤੀ। ਪੂਰਾ ਇਲਾਕਾ ਜੰਗ ਦੇ ਮੈਦਾਨ ਦੇ ਰੂਪ ਵਿੱਚ ਬਦਲ ਗਿਆ। ਹਿੰਸਾ ਦੌਰਾਨ ਪੁਲਸ 'ਤੇ ਫਾਇਰਿੰਗ ਕੀਤੀ ਗਈ, ਜਿਸ ਵਿੱਚ ਸਿਆਨਾ ਦੇ ਪੁਲਸ ਇੰਸਪੈਕਟਰ ਸੁਬੋਧ ਕੁਮਾਰ ਸਿੰਘ ਦੀ ਮੌਤ ਹੋ ਗਈ।
ਦੱਸਿਆ ਗਿਆ ਹੈ ਕਿ ਸਿਆਨਾ ਦੇ ਇੱਕ ਪਿੰਡ ਦੇ ਖੇਤ ਵਿੱਚ ਮਰੀ ਹੋਈ ਗਾਂ ਮਿਲਣ ਉੱਤੇ ਰੋਸ ਵਜੋਂ ਲੋਕਾਂ ਨੇ ਜਾਮ ਲਾਇਆ ਸੀ। ਇਸ ਕਾਰਨ ਪੁਲਸ ਤੇ ਭੀੜ ਦਾ ਵਿਵਾਦ ਹੋ ਗਿਆ। ਪੁਲਸ ਨੇ ਗਊ ਹੱਤਿਆ ਦੇ ਸ਼ੱਕ ਵਿੱਚ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਲੋਕਾਂ ਦੀ ਭੀੜ ਖਿਡਾਉਣ ਲਈ ਗੋਲੀ ਚਲਾ ਦਿੱਤੀ। ਇਸ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਭੀੜ ਭੜਕ ਗਈ ਅਤੇ ਉਸ ਨੇ ਚੌਕੀ 'ਤੇ ਹਮਲਾ ਕਰ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ