Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਲਾਜ਼ਮੀ ਹੋਟਲ ਕੁਆਰਨਟੀਨ ਨਾਲ ਘੱਟ ਆਮਦਨ ਵਾਲੇ ਕੈਨੇਡੀਅਨਾਂ ਨੂੰ ਹੋ ਸਕਦਾ ਹੈ ਨੁਕਸਾਨ : ਵਕੀਲ

February 08, 2021 05:23 PM

ਓਟਵਾ, 8 ਫਰਵਰੀ (ਪੋਸਟ ਬਿਊਰੋ) : ਕੈਨੇਡੀਅਨ ਸਿਵਲ ਲਿਬਰਟੀਜ਼ ਐਸੋਸਿਏਸ਼ਨ ਵੱਲੋਂ ਕੌਮਾਂਤਰੀ ਟਰੈਵਲਰਜ਼ ਨੂੰ ਹੋਟਲ ਵਿੱਚ ਕੁਆਰਨਟੀਨ ਕਰਕੇ ਰੱਖਣ ਦੇ ਫੈਸਲੇ ਉੱਤੇ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ। ਐਸੋਸਿਏਸ਼ਨ ਦਾ ਕਹਿਣਾ ਹੈ ਕਿ ਇਸ ਨਾਲ ਘੱਟ ਆਮਦਨ ਵਾਲੇ ਕੈਨੇਡੀਅਨਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਤੇ ਨਾਗਰਿਕਾਂ ਦੇ ਗਤੀਸ਼ੀਲਤਾ ਦੇ ਅਧਿਕਾਰ ਦੀ ਉਲੰਘਣਾ ਵੀ ਹੁੰਦੀ ਹੈ।
ਆਰਗੇਨਾਈਜ਼ੇਸ਼ਨ ਦੇ ਫੰਡਾਮੈਂਟਲ ਫਰੀਡਮਜ਼ ਪ੍ਰੋਗਰਾਮ ਦੀ ਮੁੱਖ ਵਕੀਲ ਕਾਰਾ ਜਵਾਇਬਲ ਵੱਲੋਂ ਫੈਡਰਲ ਸਰਕਾਰ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਉਹ ਅਜਿਹਾ ਸਬੂਤ ਪੇਸ਼ ਕਰਨ ਜਿਸ ਤੋਂ ਇਹ ਸਿੱਧ ਹੋ ਸਕੇ ਕਿ ਕੈਨੇਡਾ ਪਰਤ ਰਹੇ ਪੈਸੈਂਜਰਜ਼ ਘਰ ਵਿੱਚ ਸੈਲਫ ਆਈਸੋਲੇਟ ਕਰਨ ਦੀ ਸ਼ਰਤ ਦੀ ਉਲੰਘਣਾ ਕਰ ਰਹੇ ਹਨ। ਕਾਰਾ ਨੇ ਇਹ ਵੀ ਆਖਿਆ ਕਿ ਇਸ ਆਧਾਰ ਉੱਤੇ ਹੀ ਸਰਕਾਰ ਨਿਯਮਾਂ ਨੂੰ ਸਖ਼ਤ ਕਰ ਸਕਦੀ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੋ ਹਫਤੇ ਪਹਿਲਾਂ ਕੀਤੇ ਗਏ ਐਲਾਨ ਵਿੱਚ ਆਖਿਆ ਗਿਆ ਸੀ ਕਿ ਵਿਦੇਸ਼ ਤੋਂ ਆਉਣ ਵਾਲੇ ਟਰੈਵਲਰਜ਼ ਨੂੰ ਆਪਣੇ ਖਰਚੇ ਉੱਤੇ ਫੈਡਰਲ ਸਰਕਾਰ ਵੱਲੋਂ ਦੱਸੇ ਹੋਟਲ ਵਿੱਚ ਤਿੰਨ ਦਿਨਾਂ ਲਈ ਰਹਿਣਾ ਹੋਵੇਗਾ।ਜਵਾਇਬਲ ਨੇ ਆਖਿਆ ਕਿ ਸਰਕਾਰ ਅਨੁਸਾਰ ਤੈਅ ਦਿਨਾਂ ਲਈ ਹੋਟਲ ਵਿੱਚ ਠਹਿਰਣ ਦੀ ਕੀਮਤ 2000 ਡਾਲਰ ਜਾਂ ਜਿ਼ਆਦਾ ਬਣਦੀ ਹੈ, ਜਿਸ ਵਿੱਚ ਘੱਟ ਆਮਦਨ ਵਾਲੇ ਕੈਨੇਡੀਅਨਾਂ ਨੂੰ ਛੋਟ ਦੇਣ ਦੀ ਤਜਵੀਜ਼ ਦਿੱਤੀ ਗਈ ਹੈ, ਜਿਨ੍ਹਾਂ ਨੂੰ ਆਪਣੇ ਬਿਮਾਰ ਰਿਸ਼ਤੇਦਾਰਾਂ ਦੀ ਸਾਂਭ ਸੰਭਾਲ ਕਰਨੀ ਪੈਂਦੀ ਹੈ ਜਾਂ ਫਿਰ ਵਿਦੇਸ਼ ਤੋਂ ਇਲਾਜ ਕਰਵਾਉਣਾ ਪੈਂਦਾ ਹੈ।
ਉਨ੍ਹਾਂ ਆਖਿਆ ਕਿ ਹੋਟਲ ਵਿੱਚ ਆਈਸੋਲੇਟ ਕੀਤੇ ਜਾਣ ਦੇ ਮਾਮਲੇ ਵਿੱਚ ਜਿਨ੍ਹਾਂ ਸਿਹਤ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਵੱਖਰਾ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਤੇ ਅਟਾਰਨੀ ਜਨਰਲ ਨੂੰ ਲਿਖੇ ਇੱਕ ਪੱਤਰ ਵਿੱਚ ਸਿਵਲ ਲਿਬਰਟੀਜ਼ ਐਸੋਸਿਏਸ਼ਨ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਫੈਡਰਲ ਸਰਕਾਰ ਉਨ੍ਹਾਂ ਕੈਨੇਡੀਅਨਾਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਦਿੱਤੀ ਜਾਵੇ ਜਿਹੜੇ ਆਪਣੇ ਨਜ਼ਦੀਕੀਆਂ ਦੀ ਸਾਂਭ ਸੰਭਾਲ ਕਰਨ ਜਾਂ ਵਿਦੇਸ਼ ਤੋਂ ਇਲਾਜ ਕਰਵਾਉਣ ਆਉਂਦੇ ਜਾਂਦੇ ਹਨ।ਜਵਾਇਬਲ ਨੇ ਆਖਿਆ ਕਿ ਅਜਿਹੇ ਵਿਅਕਤੀਆਂ ਲਈ ਟਰੈਵਲ ਕੋਈ ਐਸ਼ੋ ਆਰਾਮ ਨਹੀਂ ਹੈ।
ਜਿ਼ਕਰਯੋਗ ਹੈ ਕਿ ਫੈਡਰਲ ਸਰਕਾਰ ਨੇ ਇਹ ਐਲਾਨ ਨਹੀਂ ਕੀਤਾ ਕਿ ਹੋਟਲ ਕੁਆਰਨਟੀਨ ਕਦੋਂ ਤੋਂ ਲਾਗੂ ਹੋਣਗੀਆਂ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ