Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮੋਦੀ ਵੱਲੋਂ ਨਵਾਂ ਦੋਸ਼ ਕਰਤਾਰਪੁਰ ਤਾਂ ਕਾਂਗਰਸੀ ਗ਼ਲਤੀ ਨਾਲ ਪਾਕਿਸਤਾਨ ਨੂੰ ਗਿਆ ਸੀ

December 05, 2018 08:31 AM

ਏਲਨਾਬਾਦ, 4 ਦਸੰਬਰ, (ਪੋਸਟ ਬਿਊਰੋ)- ਰਾਜਸਥਾਨ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ `ਤੇ ਸ਼ਬਦੀ ਹਮਲੇ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਵੰਡ ਵੇਲੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਚ ਇਸ ਲਈ ਚਲਿਆ ਗਿਆ ਸੀ ਕਿ ਉਦੋਂ ਰਾਜ ਕਰਨ ਲਈ ਤਿਆਰ ਕਾਂਗਰਸ ਪਾਰਟੀ ਦੇ ਆਗੂਆਂ ਦਾ ਨਾ ਕੋਈ ਨਜ਼ਰੀਆ ਸੀ, ਨਾ ਸਿੱਖ ਜਜ਼ਬਾਤ ਪ੍ਰਤੀ ਉਨ੍ਹਾਂ ਵਿੱਚ ਕੋਈ ਸਤਿਕਾਰ ਸੀ।
ਬੀਤੇ ਦਿਨੀਂ ਭਾਰਤ-ਪਾਕਿ ਸਰਹੱਦ ਉੱਤੇ ਕਰੀਬ ਚਾਰ ਕਿਲੋਮੀਟਰ ਲੰਮੇ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਦੇ ਲਾਂਘੇ ਦਾ ਜ਼ਿਕਰ ਕਰਦਿਆਂ ਨਰਿੰਦਰ ਮੋਦੀ ਨੇ ਹਨੂੰਮਾਨਗੜ੍ਹ ਦੀ ਚੋਣ ਰੈਲੀ ਵਿੱਚ ਕਿਹਾ, ‘ਕਾਂਗਰਸ ਦੀਆਂ ਗ਼ਲਤੀਆਂ ਸੁਧਾਰਨਾ ਹੀ ਮੇਰੀ ਹੋਣੀ ਹੈ। ਕਾਂਗਰਸ ਨੂੰ ਜਵਾਬ ਦੇਣਾ ਪਵੇਗਾ ਕਿ 70 ਸਾਲ ਪਹਿਲਾਂ ਇਹ ਕਿਉਂ ਨਾ ਕੀਤਾ। ਕਾਂਗਰਸ ਆਗੂ ਰਾਜਗੱਦੀ ਤੋਂ ਪਰ੍ਹੇ ਦੇਖਦੇ ਨਹੀਂ ਸਨ, ਜਿਸ ਕਰ ਕੇ ਕਰਤਾਰਪੁਰ ਪਾਕਿਸਤਾਨ ਵਿਚ ਚਲਾ ਗਿਆ।`
ਇਸ ਮੌਕੇ ਮੋਦੀ ਨੇ ਕਿਹਾ ਕਿ ਪੰਜਾਬ ਤੇ ਰਾਜਸਥਾਨ ਵਿੱਚ ਕਾਂਗਰਸ ਦੀਆਂ ਸਰਕਾਰਾਂ ਦੇ ਬਾਵਜੂਦ ਰਾਜਸਥਾਨ ਦੇ ਲੋਕ ਪਾਣੀ ਨੂੰ ਤਰਸਦੇ ਰਹੇ, ਸਾਡੀ ਸਰਕਾਰ ਨੇ ਸਰਹਿੰਦ ਫੀਡਰ ਅਤੇ ਰਾਜਸਥਾਨ ਕੈਨਾਲ ਦੀ 2000 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਕਰਵਾ ਕੇ ਇਨ੍ਹਾਂ ਨਹਿਰਾਂ ਤੋਂ ਪਾਣੀ ਦੀ ਲੀਕੇਜ ਰੋਕੀ ਅਤੇ 800 ਕਿਊਸਿਕ ਤੋਂ ਵੱਧ ਪਾਣੀ ਦੀ ਬੱਚਤ ਕੀਤੀ ਹੈ। ਉਨ੍ਹਾਂ ਕਿਹਾ ਕਿ 2009 ਦੀਆਂ ਚੋਣਾਂ ਸਮੇ ਕਿਸਾਨੀ ਕਰਜ਼ੇ ਮੁਆਫ਼ ਕਰਨ ਦਾ ਝੂਠ ਬੋਲ ਕੇ ਕਾਂਗਰਸ ਸੱਤਾ ਵਿੱਚ ਆਈ ਸੀ, ਕਿਸਾਨੀ ਕਰਜ਼ਾ 6 ਲੱਖ ਕਰੋੜ ਸੀ, ਕਾਂਗਰਸ ਸਰਕਾਰ ਨੇ 58 ਹਜ਼ਾਰ ਕਰੋੜ ਮੁਆਫ਼ ਕਰਨ ਦਾ ਦਾਅਵਾ ਕੀਤਾ, ਪਰ ਰਿਪੋਰਟ ਆਈ ਤਾਂ ਪਤਾ ਲੱਗਾ ਕਿ ਇਸ ਵਿੱਚ 35 ਲੱਖ ਲੋਕ ਉਹ ਸਨ, ਜਪ ਕਿਸਾਨ ਨਹੀਂ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ