Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪ੍ਰਤਾਪ ਸਿੰਘ ਬਾਜਵਾ ਆਪਣੀ ਹੀ ਰਾਜ ਸਰਕਾਰ ਨੂੰ ਪੈ ਨਿਕਲਿਆ

December 05, 2018 08:33 AM

* ਪ੍ਰਾਈਵੇਟ ਖੰਡ ਮਿੱਲਾਂ ਚਾਲੂ ਕਰੋ, ਵਰਨਾ ਹਾਈ ਕੋਰਟ ਜਾਵਾਂਗੇ: ਬਾਜਵਾ



ਚੰਡੀਗੜ੍ਹ, 4 ਦਸੰਬਰ, (ਪੋਸਟ ਬਿਊਰੋ)- ਸੀਨੀਅਰ ਕਾਂਗਰਸ ਆਗੂ ਅਤੇ ਪਾਰਲੀਮੈਂਟ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਸਰਕਾਰ ਨੂੰ ਨਿਸ਼ਾਨੇ ਉੱਤੇ ਲੈਂਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਇਸ ਰਾਜ ਵਿੱਚ ਪ੍ਰਾਈਵੇਟ ਖੰਡ ਮਿੱਲਾਂ ਚਲਵਾਉਣ ਦਾ ਪ੍ਰਬੰਧ ਕਰੇ, ਨਹੀਂ ਤਾਂ ਅਸੀਂ ਹਾਈ ਕੋਰਟ ਵੀ ਜਾ ਸਕਦੇ ਹਾਂ
ਅੱਜ ਏਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇ 35 ਰੁਪਏ ਪ੍ਰਾਈਵੇਟ ਖੰਡ ਮਿੱਲਾਂ ਵਾਲੇ ਘਾਟੇ ਵਿੱਚ ਗੰਨਾ ਖਰੀਦਣਾ ਚਾਹੁੰਦੇ ਹਨ ਤਾਂ 35 ਰੁਪਏ ਸਰਕਾਰ ਆਪਣੇ ਵੱਲੋਂ ਦੇ ਦੇਵੇ। ਬਾਜਵਾ ਨੇ ਕਿਹਾ ਕਿ ਆਜ਼ਾਦੀ ਪਿੱਛੋਂ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਦੋ ਤਿਹਾਈ ਬਹੁਮਤ ਦਿੱਤਾ ਅਤੇ ਅਸੀਂ ਲੋਕਾਂ ਨੂੰ ਚੰਗੀ ਸਰਕਾਰ ਤੇ ਜਵਾਬਦੇਹ ਪ੍ਰਸ਼ਾਸਨ ਦਾ ਭਰੋਸਾ ਦੇ ਕੇ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ਦੋਆਬਾ ਅਤੇ ਮਾਝਾ ਖੇਤਰ ਦੇ ਗੰਨਾ ਉਤਪਾਦਕ ਸੰਕਟ ਵਿੱਚ ਹਨ। ਨਿੱਜੀ ਖੰਡ ਮਿੱਲਾਂ ਚਾਲੂ ਨਾ ਹੋਣ ਕਰ ਕੇ ਕਈ ਮਿੱਲਾਂ ਅੱਗੇ ਕਿਸਾਨਾਂ ਨੇ ਧਰਨੇ ਲਾਏ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਲੰਬੇ ਸਮੇਂ ਤੋਂ ਸਰਕਾਰ ਕਿਸਾਨਾਂ ਨੂੰ ਫਸਲੀ ਚੱਕਰ ਤੋਂ ਕੱਢਣ ਲਈ ਬੇਨਤੀ ਕਰ ਰਹੀ ਹੋਣ ਕਾਰਨ ਕਿਸਾਨਾਂ ਨੇ ਵੱਡੀ ਮਾਤਰਾ ਵਿਚ ਗੰਨੇ ਦੀ ਫਸਲ ਬੀਜੀ ਹੈ, ਇਹ ਸਾਲ ਵਿਚ ਇੱਕੋ ਫਸਲ ਹੁੰਦੀ ਹੈ, ਉਸ ਦੀ ਅਦਾਇਗੀ ਵੀ ਕਿਸਾਨਾਂ ਨੂੰ ਸਮੇਂ ਸਿਰ ਨਹੀਂ ਹੁੰਦੀ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਬਾਜਵਾ ਨੇ ਕਿਹਾ ਕਿ ਨਿੱਜੀ ਖੰਡ ਮਿੱਲ ਮਾਲਕ 35 ਰੁਪਏ ਘਾਟੇ ਵਿਚ ਗੰਨਾ ਖਰੀਦਣਾ ਚਾਹੁੰਦੇ ਹਨ ਅਤੇ ਇਹ 35 ਰੁਪਏ ਸਰਕਾਰ ਵੱਲੋਂ ਦੇਣ ਦਾ ਦਬਾਅ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਨਵੰਬਰ ਵਿਚ ਸਾਰੀਆਂ ਕੋਆਪਰੇਟਿਵ ਅਤੇ ਪ੍ਰਾਈਵੇਟ ਮਿੱਲਾਂ ਨੇ ਗੰਨੇ ਦੀ ਪਿੜਾਈ ਸ਼ੁਰੂ ਕਰ ਦਿੱਤੀ ਸੀ, ਇਸ ਵਾਰ ਦਸੰਬਰ ਦਾ ਪਹਿਲਾ ਹਫ਼ਤਾ ਖ਼ਤਮ ਹੋਣ ਵਾਲਾ ਹੈ, ਅਜੇ ਤਕ ਪ੍ਰਾਈਵੇਟ ਮਿੱਲਾਂ ਨੇ ਪਿੜਾਈ ਸ਼ੁਰੂ ਨਹੀਂ ਕੀਤੀ ਅਤੇ ਸੀਜ਼ਨ ਦੇਰੀ ਨਾਲ ਸ਼ੁਰੂ ਹੋਣ ਕਾਰਨ ਕਿਸਾਨਾਂ ਦਾ ਨੁਕਸਾਨ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ