Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਗੱਦਾ ਫੈਕਟਰੀ ਨੂੰ ਧਮਾਕੇ ਪਿੱਛੋਂ ਲੱਗੀ ਅੱਗ ਨਾਲ ਤਿੰਨ ਮੌਤਾਂ

December 05, 2018 08:37 AM

ਬਰਨਾਲਾ, 4 ਦਸੰਬਰ, (ਪੋਸਟ ਬਿਊਰੋ)- ਏਥੋਂ ਨੇੜਲੇ ਪਿੰਡ ਉਗੋਕੇ `ਚ ਬਾਂਸਲ ਫੋਮ ਫੈਕਟਰੀ ਵਿੱਚ ਧਮਾਕਾ ਹੋਣ ਪਿੱਛੋਂ ਅੱਜ ਸਵੇਰੇ ਅੱਗ ਲੱਗ ਗਈ, ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਡੀ ਐਮ ਸੀ ਲੁਧਿਆਣਾ ਭੇਜ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਸਾਧੂ ਸਿੰਘ ਵਾਸੀ ਚੀਮਾ, ਜਗਜੀਤ ਸਿੰਘ ਵਾਸੀ ਗਿੱਲ ਕੋਠੇ ਅਤੇ ਸਿਕੰਦਰ ਸਿੰਘ ਵਾਸੀ ਚੀਮਾ ਵਜੋਂ ਹੋਈ ਹੈ। ਇਸ ਦੌਰਾਨ ਫੈਕਟਰੀ ਵਿੱਚ ਪਏ ਗੱਦੇ ਅਤੇ ਹੋਰ ਸਾਮਾਨ, ਦੋ ਮੋਟਰ ਸਾਈਕਲ, ਇੱਕ ਟਰੱਕ ਸਮੇਤ ਹੋਰ ਕਾਫੀ ਸਾਮਾਨ ਅੱਗ ਨਾਲ ਸੜ ਗਿਆ।
ਮਿਲੀ ਜਾਣਕਾਰੀ ਅਨੁਸਾਰ ਸਵੇਰੇ ਬਾਂਸਲ ਫੋਮ ਫੈਕਟਰੀ ਵਿੱਚ ਜ਼ੋਰਦਾਰ ਧਮਾਕੇ ਕਾਰਨ ਅੱਗ ਲੱਗ ਗਈ, ਜਿਸ ਨੇ ਤੇਜ਼ੀ ਨਾਲ ਪੂਰੀ ਫੈਕਟਰੀ ਨੂੰ ਲਪੇਟ ਵਿਚ ਲੈ ਲਿਆ। ਧਮਾਕਾ ਹੋਣ ਸਮੇਂ ਫੈਕਟਰੀ ਵਿੱਚ ਅੱਸੀ ਦੇ ਕਰੀਬ ਕਾਮੇ ਸਨ, ਜਿਨ੍ਹਾਂ ਵਿੱਚ ਭਾਜੜ ਮੱਚ ਗਈ। ਨੇੜਲੇ ਲਗਭਗ 8 ਸ਼ਹਿਰਾਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ `ਤੇ ਪੁੱਜੀਆਂ ਅਤੇ ਕਾਫ਼ੀ ਮੁਸ਼ੱਕਤ ਪਿੱਛੋਂ ਅੱਗ `ਤੇ ਕਾਬੂ ਪਾਇਆ। ਇਸ ਦਾ ਪਤਾ ਲੱਗਦੇ ਸਾਰ ਡੀ ਐਸ ਪੀ (ਡੀ) ਸੁਰਜੀਤ ਸਿੰਘ ਧਨੋਆ ਅਤੇ ਹੋਰ ਪੁਲਸ ਅਧਿਕਾਰੀ ਮੌਕੇ `ਤੇ ਪੁੱਜੇ। ਪੁਲੀਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੋਂ ਇਸ ਫੈਕਟਰੀ ਵਿੱਚ ਲੱਗੀ ਅੱਗ ਦੀ ਵਿਸਥਾਰਤ ਰਿਪੋਰਟ ਮੰਗ ਲਈ ਹੈ। ਉਨ੍ਹਾ ਨੇ ਡਿਪਟੀ ਕਮਿਸ਼ਨਰ ਨੂੰ ਅੱਗ ਦੇ ਕਾਰਨਾਂ ਦਾ ਪਤਾ ਲਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਲਈ ਢੁਕਵੇਂ ਕਦਮਾਂ ਬਾਰੇ ਸੁਝਾਅ ਦੇਣ ਲਈ ਕਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ