Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਹੁਣ ਕਾਨੂੰਨ ਦੀ ਨਜ਼ਰ ਤੋਂ ਬਚ ਨਹੀਂ ਸਕੇਗਾ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਾ ਕੋਈ ਵੀ ਸ਼ਖ਼ਸ

December 05, 2018 08:41 AM

ਓਟਵਾ, 4 ਦਸੰਬਰ (ਪੋਸਟ ਬਿਊਰੋ) : ਸ਼ਰਾਬ ਪੀਣ ਤੋਂ ਬਾਅਦ ਡਰਾਈਵਿੰਗ ਕਰਦੇ ਹੋਏ ਫੜ੍ਹੇ ਜਾਣ ਉੱਤੇ ਤੁਹਾਨੂੰ ਨਵੇਂ ਫੈਡਰਲ ਨਿਯਮਾਂ ਤਹਿਤ ਜੁਰਮਾਨਾਂ ਜਾਂ ਸਜ਼ਾ ਹੋਵੇਗੀ। ਛੁੱਟੀਆਂ ਵਾਲੇ ਸੀਜ਼ਨ ਨੂੰ ਧਿਆਨ ਵਿੱਚ ਰੱਖਕੇ ਬਣਾਏ ਗਏ ਇਹ ਨਿਯਮ ਅਗਲੇ ਦੋ ਹਫਤਿਆਂ ਵਿੱਚ ਲਾਗੂ ਹੋ ਜਾਣਗੇ।
ਬਾਰਡਰ ਸਕਿਊਰਿਟੀ ਐਂਡ ਆਰਗੇਨਾਈਜ਼ਡ ਕ੍ਰਾਈਮ ਰਿਡਕਸ਼ਨ ਮੰਤਰੀ ਬਿੱਲ ਬਲੇਅਰ ਨੇ ਮੰਗਲਵਾਰ ਨੂੰ ਪਾਰਲੀਆਮੈਂਟ ਹਿੱਲ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਹੁਣ ਸ਼ਰਾਬ ਪੀ ਕੇ ਗੱਡੀ ਚਲਾਉਣ ਦੀ ਸੰਭਾਵਨਾ ਪਹਿਲਾਂ ਨਾਲੋਂ ਕਿਤੇ ਜਿ਼ਆਦਾ ਵੱਧ ਜਾਵੇਗੀ। ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਨਿਯਮਾਂ ਵਿੱਚ ਤਬਦੀਲੀਆਂ ਜੂਨ ਵਿੱਚ ਬਿੱਲ ਸੀ-46 ਦੇ ਹਿੱਸੇ ਵਜੋਂ ਪਾਸ ਕੀਤੀਆਂ ਗਈਆਂ। ਇਹ ਨਸਿ਼ਆਂ ਦੇ ਪ੍ਰਭਾਵ ਵਿੱਚ ਗੱਡੀ ਚਲਾਉਣ ਸਬੰਧੀ ਬਿੱਲ ਸੀ ਜਿਹੜਾ ਇਤਫਾਕਨ ਮੈਰੀਜੁਆਨਾ ਦੇ ਕਾਨੂੰਨੀਕਰਨ ਤੋਂ ਬਾਅਦ ਲਿਆਂਦੇ ਕਾਨੂੰਨ ਦੌਰਾਨ ਆਇਆ।
ਕੈਨੇਡਾ ਦੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਕਾਨੂੰਨ ਵਿੱਚ ਕੀਤੀ ਗਈ ਸੋਧ ਮੁਤਾਬਕ ਪੁਲਿਸ ਅਧਿਕਾਰੀਆਂ ਨੂੰ ਇਹ ਅਧਿਕਾਰ ਹੋਵੇਗਾ ਕਿ ਉਹ ਜਿਹੜੇ ਡਰਾਈਵਰਾਂ ਨੂੰ ਰੋਕਣਗੇ ਬਿਨਾਂ ਕਿਸੇ ਸ਼ੱਕ ਦੇ ਉਨ੍ਹਾਂ ਦੇ ਸਾਹ ਦੀ ਜਾਂਚ ਮੌਕੇ ਉੱਤੇ ਹੀ ਲਾਜ਼ਮੀ ਤੌਰ ਉੱਤੇ ਕਰ ਸਕਣਗੇ। ਹਾਲਾਂਕਿ ਕਿਸੇ ਨੂੰ ਰੋਕਣ ਤੇ ਗੱਡੀ ਤੋਂ ਬਾਹਰ ਕੱਢਣ ਲਈ ਪੁਲਿਸ ਕੋਲ ਅਜਿਹਾ ਕਰਨ ਦਾ ਠੋਸ ਕਾਰਨ ਹੋਣਾ ਜ਼ਰੂਰੀ ਹੋਵੇਗਾ। ਜੇ ਸਬੰਧਤ ਡਰਾਈਵਰ ਸਕਰੀਨਿੰਗ ਵਿੱਚ ਅਸਫਲ ਰਹਿੰਦਾ ਹੈ ਤੇ ਕਾਨੂੰਨੀ ਤੌਰ ਉੱਤੇ ਮਿਥੀ ਗਈ ਹੱਦ ਤੋਂ ਵੱਧ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਦੇ ਖੂਨ ਵਿੱਚ ਸ਼ਰਾਬ ਦੀ ਮਾਤਰਾ ਦਾ ਪਤਾ ਲਾਉਣ ਲਈ ਦੂਜਾ ਟੈਸਟ ਪੁਲਿਸ ਸਟੇਸ਼ਨ ਵਿੱਚ ਕੀਤਾ ਜਾਵੇਗਾ। ਇਨ੍ਹਾਂ ਤਬਦੀਲੀਆਂ ਤੋਂ ਬਾਅਦ ਕਾਨੂੰਨ ਵਿੱਚ ਮਿਥੀ ਹੱਦ ਨਾਲੋਂ ਵੱਧ ਸ਼ਰਾਬ ਪੀਣ ਦੇ ਦੋ ਘੰਟਿਆਂ ਦੇ ਅੰਦਰ ਅੰਦਰ ਗੱਡੀ ਚਲਾਉਣਾ ਵੀ ਗੈਰਕਾਨੂੰਨੀ ਹੋਵੇਗਾ। ਅਜਿਹਾ ਕਰਨ ਵਾਲੇ ਨੂੰ ਸਖਤ ਜੁਰਮਾਨੇ ਜਾਂ ਸਜ਼ਾ ਦਾ ਸਾਹਮਣਾ ਕਰਨਾ ਹੋਵੇਗਾ।
ਇਹ ਤਬਦੀਲੀਆਂ ਭਾਵੇਂ ਜੂਨ ਵਿੱਚ ਪਾਸ ਹੋ ਗਈਆਂ ਸਨ ਪਰ ਕਾਨੂੰਨ ਦਾ ਇਹ ਹਿੱਸਾ 18 ਦਸੰਬਰ ਤੋਂ ਲਾਗੂ ਹੋਵੇਗਾ। ਉਸ ਸਮੇਂ ਪਾਰਟੀ ਸੀਜ਼ਨ ਵੀ ਪੂਰੀ ਤਰ੍ਹਾਂ ਭਖਿਆ ਹੋਵੇਗਾ ਤੇ ਕੈਨੇਡਾ ਭਰ ਵਿੱਚ ਰਾਈਡ ਪ੍ਰੋਗਰਾਮ ਪੂਰੀ ਤਰ੍ਹਾਂ ਲਾਗੂ ਹੋਣਗੇ। ਇਸ ਨਾਲ ਜਿੱਥੇ ਸੜਕਾਂ ਪੂਰੀ ਤਰ੍ਹਾਂ ਸੁਰੱਖਿਅਤ ਹੋਣ ਦੀ ਸੰਭਾਵਨਾ ਹੈ ਉੱਥੇ ਹੀ ਸਾਲ ਦੇ ਇਸ ਹਿੱਸੇ ਦੌਰਾਨ ਹੋਣ ਵਾਲੇ ਹਾਦਸਿਆਂ ਦੀ ਗਿਣਤੀ ਘਟਣ ਦੀ ਵੀ ਪੂਰੀ ਉਮੀਦ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼