Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਓਪੀਪੀ ਕਮਿਸ਼ਨਰ ਵਜੋਂ ਪਰਿਵਾਰਕ ਮਿੱਤਰ ਨੂੰ ਚੁਣਨ ਵਿੱਚ ਕੋਈ ਭੂਮਿਕਾ ਨਹੀਂ ਨਿਭਾਈ : ਫੋਰਡ

December 05, 2018 08:45 AM

ਟੋਰਾਂਟੋ,4 ਦਸੰਬਰ (ਪੋਸਟ ਬਿਊਰੋ) : ਪਰਿਵਾਰਕ ਮਿੱਤਰ ਵੱਲੋਂ ਮੰਗਲਵਾਰ ਨੂੰ ਨਵੇਂ ਪ੍ਰੋਵਿੰਸ਼ੀਅਲ ਪੁਲਿਸ ਕਮਿਸ਼ਨਰ ਦਾ ਅਹੁਦਾ ਸਾਂਭੇ ਜਾਣ ਤੋਂ ਬਾਅਦ ਡੱਗ ਫੋਰਡ ਨੇ ਆਖਿਆ ਕਿ ਇਸ ਨਿਯੁਕਤੀ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ। ਦੂਜੇ ਪਾਸੇ ਆਲੋਚਕਾਂ ਵੱਲੋਂ ਇਹ ਦੋਸ਼ ਲਾਇਆ ਜਾ ਰਿਹਾ ਹੈ ਕਿ ਪ੍ਰੀਮੀਅਰ ਆਪਣੇ ਰਿਸ਼ਤੇਦਾਰਾਂ ਤੇ ਖਾਸਮਖਾਸ ਲੋਕਾਂ ਨੂੰ ਅਹਿਮ ਅਹੁਦਿਆਂ ਦੇ ਗੱਫੇ ਦੇ ਰਹੇ ਹਨ।
ਰੋਨਾਲਡ ਟੈਵਰਨਰ ਦੀ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੀ ਚੋਣ ਦੇ ਮਾਮਲੇ ਦੀ ਜਾਂਚ ਕਰਵਾਏ ਜਾਣ ਦੀ ਮੰਗ ਜ਼ੋਰ ਫੜ੍ਹਨ ਲੱਗੀ ਹੈ। ਇਹ ਮੰਗ ਇਸ ਲਈ ਵੀ ਕੀਤੀ ਜਾ ਰਹੀ ਹੈ ਕਿਉਂਕਿ ਸਰਕਾਰ ਨੇ ਇਸ ਨੌਕਰੀ ਸਬੰਧੀ ਯੋਗਤਾ ਇਹ ਆਖ ਕੇ ਘਟਾ ਦਿੱਤੀ ਸੀ ਕਿ ਬਿਨੈਕਾਰਾਂ ਦੇ ਪੂਲ ਨੂੰ ਵੱਡਾ ਕੀਤਾ ਜਾ ਸਕੇ। ਇੱਥੇ ਦੱਸਣਾ ਬਣਦਾ ਹੈ ਕਿ ਕਈ ਸਾਲਾਂ ਤੋਂ ਫੋਰਡ ਦਾ ਪਰਿਵਾਰ 72 ਸਾਲਾ ਟੈਵਰਨਰ ਦੇ ਕਾਫੀ ਨੇੜੇ ਹੈ। ਪਰ ਫੋਰਡ ਨੇ ਇਸ ਨਿਯੁਕਤੀ ਵਿੱਚ ਕਿਸੇ ਕਿਸਮ ਦੀ ਭੂਮਿਕਾ ਤੋਂ ਇਨਕਾਰ ਕੀਤਾ ਹੈ ਤੇ ਉਨ੍ਹਾਂ ਦਾ ਦਾਅਵਾ ਹੈ ਕਿ ਇਹ ਨਿਯੁਕਤੀ ਬਿਲਕੁਲ ਪਾਰਦਰਸ਼ੀ ਢੰਗ ਨਾਲ ਹੋਈ ਹੈ।
ਉਨ੍ਹਾਂ ਵਿਧਾਨਸਭਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਹਾਇਰਿੰਗ ਪੈਨਲ ਨੂੰ ਪਹਿਲਾਂ ਹੀ ਇਹ ਸਪਸ਼ਟ ਕਰ ਦਿੱਤਾ ਸੀ ਕਿ ਇਸ ਸੱਭ ਕਾਸੇ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਆਖਿਆ ਕਿ ਹਾਇਰਿੰਗ ਪੈਨਲ ਵੱਲੋਂ ਸਰਬਸੰਮਤੀ ਨਾਲ ਟੈਵਰਨਰ ਦੇ ਨਾਂ ਉੱਤੇ ਹਾਮੀ ਭਰਨ ਤੋਂ ਬਾਅਦ ਜਦੋਂ ਆਖਰੀ ਮੋਹਰ ਲਾਉਣ ਲਈ ਇਹ ਕੇਸ ਉਨ੍ਹਾਂ ਕੋਲ ਆਇਆ ਤਾਂ ਉਨ੍ਹਾਂ ਨੂੰ ਇਸ ਵਿੱਚ ਕੋਈ ਦਿੱਕਤ ਨਜ਼ਰ ਨਹੀਂ ਆਈ। ਪ੍ਰੀਮੀਅਰ ਨੇ ਇਹ ਵੀ ਆਖਿਆ ਕਿ ਓਪੀਪੀ ਦੇ ਕੰਮਕਾਜ ਵਿੱਚ ਉਨ੍ਹਾਂ ਦਾ ਆਫਿਸ ਦਖਲ ਨਹੀਂ ਦਿੰਦਾ।
ਆਨਲਾਈਨ ਨਿਊਜ਼ ਵੈੱਬਸਾਈਟ ਆਈਪੌਲੀਟਿਕਸ ਮੁਤਾਬਕ ਕਮਿਸ਼ਨਰ ਦੀ ਪੋਸਟ ਲਈ ਉਮੀਦਵਾਰ ਦਾ ਡਿਪਟੀ ਪੁਲਿਸ ਚੀਫ ਜਾਂ ਇਸ ਤੋਂ ਉੱਪਰਲੇ ਰੈਂਕ ਜਾਂ ਅਸਿਸਟੈਂਟ ਕਮਿਸ਼ਨਰ ਜਾਂ ਇਸ ਤੋਂ ਉੱਪਰਲੇ ਰੈਂਕ ਦਾ ਹੋਣਾ ਜ਼ਰੂਰੀ ਹੈ, ਪਰ ਟੈਵਰਨਰ, ਜੋ ਕਿ ਟੋਰਾਂਟੋ ਪੁਲਿਸ ਵਿੱਚ ਸੁਪਰਡੈਂਟ ਸਨ ਇਸ ਯੋਗਤਾ ਨਾਲ ਮੇਲ ਨਹੀਂ ਖਾਂਦੇ। ਇਸ ਉੱਤੇ ਕਮਿਊਨਿਟੀ ਸੇਫਟੀ ਮੰਤਰੀ ਸਿਲਵੀਆ ਜੋਨਜ਼ ਨੇ ਆਖਿਆ ਕਿ ਨਵਾਂ ਕਮਿਸ਼ਨਰ ਚੁਣਨ ਲਈ ਲੋੜੀਂਦੀ ਪ੍ਰਕਿਰਿਆ ਵਾਸਤੇ ਜਿ਼ੰਮੇਵਾਰ ਫਰਮ ਨੇ ਯੋਗਤਾ ਦੀ ਲੋੜ ਨੂੰ ਘਟਾਉਣ ਦਾ ਫੈਸਲਾ ਖੁਦ ਲਿਆ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਟੈਵਰਨਰ ਯੋਗ ਉਮੀਦਵਾਰ ਸਨ ਤੇ ਉਨ੍ਹਾਂ ਨੂੰ ਪੁਲਿਸ ਨਾਲ ਸਬੰਧਤ ਦਹਾਕਿਆਂ ਦਾ ਤਜ਼ਰਬਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ