Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਸੈ਼ਡੋਅ ਕੈਬਨਿਟ ਵਿੱਚ ਜਸਰਾਜ ਸਿੰਘ ਹੱਲਣ ਨੂੰ ਨਿਯੁਕਤ ਕੀਤਾ ਗਿਆ ਇਮੀਗ੍ਰੇਸ਼ਨ ਕ੍ਰਿਟਿਕ

February 12, 2021 07:45 AM

ਕੈਲਗਰੀ, 11 ਫਰਵਰੀ (ਪੋਸਟ ਬਿਊਰੋ) : ਕੈਲਗਰੀ ਫੌਰੈਸਟ ਲਾਅਨ ਤੋਂ ਐਮਪੀ ਜਸਰਾਜ ਸਿੰਘ ਹੱਲਣ ਨੂੰ ਸ਼ੈਡੋਅ ਕੈਬਨਿਟ ਵਿੱਚ ਇਮੀਗੇ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸਿ਼ਪ ਕ੍ਰਿਟਿਕ ਨਿਯੁਕਤ ਕੀਤਾ ਗਿਆ ਹੈ।
ਆਪਣੀ ਇਸ ਨਿਯੁਕਤੀ ਤੋਂ ਬਾਅਦ ਹੱਲਣ ਨੇ ਆਖਿਆ ਕਿ ਕੈਨੇਡਾ ਨੂੰ ਭਵਿੱਖ ਲਈ ਠੋਸ ਯੋਜਨਾ ਦੀ ਲੋੜ ਹੈ ਕਿਉਂਕਿ ਅਸੀਂ ਕੈਨੇਡੀਅਨਾਂ ਨੂੰ ਮੁੜ ਪੈਰਾਂ ਸਿਰ ਕਰਨਾ ਹੈ ਤੇ ਇਸ ਦੇ ਨਾਲ ਹੀ ਇੱਥੋਂ ਦੀਆਂ ਇਮੀਗ੍ਰੇਸ਼ਨ ਨੀਤੀਆਂ ਜਾਇਜ਼ ਤੇ ਹਮਦਰਦੀ ਭਰੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਆਖਿਆ ਕਿ ਇਮੀਗ੍ਰੇਸ਼ਨ ਹੀ ਕੈਨੇਡਾ ਦਾ ਮਜ਼ਬੂਤ ਆਧਾਰ ਹੈ। ਉਨ੍ਹਾਂ ਆਖਿਆ ਕਿ ਤਿੰਨ ਦਹਾਕੇ ਪਹਿਲਾਂ ਉਹ ਇਮੀਗ੍ਰੈਂਟ ਵਜੋਂ ਆਪਣੇ ਪਰਿਵਾਰ ਸਮੇਤ ਕੈਨੇਡਾ ਆਏ ਸਨ। ਉਨ੍ਹਾਂ ਆਖਿਆ ਕਿ ਹੁਣ ਕੰਜ਼ਰਵੇਟਿਵ ਸ਼ੈਡੋਅ ਕੈਬਨਿਟ ਵਿੱਚ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸਿ਼ਪ ਮੰਤਰੀ ਬਣਨ ਤੋਂ ਬਾਅਦ ਉਹ ਅਜਿਹੀਆਂ ਪਾਜ਼ੀਟਿਵ ਨੀਤੀਆਂ ਲਈ ਲੜਨਗੇ ਜਿਸ ਨਾਲ ਦੇਸ਼ ਹਰ ਕਿਸੇ ਲਈ ਬਿਹਤਰ ਥਾਂ ਬਣੇਗਾ।
ਕੈਨੇਡਾ ਨੂੰ ਇਸ ਦੇ ਅੱਜ ਦੇ ਮੁਕਾਮ ਤੱਕ ਪਹੁੰਚਾਉਣ ਪਿੱਛੇ ਜਿਨ੍ਹਾਂ ਬਹੁਤ ਸਾਰੇ ਮਹਾਨ ਕੈਨੇਡੀਅਨਾਂ ਦਾ ਹੱਥ ਸੀ ਉਹ ਇਮੀਗ੍ਰੈਂਟਸ ਜਾਂ ਉਨ੍ਹਾਂ ਦੀ ਔਲਾਦ ਹੀ ਸਨ। ਇਸੇ ਲਈ ਕੰਜ਼ਰਵੇਟਿਵ ਦੁਨੀਆਂ ਦੇ ਬਿਹਤਰੀਨ ਇਮੀਗ੍ਰੇਸ਼ਨ ਸਿਸਟਮਜ਼ ਵਿੱਚੋਂ ਇੱਕ ਨੂੰ ਕਾਇਮ ਕਰਨ ਲਈ ਕਮਿਊਨਿਟੀ ਆਗੂਆਂ, ਕਲਚਰਲ ਮੀਡੀਆ ਤੇ ਹੋਰ ਗਰੁੱਪਜ਼ ਨਾਲ ਰਲ ਕੇ ਕੰਮ ਕਰਨਗੇ।ਉਨ੍ਹਾਂ ਆਖਿਆ ਕਿ ਐਰਿਨ ਓਟੂਲ ਦੀ ਸੈ਼ਡੋਅ ਕੈਬਨਿਟ ਵਿੱਚ ਇਸ ਭੂਮਿਕਾ ਲਈ ਕੰਮ ਕਰਨਾ ਦਾ ਮੌਕਾ ਦਿੱਤੇ ਜਾਣ ਲਈ ਉਹ ਉਨ੍ਹਾਂ ਦੇ ਸ਼ੁਕਰਗੁਜ਼ਾਰ ਹਨ।   


   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ