Welcome to Canadian Punjabi Post
Follow us on

22

April 2021
ਪੰਜਾਬ

ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਮਨੀਸ਼ਾ ਗੁਲਾਟੀ ਕਰਨਗੇ 15 ਫ਼ਰਵਰੀ ਨੂੰ ਮੁਲਾਕਾਤ

February 12, 2021 04:51 PM

ਚੰਡੀਗੜ੍ਹ, 12 ਫ਼ਰਵਰੀ (ਪੋਸਟ ਬਿਊਰੋ): ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਮਨੀਸ਼ਾ ਗੁਲਾਟੀ 15 ਫ਼ਰਵਰੀ,2021 ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਅਤੇ ਉਹਨਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਵੱਲੋਂ ਹਰਿਆਣਾ ਦੇ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਕੇ. ਸੇਲਵਾਰਾਜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਐਕਟ ਦੀ ਧਾਰਾ 3 (10), (1)(ਐਫ)(ਕੇ) ਅਨੁਸਾਰ ਪੰਜਾਬ ਰਾਜ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਗਿਆਦੜ ਦੀ ਵਸਨੀਕ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਦਿਵਾਉਣੀ ਯਕੀਨੀ ਬਣਾਉਣ ਦੇ ਨਾਲ ਹਵਾਲਾਤੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹਰਿਆਣਾ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਨੌਦੀਪ ਕੌਰ ਨਾਲ ਹੋਣ ਵਾਲੀ ਮੁਲਾਕਾਤ ਲਈ ਡਾਇਰੈਕਟਰ ਜਨਰਲ ਜੇਲ੍ਹ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਐਕਸ਼ਨ ਟੈਕਨ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।

 

Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਨੇਡਾ ਜਾਣ ਵਾਸਤੇ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਯਾਤਰੀਆਂ ਵੱਲੋਂ ਹੰਗਾਮਾ
ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ
ਕੋਟਕਪੂਰਾ ਗੋਲ਼ੀਕਾਂਡ ਦਾ ਮੁੱਖ ਗਵਾਹ ਅਜੀਤ ਸਿੰਘ ਪੰਜਾਬ ਸਰਕਾਰ ਉੱਤੇ ਭੜਕਿਆ
ਫੂਲਕਾ ਨੇ ਕੁੰਵਰ ਦੇ ਦੋਸ਼ ਨਕਾਰ ਕੇ ਕਿਹਾ: ਕੇਸ ਲੜਨ ਦੀ ਗੱਲ ਉੱਤੇ ਅੱਜ ਵੀ ਕਾਇਮ ਹਾਂ
ਕੁੰਵਰ ਵਿਜੇ ਪ੍ਰਤਾਪ ਦਾ ਸਿੱਧਾ ਦੋਸ਼ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਐਡਵੋਕੇਟ ਜਨਰਲ ਇਕ ਵਾਰੀ ਵੀ ਅਦਾਲਤ ਪੇਸ਼ ਨਹੀਂ ਹੋਇਆ
75 ਸਾਲਾਂ ਤੋਂ ਪੈਨਸ਼ਨ ਲੈ ਰਹੀ 122 ਸਾਲਾ ਬਜ਼ੁਰਗ ਔਰਤ ਦੀ ਮੌਤ
ਅਧਿਆਪਕਾ ਦੇ ਪਤੀ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਰਾਏਪੁਰ ਦਾ ਨਿਗਮ ਕਮਿਸ਼ਨਰ ਨੂੰ ਲੀਗਲ ਨੋਟਿਸ
ਲਾਕਡਾਊਨ ਦੇ ਡਰ ਕਾਰਨ ਪਰਵਾਸੀ ਮਜ਼ਦੂਰ ਫਿਰ ਘਰਾਂ ਨੂੰ ਪਰਤਣ ਲੱਗੇ
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲਈ