Welcome to Canadian Punjabi Post
Follow us on

18

September 2024
ਬ੍ਰੈਕਿੰਗ ਖ਼ਬਰਾਂ :
ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ
 
ਪੰਜਾਬ

ਬਾਜਵਾ ਨੂੰ ਗੰਨਾ ਉਤਪਾਦਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਅਦਾਲਤ 'ਚ ਨਹੀਂ ਰਾਹੁਲ ਗਾਂਧੀ ਕੋਲ ਜਾਣਾ ਚਾਹੀਦੈ : ਅਕਾਲੀ ਦਲ

December 05, 2018 04:48 PM

ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਾਂਗਰਸੀ ਆਗੂ ਗੰਨਾ ਉਤਪਾਦਕਾਂ ਨੂੰ ਉਹਨਾਂ ਦੇ 400 ਕਰੋੜ ਰੁਪਏ ਦੇ ਬਕਾਏ ਦਿਵਾਉਣ ਲਈ 'ਝੂਠੀ ਲੜਾਈ' ਲੜ ਰਹੇ ਹਨ ਅਤੇ ਨਿੱਜੀ ਖੰਡ ਮਿੱਲਾਂ ਨੂੰ ਤੁਰੰਤ ਗੰਨੇ ਦੀ ਖਰੀਦ ਅਤੇ ਪਿੜਾਈ ਕਰਨ ਦਾ ਨਿਰਦੇਸ਼ ਦੇ ਰਹੇ ਹਨ।
ਕਾਂਗਰਸ ਦੇ ਰਾਜ ਸਭਾ ਮੈਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਗੰਨਾ ਉਤਪਾਦਕਾਂ ਦੇ ਬਕਾਏ ਤੁਰੰਤ ਜਾਰੀ ਨਾ ਹੋਣ ਦੀ ਸੂਰਤ ਵਿਚ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਘਸੀਟਣ ਦੀ ਦਿੱਤੀ ਧਮਕੀ ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਧਮਕੀਆਂ ਦੇਣ ਜਾਂ ਲੋਕਾਂ ਵਿਚ ਜਾ ਕੇ ਰੌਲਾ ਪਾਉਣ ਦੀ ਥਾਂ ਬਾਜਵਾ ਨੂੰ ਗੰਨੇ ਦੇ ਬਕਾਏ ਜਾਰੀ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਜ਼ੋਰ ਪਾਉਣਾ ਚਾਹੀਦਾ ਸੀ ਜਾਂ ਫਿਰ ਆਪਣੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਅਪੀਲ ਕਰਨੀ ਚਾਹੀਦੀ ਸੀ ਕਿ ਉਹ ਸੂਬਾ ਸਰਕਾਰ ਨੂੰ ਆਪਣਾ ਫਰਜ਼ ਨਿਭਾਉਣ ਅਤੇ ਦੁਖੀ ਕਿਸਾਨਾਂ ਦੀ ਮੱਦਦ ਕਰਨ ਦਾ ਨਿਰਦੇਸ਼ ਦੇਵੇ।
ਗਰੇਵਾਲ ਨੇ ਕਿਹਾ ਕਿਸਾਨਾਂ ਅਤੇ ਨਿੱਜੀ ਖੰਡ ਮਿਲਾਂ ਵਿਚ ਪੈਦਾ ਹੋਏ ਇਸ ਰੇੜਕੇ ਨੂੰ ਖ਼ਤਮ ਕਰਨ ਲਈ ਬਾਜਵਾ ਵੀ ਸੰਜੀਦਾ ਨਹੀਂ ਜਾਪਦਾ, ਸਗੋਂ ਆਪਣਾ ਕਿਸਾਨ-ਪੱਖੀ ਅਕਸ ਉਭਾਰ ਕੇ ਕਿਸਾਨਾਂ ਦੇ ਸੰਕਟ ਵਿਚੋਂ ਸਿਆਸੀ ਲਾਭ ਖੱਟਣ ਦੀ ਤਾਕ ਵਿਚ ਜਾਪਦਾ ਹੈ।
ਬਾਜਵਾ ਦਾ ਇਸ ਮਸਲੇ ਬਾਰੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨ ਦੀ ਥਾਂ ਮੀਡੀਆ ਵਿਚ ਜਾ ਕੇ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਧਮਕੀ ਦੇਣਾ ਇਹੀ ਸੰਕੇਤ ਦਿੰਦਾ ਹੈ ਕਿ ਉਹ ਦੋਵੇਂ ਇੱਕ ਦੂਜੇ ਨਾਲ ਬੋਲਦੇ ਤਕ ਨਹੀਂ ਹਨ, ਜਿਸ ਤੋਂ ਪਤਾ ਚੱਲਦਾ ਹੈ ਕਿ ਸੂਬਾ ਸਰਕਾਰ ਅਜਿਹੇ ਢੰਗ ਨਾਲ ਕੰਮ ਕਰ ਰਹੀ ਹੈ, ਜਿਸ ਅੰਦਰ ਪਾਰਟੀ ਦੇ ਸਾਂਸਦਾਂ ਦੀ ਕੋਈ ਸੁਣਵਾਈ ਨਹੀਂ ਹੈ।
ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕਰਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੀ ਐਸਏਪੀ ਵਿਚ ਪਿਛਲੇ ਸਾਲ ਦੇ 310 ਰੁਪਏ ਪ੍ਰਤੀ ਕੁਇੰਟਲ ਦੇ ਮੁੱਲ ਨਾਲੋਂ ਇੱਕ ਪੈਸਾ ਵੀ ਵਾਧਾ ਨਹੀਂ ਕੀਤਾ ਹੈ। ਜਦਕਿ ਕਿਸਾਨ ਗੰਨੇ ਦਾ ਸਰਕਾਰੀ ਭਾਅ 350 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਪਿਛਲੇ ਸਾਲ ਦੇ ਗੰਨੇ ਦੇ ਬਕਾਏ ਵੀ ਅਜੇ ਸਰਕਾਰ ਵੱਲ ਖੜੇ ਹਨ। ਉਹਨਾਂ ਕਿਹਾ ਕਿ ਸਭ ਤੋ ਵੱਡੀ ਗੱਲ ਇਹ ਹੈ ਕਿ ਨਿੱਜੀ ਖੰਡ ਮਿਲਾਂ , ਜਿਹਨਾਂ ਦੇ ਜ਼ਿਆਦਾਤਰ ਮਾਲਕ ਸਿਆਸਤਦਾਨ ਹਨ, ਉਹ ਕਿਸਾਨਾਂ ਨੂੰ ਬਲੈਕਮੇਲ ਕਰ ਰਹੀਆਂ ਹਨ ਅਤੇ ਉਹਨਾਂ ਦਾ ਗੰਨਾ ਖਰੀਦਣ ਤੋਂ ਇਨਕਾਰ ਕਰ ਰਹੀਆਂ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਤਿਆਰ ਕਰਕੇ ਕਿਸਾਨ ਜਥੇਬੰਦੀਆਂ ਨੂੰ ਭੇਜਿਆ, ਮੰਗੇ ਸੁਝਾਅ ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ, 2546 ਕਿਲੋ ਹੈਰੋਇਨ ਬਰਾਮਦ ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ ਦਾ ਆਰਥਿਕ ਵਿਕਾਸ ਕਰੇਗੀ ਮੈਟਰੋ : ਮਨੀਸ਼ ਤਿਵਾੜੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਭਾਈ ਗੁਰ ਇਕਬਾਲ ਸਿੰਘ ਵੱਲੋਂ ਵਿਸ਼ਾਲ ਲੰਗਰ ਸੇਵਾ ਆਰੰਭ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐੱਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ