Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਵਿੱਚ ਹਾਲ ਦੀ ਘੜੀ ਵਾਧਾ ਨਾ ਕਰਨ ਦੀ ਸੰਭਾਵਨਾ

December 05, 2018 05:43 PM

ਓਟਵਾ, 5 ਦਸੰਬਰ (ਪੋਸਟ ਬਿਊਰੋ) : ਅਕਤੂਬਰ ਵਿੱਚ 25 ਬੇਸਿਸ ਪੁਆਇੰਟ ਦਾ ਵਾਧਾ ਕਰਨ ਤੋਂ ਬਾਅਦ ਬੈਂਕ ਆਫ ਕੈਨੇਡਾ ਨੇ ਇਸ ਵਾਰੀ ਆਪਣੀਆਂ ਵਿਆਜ਼ ਦਰਾਂ ਵਿੱਚ ਕੋਈ ਵਾਧਾ ਨਾ ਕਰਕੇ ਇਨ੍ਹਾਂ ਨੂੰ 1.75 ਫੀ ਸਦੀ ਉੱਤੇ ਹੀ ਕਾਇਮ ਰੱਖਣ ਦਾ ਫੈਸਲਾ ਕੀਤਾ ਹੈ।
ਬੈਂਕ ਵੱਲੋਂ ਇਹ ਖੁਲਾਸਾ ਅੱਜ ਸਵੇਰੇ ਉਸ ਸਮੇਂ ਕੀਤਾ ਗਿਆ ਜਦੋਂ ਅਲਬਰਟਾ ਸਰਕਾਰ ਵੱਲੋਂ ਪਹਿਲੀ ਜਨਵਰੀ ਤੋਂ ਪ੍ਰੋਵਿੰਸ ਵਿੱਚ ਤੇਲ ਦੇ ਉਤਪਾਦਨ ਨੂੰ ਘਟਾਉਣ ਸਬੰਧੀ ਐਲਾਨ ਕੀਤਾ। ਇੱਥੇ ਦੱਸਣਾ ਬਣਦਾ ਹੈ ਕਿ ਅਲਬਰਟਾ ਸਰਕਾਰ ਕੱਚੇ ਤੇਲ ਦੇ ਭੰਡਾਰ ਨੂੰ ਖਤਮ ਕਰਨਾ ਚਾਹੁੰਦੀ ਹੈ ਜਿਸ ਕਾਰਨ ਪੱਛਮੀ ਕੈਨੇਡੀਅਨ ਤੇਲ ਦੀਆਂ ਕੀਮਤਾਂ ਕਈ ਸਾਲਾਂ ਵਿੱਚ ਪਹਿਲੀ ਵਾਰੀ ਕਾਫੀ ਘੱਟ ਗਈਆਂ ਹਨ।
ਇਸ ਦੌਰਾਨ ਜਨਰਲ ਮੋਟਰਜ਼ ਆਫ ਕੈਨੇਡਾ ਵੱਲੋਂ ਓਸ਼ਵਾ, ਓਨਟਾਰੀਓ ਸਥਿਤ ਆਪਣੇ ਕਾਰ ਪਲਾਂਟ ਨੂੰ ਬੰਦ ਕਰਨ ਦੇ ਕੀਤੇ ਐਲਾਨ ਤੋਂ ਵੀ ਭਵਿੱਖ ਵਿੱਚ ਹੋਣ ਵਾਲੇ ਵਿਕਾਸ ਦੇ ਰਾਹ ਵਿੱਚ ਆਉਣ ਵਾਲੇ ਅੜਿੱਕਿਆਂ ਦੀ ਝਲਕ ਮਿਲਦੀ ਹੈ। ਬੈਕ ਦੇ ਅਰਥਸ਼ਾਸਤਰੀਆਂ ਦਾ ਕਹਿਣਾ ਹੈ ਕਿ ਸਤੰਬਰ ਦੇ ਮਹੀਨੇ ਕੁੱਲ ਘਰੇਲੂ ਉਤਪਾਦ ਵਿੱਚ ਆਈ ਅਣਕਿਆਸੀ ਗਿਰਾਵਟ ਤੇ ਚੌਥੀ ਤਿਮਾਹੀ ਵਿੱਚ ਹੁਣ ਤੱਕ ਉਮੀਦ ਨਾਲੋਂ ਕਿਤੇ ਘੱਟ ਤੇਲ ਦੀਆਂ ਕੀਮਤਾਂ ਨੇ ਵੀ ਵਿਕਾਸ ਦਰ ਉੱਤੇ ਸਵਾਲੀਆ ਨਿਸ਼ਾਨ ਲਾ ਦਿੱਤੇ ਹਨ ਤੇ ਜਨਵਰੀ ਵਿੱਚ ਬੈਂਕ ਦਰਾਂ ਵਿੱਚ ਵਾਧੇ ਸਬੰਧੀ ਪੇਸ਼ੀਨਿਗੋਈ ਨੂੰ ਵੀ ਸੰਕਟ ਵਿੱਚ ਪਾ ਦਿੱਤਾ ਹੈ।
ਇਨ੍ਹਾਂ ਹਾਲਾਤ ਕਾਰਨ ਬੈਂਕ ਆਫ ਕੈਨੇਡਾ ਦੇ ਗਵਰਨਰ ਸਟੀਫਨ ਪੋਲੋਜ਼ ਦੀ ਵਿਆਜ਼ ਦਰਾਂ ਵਿੱਚ ਹੌਲੀ ਹੌਲੀ ਵਾਧਾ ਕਰਨ ਦੀ ਨੀਤੀ ਨੂੰ ਵੀ ਢਾਹ ਲੱਗ ਸਕਦੀ ਹੈ। ਅਰਥਸ਼ਾਸਤਰੀਆਂ ਦਾ ਕਹਿਣਾ ਹੈ ਕਿ ਉਹ ਪੋਲੋਜ਼ ਵੱਲੋਂ ਵੀਰਵਾਰ ਨੂੰ ਦਿੱਤੇ ਜਾਣ ਵਾਲੇ ਭਾਸ਼ਣ ਉੱਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ