Welcome to Canadian Punjabi Post
Follow us on

22

April 2021
ਕੈਨੇਡਾ

ਵੈਕਸੀਨ ਦੀ ਘਰੇਲੂ ਉਤਪਾਦਨ ਸਮਰੱਥਾ ਨੂੰ ਵਧਾਉਣ ਲਈ ਰਣਨੀਤੀ ਤਿਆਰ ਕਰ ਰਹੀ ਹੈ ਫੈਡਰਲ ਸਰਕਾਰ : ਲੀਬਲਾਂਕ

February 15, 2021 06:15 AM

ਓਟਵਾ, 14 ਫਰਵਰੀ (ਪੋਸਟ ਬਿਊਰੋ) : ਫੈਡਰਲ ਸਰਕਾਰ ਵੱਲੋਂ ਪ੍ਰੋਵਿੰਸਾਂ ਨੂੰ ਆਪਣੇ ਪੱਧਰ ਉੱਤੇ ਕੋਵਿਡ-19 ਵੈਕਸੀਨ ਸਪਲਾਈ ਖਰੀਦਣ ਤੋਂ ਰੋਕਣ ਦੇ ਦਾਅਵਿਆਂ ਦਰਮਿਆਨ ਇਹ ਸਾਹਮਣੇ ਆਇਆ ਹੈ ਕਿ ਓਟਵਾ ਵੈਕਸੀਨ ਦੀ ਘਰੇਲੂ ਉਤਪਾਦਨ ਸਮਰੱਥਾ ਨੂੰ ਵਧਾਉਣ ਲਈ ਰਣਨੀਤੀ ਤਿਆਰ ਕਰ ਰਿਹਾ ਹੈ। ਇਸ ਸਬੰਧ ਵਿੱਚ ਫੈਡਰਲ ਅਧਿਕਾਰੀਆਂ ਵੱਲੋਂ ਰਣਨੀਤੀ ਤਿਆਰ ਕਰਨ ਲਈ ਜਲਦ ਹੀ ਪ੍ਰੋਵਿੰਸ਼ੀਅਲ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹ ਜਾਣਕਾਰੀ ਇੰਟਰਗਵਰਮੈਂਟਲ ਮਾਮਲਿਆਂ ਬਾਰੇ ਮੰਤਰੀ ਡੌਮੀਨੀਕ ਲੀਬਲਾਂਕ ਨੇ ਦਿੱਤੀ।  
ਇਹ ਮੀਟਿੰਗ ਆਉਣ ਵਾਲੇ ਦਿਨਾਂ ਵਿੱਚ ਹੋਣੀ ਤੈਅ ਹੈ ਤੇ ਇਸ ਦੀ ਅਗਵਾਈ ਲੀਬਲਾਂਕ ਤੇ ਇਨੋਵੇਸ਼ਨ, ਸਾਇੰਸ ਤੇ ਇੰਡਸਟਰੀ ਮੰਤਰੀ ਫਰੈਂਕੌਇਸ ਫਿਲਿਪ ਸੈ਼ਂਪੇਨ ਵੱਲੋਂ ਕੀਤੀ ਜਾਵੇਗੀ।ਇੱਕ ਇੰਟਰਵਿਊ ਵਿੱਚ ਲੀਬਲਾਂਕ ਨੇ ਆਖਿਆ ਕਿ ਇਸ ਮੀਟਿੰਗ ਦੌਰਾਨ ਅਸੀਂ ਇਸ ਬਾਰੇ ਵਿਚਾਰ ਵਟਾਂਦਰਾ ਕਰਾਂਗੇ ਕਿ ਕੈਨੇਡਾ ਦੀ ਬਾਇਓਮੈਨੂਫੈਕਚਰਿੰਗ ਸਮਰੱਥਾ ਵਿੱਚ ਵਾਧਾ ਕਰਨ ਲਈ ਅਸੀਂ ਪ੍ਰੋਵਿੰਸਾਂ ਨਾਲ ਕਿਸ ਤਰ੍ਹਾਂ ਤਾਲਮੇਲ ਬਿਠਾਂਵਾਂਗੇ।
ਉਨ੍ਹਾਂ ਆਖਿਆ ਕਿ ਅਸੀਂ ਆਪਣੀ ਇਹ ਚਿੰਤਾ ਪ੍ਰੋਵਿੰਸਾਂ ਨਾਲ ਸਾਂਝੀ ਕੀਤੀ ਹੈ ਤੇ ਇਸ ਸਬੰਧ ਵਿੱਚ ਅਸੀਂ ਜੋ ਕੁੱਝ ਵੀ ਕਰ ਸਕਦੇ ਹਾਂ ਉਹ ਕਰਨ ਲਈ ਤਿਆਰ ਹਾਂ।ਜਿ਼ਕਰਯੋਗ ਹੈ ਕਿ ਮੈਨੀਟੋਬਾ ਦੇ ਪ੍ਰੀਮੀਅਰ ਬ੍ਰਾਇਨ ਪੈਲਿਸਤਰ ਵੱਲੋਂ ਅਲਬਰਟਾ ਸਥਿਤ ਕੰਪਨੀ ਪ੍ਰੌਵੀਡੈਂਸ ਥੈਰੇਪਿਊਟਿਕਸ ਕੋਲੋਂ 2 ਮਿਲੀਅਨ ਡੋਜ਼ਾਂ ਖਰੀਦਣ ਦੇ ਫੈਸਲੇ ਤੋਂ ਬਾਅਦ ਹੀ ਇਹ ਮੁੱਦਾ ਚਰਚਾ ਦਾ ਵਿਸ਼ਾ ਬਣਿਆ। ਇਸ ਕੰਪਨੀ ਦੀ ਕੋਵਿਡ-19 ਵੈਕਸੀਨ ਦੇ ਅਜੇ ਕਲੀਨਿਕਲ ਟ੍ਰਾਇਲ ਚੱਲ ਰਹੇ ਹਨ ਤੇ ਕੰਪਨੀ ਨੇ ਮੁਲਾਂਕਣ ਲਈ ਹੈਲਥ ਕੈਨੇਡਾ ਨੂੰ ਅਜੇ ਆਪਣਾ ਡਾਟਾ ਵੀ ਜਮ੍ਹਾਂ ਨਹੀਂ ਕਰਵਾਇਆ ਹੈ।  
ਇਸ ਦੌਰਾਨ ਪੈਲਿਸਤਰ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਇਹ ਕਦਮ ਅਹਿਤਿਆਤਨ ਚੁੱਕਿਆ ਜਾ ਰਿਹਾ ਸੀ ਤਾਂ ਕਿ ਜੇ ਫੈਡਰਲ ਵੰਡ ਵਿੱਚ ਅਗਾਂਹ ਵੀ ਕੋਈ ਵਿਘਨ ਪੈਂਦਾ ਹੈ ਤਾਂ ਉਨ੍ਹਾਂ ਕੋਲ ਭਵਿੱਖ ਲਈ ਕੋਈ ਬਦਲ ਜ਼ਰੂਰ ਹੋਵੇ। ਉਨ੍ਹਾਂ ਆਖਿਆ ਕਿ ਮੈਨੀਟੋਬਾ ਨੂੰ ਅਜਿਹੀ ਕਿਸੇ ਵੀ ਫਰਮ ਤੋਂ ਵਾਧੂ ਵੈਕਸੀਨ ਖਰੀਦਣ ਤੋਂ ਰੋਕ ਦਿੱਤਾ ਗਿਆ ਹੈ ਜਿਸ ਦਾ ਫੈਡਰਲ ਸਰਕਾਰ ਨਾਲ ਕਰਾਰ ਹੋਇਆ ਹੋਵੇ।
ਪਰ ਲੀਬਲਾਂਕ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਫੈਡਰਲ ਸਰਕਾਰ ਵੱਲੋਂ ਪ੍ਰੋਵਿੰਸਾਂ ਨੂੰ ਆਪਣੇ ਪੱਧਰ ਉੱਤੇ ਵੈਕਸੀਨ ਦਾ ਪ੍ਰਬੰਧ ਕਰਨ ਤੋਂ ਰੋਕਿਆ ਹੈ। ਉਨ੍ਹਾਂ ਆਖਿਆ ਕਿ ਫੈਡਰਲ ਸਰਕਾਰ ਕੈਨੇਡੀਅਨ ਪੱਧਰ ਉੱਤੇ ਵੈਕਸੀਨ ਤਿਆਰ ਕਰਨ ਲਈ ਪੈਸਾ ਲਾ ਰਹੀ ਹੈ।   

   

 

Have something to say? Post your comment
ਹੋਰ ਕੈਨੇਡਾ ਖ਼ਬਰਾਂ
ਘੱਟਗਿਣਤੀ ਲਿਬਰਲ ਸਰਕਾਰ ਦੀ ਹੋਣੀ ਤੈਅ ਕਰਨਗੇ ਭਰੋਸੇ ਦੇ ਤਿੰਨ ਵੋਟ
ਅਰਥਚਾਰੇ ਦੀ ਸਥਿਤੀ ਬਾਰੇ ਅੱਜ ਜਾਣਕਾਰੀ ਦੇਵੇਗਾ ਬੈਂਕ ਆਫ ਕੈਨੇਡਾ
ਟਰੂਡੋ ਤੇ ਹੋਰ ਆਗੂ ਐਸਟ੍ਰਾਜ਼ੈਨੇਕਾ ਕੋਵਿਡ-19 ਵੈਕਸੀਨੇਸ਼ਨ ਲਈ ਆਪਣਾ ਨਾਂ ਕਰਵਾ ਰਹੇ ਹਨ ਰਜਿਸਟਰ
ਇੰਟਰਪ੍ਰੋਵਿੰਸ਼ੀਅਲ ਬਾਰਡਰ ਕਰੌਸਿੰਗ ਉੱਤੇ 24/7 ਨਿਗਰਾਨੀ ਬੰਦ ਕਰੇਗੀ ਓਟਵਾ ਪੁਲਿਸ
ਟਾਰਚਾਂ ਵੇਚਣ ਵਾਲੇ
ਕਿਊਬਿਕ ਦੀ ਸੁਪੀਰੀਅਰ ਕੋਰਟ ਨੇ ਧਰਮਨਿਰਪੱਖਤਾ ਕਾਨੂੰਨ ਨੂੰ ਰੱਖਿਆ ਬਰਕਰਾਰ
ਸਰਕਾਰ ਨੇ ਪੇਸ਼ ਕੀਤਾ 101·4 ਬਿਲੀਅਨ ਡਾਲਰ ਦੇ ਖਰਚੇ ਵਾਲਾ ਬਜਟ
ਚੋਣਾਂ ਨੂੰ ਧਿਆਨ ਵਿੱਚ ਰੱਖਕੇ ਬਣਾਇਆ ਗਿਆ ਹੈ ਬਜਟ : ਓਟੂਲ
ਰੌਜਰਜ਼ ਦੇ ਕਈ ਗਾਹਕਾਂ ਵੱਲੋਂ ਸੇਵਾਵਾਂ ਵਿੱਚ ਵਿਘਨ ਪੈਣ ਦੀ ਕੀਤੀ ਗਈ ਸਿ਼ਕਾਇਤ
ਅਰਥਚਾਰੇ ਨੂੰ ਮੁੜ ਲੀਹ ਉੱਤੇ ਲਿਆਉਣ ਲਈ ਲਿਬਰਲ ਸਰਕਾਰ ਹੋਰ ਖਰਚਾ ਕਰਨ ਉੱਤੇ ਦੇਵੇਗੀ ਜ਼ੋਰ