Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਅਮਰੀਕਾ ਵੱਲੋਂ ਸੰਦੇਸ਼: ਪਾਕਿ ਦੱਖਣੀ ਏਸ਼ੀਆ ਵਿੱਚ ਅਮਨ ਕੋਸ਼ਿਸ਼ਾਂ ਦੀ ਹਮਾਇਤ ਕਰੇ

December 06, 2018 07:07 AM

ਵਾਸ਼ਿੰਗਟਨ, 5 ਦਸੰਬਰ (ਪੋਸਟ ਬਿਊਰੋ)- ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨੇ ਪਾਕਿਸਤਾਨ ਸਰਕਾਰ ਨੂੰ ਇੱਕ ਸਖਤ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰ ਜ਼ਿੰਮੇਵਾਰ ਦੇਸ਼ ਲਈ ਇਹ ਸਮਾਂ ਹੈ ਕਿ ਉਹ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਰੱਖਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂ ਐਨ ਅਤੇ ਹੋਰ ਲੋਕਾਂ ਦੀਆਂ ਕੋਸ਼ਿਸ਼ਾਂ ਦਾ ਪੱਖ ਲਵੇ।
ਜਿਮ ਮੈਟਿਸ ਨੇ ਇਸ ਦੇ ਨਾਲ ਇਹ ਵੀ ਕਿਹਾ ਕਿ ਪਾਕਿਸਤਾਨ ਨੂੰ ਅਫਗਾਨਿਸਤਾਨ ਵਿਚਲਾ ਸੰਘਰਸ਼ ਖਤਮ ਕਰਾਉਣ ਲਈ ਤਾਲਿਬਾਨ ਨਾਲ ਸ਼ਾਂਤੀ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਅਮਰੀਕਾ ਦੇ ਰੱਖਿਆ ਮੰਤਰਾਲੇ ਪੈਂਟਾਗਨ ਵਿੱਚ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ 'ਤੇ ਮੈਟਿਸ ਨੇ ਇਹ ਜਵਾਬ ਦਿੱਤਾ। ਪੱਤਰਕਾਰਾਂ ਨੇ ਉਨ੍ਹਾਂ ਕੋਲੋਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖੇ ਪੱਤਰ ਬਾਰੇ ਪੁੱਛਿਆ ਸੀ। ਇਸ ਪੱਤਰ ਵਿੱਚ ਟਰੰਪ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਫਗਾਨ ਮਸਲੇ ਉੱਤੇ ਪਾਕਿਸਤਾਨ ਦੀ ਪੂਰੀ ਹਮਾਇਤ ਅਮਰੀਕਾ ਅਤੇ ਪਾਕਿਸਤਾਨ ਦਰਮਿਆਨ ਮਜ਼ਬੂਤ ਭਾਈਵਾਲੀ ਬਣਾਉਣ 'ਚ ਬੁਨਿਆਦ ਵਾਂਗ ਕੰਮ ਕਰੇਗੀ। ਮੈਟਿਸ ਨੇ ਕਿਹਾ ਕਿ ਅਸੀਂ ਹਰ ਜ਼ਿੰਮੇਵਾਰ ਦੇਸ਼ ਤੋਂ ਦੱਖਣੀ ਏਸ਼ੀਆ ਅਤੇ ਅਫਗਾਨਿਸਤਾਨ ਵਿੱਚ ਸ਼ਾਂਤੀ ਦੀ ਹਮਾਇਤ ਕਰਨ ਦੀ ਆਸ ਕਰਦੇ ਹਾਂ। ਇਹ ਸਮਾਂ ਹੈ ਕਿ ਹਰ ਕੋਈ ਯੂ ਐਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਫਗਾਨ ਰਾਸ਼ਟਰਪਤੀ ਅਸ਼ਰਫ ਗਨੀ ਅਤੇ ਉਨ੍ਹਾਂ ਸਾਰੇ ਲੋਕਾਂ ਦੀ ਹਮਾਇਤ ਕਰੇ, ਜਿਹੜੇ ਸ਼ਾਂਤੀ ਰੱਖਣ ਅਤੇ ਦੁਨੀਆ ਨੂੰ ਬਿਹਤਰ ਸਥਾਨ ਬਣਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹਨ। ਵਰਨਣ ਯੋਗ ਹੈ ਕਿ ਰਾਸ਼ਟਰਪਤੀ ਬਣਨ ਵੇਲੇ ਤੋਂ ਹੀ ਟਰੰਪ ਅੱਤਵਾਦ ਮਸਲੇ 'ਤੇ ਪਾਕਿਸਤਾਨ ਪ੍ਰਤੀ ਸਖਤ ਰਵੱਈਆ ਅਪਣਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ