Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਸਕਾਟਲੈਂਡ ਨੂੰ ਉਤਰੀ ਆਇਰਲੈਂਡ ਨਾਲ ਜੋੜਦੀ ਸੁਰੰਗ ਨੇਪਰੇ ਚੜ੍ਹਨ ਕੰਢੇ

February 16, 2021 10:50 PM

ਗਲਾਸਗੋ, 16 ਫਰਵਰੀ (ਪੋਸਟ ਬਿਊਰੋ)- ਸਕਾਟਲੈਂਡ ਨੂੰ ਉਤਰੀ ਆਇਰਲੈਂਡ ਨਾਲ ਜੋੜਨ ਵਾਲੀ ਪਾਣੀ ਵਿਚਲੀ ਇੱਕ ਸੁਰੰਗ ਲਈ ਯੋਜਨਾ ਅਗਲੇ ਮਹੀਨੇ ਜਾਰੀ ਕੀਤੀ ਜਾ ਸਕਦੀ ਹੈ।
ਇਹ ਵੱਡਾ ਪ੍ਰਾਜੈਕਟ ਉਤਰੀ ਚੈਨਲ ਦੇ ਪਾਰ ਸਟ੍ਰੈਨਰੇਅਰ, ਡੰਫਰੀਜ਼ ਨੂੰ ਲਾਰਨੇ ਨਾਲ ਜੋੜੇਗਾ। ਜੇ ਇਹ ਯੋਜਨਾ ਸਿਰੇ ਚੜ੍ਹ ਗਈ ਤਾਂ ਇਹ ਲਿੰਕ ਸਕਾਟਲੈਂਡ ਦੇ ਲੋਕਾਂ ਨੂੰ ਉਤਰੀ ਆਇਰਲੈਂਡ ਵੱਲ ਘੱਟ ਸਮੇਂ ਵਿੱਚ ਪਹੁੰਚਣ ਦੇ ਲਈ ਸਹਾਇਕ ਹੋਵੇਗਾ। ਇੱਕ ਰਿਪੋਰਟ ਅਨੁਸਾਰ ਨੈਟਵਰਕ ਰੇਲ ਦੇ ਚੇਅਰਮੈਨ ਸਰ ਪੀਟਰ ਹੈਂਡੀ ਵੱਲੋਂ ਕੀਤਾ ਅਧਿਅਨ ਦੱਸੇਗਾ ਕਿ ਸਟ੍ਰੈਨਰੇਅਰ ਅਤੇ ਲਾਰਨੇ ਦੇ ਵਿਚਕਾਰ ਇਸ ਸੁਰੰਗ ਰਾਹੀਂ ਲਿੰਕ ਸੰਭਵ ਹੈ ਜਾਂ ਨਹੀਂ। ਇਸਦੇ ਨਾਲ ਇਹ ਆਸ ਕੀਤੀ ਜਾ ਰਹੀ ਹੈ ਕਿ ਇਹ ਸੁਰੰਗ, ਜੋ ਚੈਨਲ ਸੁਰੰਗ ਦੇ ਬਰਾਬਰ ਦੀ ਲੰਬਾਈ, 31.5 ਮੀਲ ਦੀ ਹੋਵੇਗੀ ਅਤੇ ਬ੍ਰੈਕਸਿਟ ਵੱਲੋਂ ਸਾਹਮਣੇ ਆਏ ਵਪਾਰਕ ਮਸਲਿਆਂ ਨੂੰ ਹੱਲ ਕਰਨ 'ਚ ਸਹਾਇਤਾ ਕਰੇਗੀ।‘ਬੋਰਿਸ ਬੁਰੋ’ ਦੇ ਸੰਭਾਵੀ ਉਪਨਾਮ ਦੇ ਨਾਲ ਜਾਣੀ ਜਾਣ ਵਾਲੀ ਇਹ ਸੁਰੰਗ ਇਸ ਸਮੇਂ ਯੂਰਪੀ ਯੂਨੀਅਨ ਵੱਲੋਂ ਲਾਈਆਂ ਗਈਆਂ ਕਿਸ਼ਤੀਆਂ ਦੀਆਂ ਪਾਬੰਦੀਆਂ ਨੂੰ ਵੀ ਸੌਖਾ ਕਰੇਗੀ। ਇਸ ਸਬੰਧੀ ਪੀਟਰ ਤੋਂ ਕੁਝ ਹਫ਼ਤਿਆਂ ਤੱਕ ਆਪਣੀ ਰਿਪੋਰਟ ਪ੍ਰਕਾਸ਼ਿਤ ਕੀਤੇ ਜਾਣ ਦੀ ਉਮੀਦ ਹੈ ਜਦਕਿ ਉਨ੍ਹਾਂ ਨੇ ਇਸ ਬਾਰੇ ਆਪਣੀਆਂ ਖੋਜਾਂ ਦੇ ਵਿਚਾਰ-ਵਟਾਂਦਰੇ ਲਈ ਬੋਰਿਸ ਜੌਹਨਸਨ ਨਾਲ ਪਹਿਲਾਂ ਹੀ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਇਸ ਸਮੁੰਦਰ ਹੇਠਲੀ ਸੁਰੰਗ ਦੇ ਸਮਰਥਕ ਹਨ ਅਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸਾਲ 2018 ਵਿੱਚ ਵੀ ਆਇਰਸ਼ ਸਾਗਰ ਦੇ ਪਾਰ ਇੱਕ ਲਿੰਕ ਦਾ ਸੁਝਾਅ ਦਿੱਤਾ ਸੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ