Welcome to Canadian Punjabi Post
Follow us on

15

July 2025
 
ਕੈਨੇਡਾ

ਕੈਨੇਡਾ ਤੇ ਅਮਰੀਕਾ ਦੇ ਸਬੰਧਾਂ ਬਾਰੇ ਕਮੇਟੀ ਕਾਇਮ ਕਰਨ ਲਈ ਐਮਪੀਜ਼ ਨੇ ਦਿੱਤੀ ਸਹਿਮਤੀ

February 17, 2021 07:38 AM

ਓਟਵਾ, 16 ਫਰਵਰੀ (ਪੋਸਟ ਬਿਊਰੋ) : ਹਾਊਸ ਆਫ ਕਾਮਨਜ਼ ਵੱਲੋਂ ਕੈਨੇਡਾ-ਯੂਐਸ ਇਕਨੌਮਿਕ ਸਬੰਧਾਂ ਉੱਤੇ ਇੱਕ ਵਿਸੇ਼ਸ਼ ਕਮੇਟੀ ਕਾਇਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਬਹੁਗਿਣਤੀ ਐਮਪੀਜ਼ ਇਸ ਲਈ ਸਹਿਮਤ ਵੀ ਹਨ।
ਕੰਜ਼ਰਵੇਟਿਵਾਂ ਵੱਲੋਂ ਲਿਆਂਦੇ ਇਸ ਮਤੇ ਦਾ ਸਮਰਥਨ ਸੱਤਾਧਾਰੀ ਲਿਬਰਲਾਂ, ਬਲਾਕ ਕਿਊਬਿਕੁਆ ਤੇ ਐਨਡੀਪੀ ਵੱਲੋਂ ਕੀਤਾ ਗਿਆ। ਗ੍ਰੀਨ ਪਾਰਟੀ ਵੱਲੋਂ ਇਸ ਮਤੇ ਦਾ ਵਿਰੋਧ ਕੀਤਾ ਗਿਆ। ਇਸ ਕਮੇਟੀ ਤਹਿਤ ਦੋਵਾਂ ਦੇਸ਼ਾਂ ਦੇ ਆਰਥਿਕ ਸਬੰਧਾਂ ਦੇ ਸਾਰੇ ਪੱਖਾਂ ਦਾ ਮੁਲਾਂਕਣ ਕੀਤਾ ਜਾਵੇਗਾ। ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਕੀਅਸਟੋਨ ਐਕਸਐਲ ਪਾਈਪਲਾਈਨ ਦੇ ਨਿਰਮਾਣ ਨੂੰ ਰੱਦ ਕਰ ਦਿੱਤਾ ਗਿਆ।
ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਮੇਟੀ ਦਾ ਪਹਿਲਾ ਕੰਮ ਐਨਬ੍ਰਿੱਜ ਲਾਈਨ 5 ਪਾਈਪਲਾਈਨ ਅਤੇ ਇਸ ਦੇ ਬੰਦ ਹੋਣ ਦੇ ਨਤੀਜਿਆਂ ਦੀ ਜਾਂਚ ਕਰਨਾ ਤੇ ਇਸ ਦੇ ਨਾਲ ਹੀ ਬਾਇਡਨ ਪ੍ਰਸ਼ਾਸਨ ਵੱਲੋਂ “ਬਾਇ ਅਮੈਰਿਕਾ” ਨੀਤੀਆਂ ਤੇ ਇਸ ਪਹੁੰਚ ਦੇ ਕੈਨੇਡੀਅਨ ਹਿਤਾਂ ਉੱਤੇ ਪੈਣ ਵਾਲੇ ਅਸਰ ਦਾ ਮੁਲਾਂਕਣ ਕਰਨਾ ਹੋਵੇਗਾ। ਮੁੱਖ ਵਿਰੋਧੀ ਧਿਰ ਵੱਲੋਂ ਮਤਾ ਪੇਸ਼ ਕਰਨ ਦੇ ਪ੍ਰਸਤਾਵਿਤ ਦਿਨ ਵਜੋਂ ਇਹ ਦੂਜੀ ਵਾਰੀ ਹੈ ਕਿ ਕੰਜ਼ਰਵੇਟਿਵ ਕਾਕਸ ਇਸ ਤਰ੍ਹਾਂ ਦੀ ਸਪੈਸ਼ਲ ਕਮੇਟੀ ਕਾਇਮ ਕਰਵਾਉਣ ਵਿੱਚ ਸਫਲ ਹੋਇਆ ਹੈ। ਇਸ ਤੋਂ ਪਹਿਲਾਂ 2020 ਦੇ ਸੁ਼ਰੂ ਵਿੱਚ ਵੀ ਕੰਜ਼ਰਵੇਟਿਵਾਂ ਵੱਲੋਂ ਪ੍ਰਸਤਾਵਿਤ ਵਿਸ਼ੇਸ਼ ਕੈਨੇਡਾ-ਚੀਨ ਕਮੇਟੀ ਕਾਇਮ ਕਰਵਾਈ ਗਈ ਸੀ।  
ਇਸ ਕਮੇਟੀ ਵਿੱਚ 12 ਮੈਂਬਰ ਹੋਣਗੇ, ਜਿਨ੍ਹਾਂ ਵਿੱਚ ਚੇਅਰ ਸਮੇਤ ਛੇ ਲਿਬਰਲ ਐਮਪੀ, ਚਾਰ ਕੰਜ਼ਰਵੇਟਿਵ, ਇੱਕ ਐਮਪੀ ਬਲਾਕ ਕਿਊਬਿਕੁਆ ਤੇ ਐਨਡੀਪੀ ਕ੍ਰਮਵਾਰ ਹੋਣਗੇ। ਇਨ੍ਹਾਂ ਕਮੇਟੀ ਮੈਂਬਰਾਂ ਦੇ ਨਾਂਵਾਂ ਦਾ ਐਲਾਨ ਵੀਰਵਾਰ ਤੱਕ ਕੀਤਾ ਜਾਵੇਗਾ। ਇਸ ਦੀ ਮੀਟਿੰਗ ਅਗਲੇ ਹਫਤੇ ਹੋਵੇਗੀ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਮੀਗ੍ਰੇਸ਼ਨ 'ਤੇ ਸਖ਼ਤ ਰੁਖ਼ ਅਪਣਾਉਣ ਦੀ ਲੋੜ : ਪੋਇਲੀਵਰ ਮਾਂਟਰੀਅਲ ਦੀਆਂ ਗਲੀਆਂ ਵਿੱਚ ਫਿਰ ਭਰਿਆ ਪਾਣੀ, ਲੋਕਾਂ ਦੇ ਬੇਸਮੈਂਟ ਤੇ ਗਰਾਜਾਂ `ਚ ਭਰਿਆ ਪਾਣੀ ਰੀਨਾ ਵਿਰਕ ਦੇ ਕਾਤਲ ਦੀ ਡਰੱਗ ਟੈਸਟ `ਚ ਅਸਫਲ ਰਹਿਣ ਤੋਂ ਬਾਅਦ ਪੈਰੋਲ ਰੱਦ ਵੈਸਟ ਇੰਡ `ਚ ਦੁਪਹਿਰ ਨੂੰ ਬਿਜਲੀ ਹੋਈ ਬੰਦ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਐੱਸਯੂਵੀ ਅਮਰੀਕੀ ਸਰਹੱਦ ਨੇੜੇ ਹਾਦਸਾਗ੍ਰਸਤ ਵੈਨਕੂਵਰ ਹਵਾਈ ਅੱਡੇ 'ਤੇ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਸਲਾਈਡਾਂ ਰਾਹੀਂ ਯਾਤਰੀ ਕੱਢੇ ਬਾਹਰ ਐਲਗਿਨ ਅਤੇ ਲੌਰੀਅਰ ਵਿਖੇ ਮਾਰੇ ਗਏ ਪੈਦਲ ਯਾਤਰੀਆਂ ਨੂੰ ਸ਼ਰਧਾਂਜਲੀ ਵਜੋਂ ਓਟਵਾ ਨਿਵਾਸੀ ਹੋਏ ਇਕੱਠੇ ਸੇਂਟ-ਫ੍ਰਾਂਸੋਆ ਨਦੀ `ਚੋਂ ਮਿਲੀ ਕਾਰ, ਅੰਦਰੋਂ ਇੱਕ ਲਾਸ਼ ਵੀ ਮਿਲੀ ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ