Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਸਾਬਕਾ ਐੱਮ.ਪੀ. ਮਾਸਟਰ ਭਗਤ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ

February 17, 2021 11:18 AM

ਪੰਜਾਬੀ-ਭਾਈਚਾਰੇ ਵੱਲੋਂ ਜਿਤਾਈ ਜਾ ਰਹੀ ਹੈ ਹਮਦਰਦੀ


ਬਰੈਂਪਟਨ, (ਡਾ. ਝੰਡ) -ਬਰੈਂਪਟਨ ਦੇ ਪੰਜਾਬੀ ਭਾਈਚਾਰੇ ਵੱਲੋਂ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਸੁਣੀ ਜਾਏਗੀ ਕਿ 1977 ਵਿਚ ਫਿ਼ਲੌਰ ਹਲਕੇ ਤੋਂ ਲੋਕ ਸਭਾ ਲਈ ਚੁਣੇ ਗਏ ਮੈਂਬਰ ਅਤੇ ਪਿਛਲੇ ਲੰਮੇਂ ਸਮੇਂ ਤੋਂ ਬਰੈਂਪਟਨ ਵਿਚ ਵਿਚਰ ਰਹੇ ਮਾਸਟਰ ਭਗਤ ਰਾਮ ਹੁਰਾਂ ਦੀ ਜੀਵਨ-ਸਾਥਣ ਸੱਤਿਆ ਦੇਵੀ ਮਹਿਮੀ ਪ੍ਰਲੋਕ ਸੁਧਾਰ ਗਏ ਹਨ। ਉਹ ਲੱਗਭੱਗ 80 ਵਰ੍ਹਿਆਂ ਦੇ ਸਨ ਅਤੇ ਕਰੋਨਾ ਬੀਮਾਰੀ ਤੋਂ ਪੀੜਤ ਹੋ ਜਾਣ ਕਾਰਨ ਪਿਛਲੇ ਕੁਝ ਹਫ਼ਤਿਆਂਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦੇ ਮ੍ਰਿਤਕ ਸਰੀਰ ਦਾ ਸਸਕਾਰ ਬੀਤੇ ਹਫ਼ਤੇ 12 ਫ਼ਰਵਰੀ ਨੂੰ ਕਰ ਦਿੱਤਾ ਗਿਆ ਹੈ। ਕਰੋਨਾ ਮਹਾਂਮਾਰੀ ਦੇ ਚੱਲ ਰਹੇ ਪ੍ਰਕੋਪ ਕਾਰਨ ਪਰਿਵਾਰ ਦੇ ਮੈਂਬਰ ਅਤੇ ਕੁਝ ਕੁ ਨਿਕਟ ਸਬੰਧੀ ਹੀ ਸਸਕਾਰ ਵਿਚ ਸ਼ਾਮਲ ਹੋ ਸਕੇ ਸਨ।
ਇੱਥੇ ਇਹ ਜਿ਼ਕਰਯੋਗ ਹੈ ਕਿ ਮਾਸਟਰ ਜੀ ਲੰਮਾ ਸਮਾਂ ਪੰਜਾਬ ਦੀ ਅਧਿਆਕ ਲਹਿਰ ਦੇ ਵੱਡੇ ਆਗੂ ਰਹੇ ਅਤੇ ਫਿਰ ਫਿ਼ਲੌਰ ਤੋਂ ਪਾਰਲੀਮੈਂਟ ਮੈਂਬਰ ਚੁਣੇ ਗਏ। ਕੈਨੇਡਾ ਆ ਕੇ ਵੀ ਮਾਸਟਰ ਜੀ ਸਮਾਜਿਕ, ਸੱਭਿਆਚਾਰਕ ਅਤੇ ਟਰੇਡ ਯੂਨੀਅਨ ਸਰਗ਼ਰਮੀਆਂ ਵਿਚ ਕਾਫ਼ੀ ਸਰਗ਼ਰਮ ਰਹੇ। ਜੀਵਨ ਦੇ ਹਰ ਮੁਸ਼ਕਲ ਸਮੇਂ ਵਿਚ ਬੀਬੀ ਸੱਤਿਆ ਦੇਵੀ ਉਨ੍ਹਾਂ ਦਾ ਭਰਪੂਰ ਸਾਥ ਦਿੰਦੇ ਰਹੇ।
ਪਰਿਵਾਰ ਨਾਲ ਬਰੈਂਪਟਨ ਦੇ ਪੰਜਾਬੀ-ਭਾਈਚਾਰੇ ਵੱਲੋਂ ਦੁੱਖ ਅਤੇ ਹਮਦਰਦੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਜਿਸ ਵਿਚ ਇੰਡੋ-ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਦੇ ਦੇਵ ਸਿੰਘ ਢੀਂਡਸਾ, ਕੁਲਦੀਪ ਸਿੰਘ ਰੰਧਾਵਾ ਅਤੇ ਸੁਰਜੀਤ ਸਿੰਘ ਸਹੋਤਾ, ਪਰਵਾਸੀ ਪੰਜਾਬੀ ਪੈੱਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰੋ. ਜਗੀਰ ਸਿੰਘ ਕਾਹਲੋਂ ਅਤੇ ਇੰਜੀ. ਬਲਦੇਵ ਸਿੰਘ ਬਰਾੜ, ਪ੍ਰੋ. ਮੋਹਨ ਸਿੰਘ ਫ਼ਾਂਊਂਡੇਸ਼ਨ ਦੇ ਪ੍ਰਧਾਨ ਇੰਜੀ. ਹਰਜੀਤ ਸਿੰਘ ਗਿੱਲ, ਨਾਰੀ ਸੰਸਥਾ 'ਦਿਸ਼ਾ' ਦੀ ਸਰਪ੍ਰਸਤ ਡਾ. ਕੰਵਲਜੀਤ ਕੌਰ ਢਿੱਲੋਂ ਅਤੇ ਮੈਂਬਰ ਸੁਰਜੀਤ ਕੌਰ ਤੇ ਸਰਬਜੀਤ ਕੌਰ ਕਾਹਲੋਂ, ਬਰੈਂਪਟਨ ਦੀ ਜਾਣੀ-ਪਛਾਣੀ ਸ਼ਖ਼ਸੀਅਤ ਨਿਰਮਲ ਸਿੰਘ ਢੀਂਡਸਾ, ਮਾਸਟਰ ਹੁਰਾਂ ਦੇ ਸਾਥੀ ਲਹਿੰਬਰ ਸਿੰਘ ਪੂਨੀਆ, ਪਿਆਰਾ ਸਿੰਘ ਤੱਗੜ, ਜਸਵਿੰਦਰ ਸਿੰਘ ਹਜਾਰਾ, ਕਵਿੱਤਰੀ ਸੁਰਿੰਦਰਜੀਤ ਕੌਰ ਗਿੱਲ, ਪੰਜਾਬ ਦੇ ਸਾਬਕਾ ਬਿਜਲੀ ਮੁਲਾਜ਼ਮ ਆਗੂ ਬਰੈਂਪਟਨ-ਵਾਸੀ ਐੱਚ.ਐੱਸ. ਮਿਨਹਾਸ, ਜੀਟੀਏ ਵੈੱਸਟ ਕਲੱਬ ਦੇ ਹਰਿੰਦਰ ਹੁੰਦਲ ਅਤੇ ਮੀਡੀਆਕਾਰ ਚਰਨਜੀਤ ਸਿੰਘ ਬਰਾੜ ਸ਼ਾਮਲ ਸਨ।
ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਤੇਜਿੰਦਰ ਨਾਲ 416-768-9907 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ