Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਸਾਈਬਰ ਸਕਿਓਰਟੀ ਦੀ ਮਹੱਤਤਾ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਭਵਿੱਖ ਦੇ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਕੈਨੇਡਾ ਫੈੱਡਰਲ ਲਿਬਰਲ ਸਰਕਾਰ ਦੀ ਤਰਜੀਹ : ਸੋਨੀਆ ਸਿੱਧੂ

February 17, 2021 11:23 AM

ਬਰੈਂਪਟਨ, ਓਨਟਾਰੀਓ - ਤਕਨਾਲੋਜੀ ਅਤੇ ਡਿਜੀਟਲ ਟ੍ਰਾਂਸਫੋਰਮੇਸ਼ਨ ਦੇ ਯੁੱਗ ਅਤੇ ਖ਼ਾਸਕਰ ਕੋਵਿਡ-19 ਦੇ ਦੌਰਾਨ ਸਾਰੇ ਵਿਸ਼ਵ `ਚ ਤਕਨਾਲੋਜੀ ਦਾ ਉਪਯੋਗ ਵਧਣ ਦੇ ਨਾਲ ਹੀ ਸਾਈਬਰ ਸਕਿਓਰਟੀ ਦੀ ਮਹੱਤਤਾ `ਚ ਹੋਰ ਵੀ ਵਾਧਾ ਹੋਇਆ ਹੈ। ਇਸੇ ਗੱਲ ਦੇ ਮੱਦੇਨਜ਼ਰ ਕੈਨੇਡਾ ਫੈੱਡਰਲ ਲਿਬਰਲ ਸਰਕਾਰ ਵੱਲੋਂ ਸਾਈਬਰ ਸਕਿਓਰਟੀ `ਚ ਹੋਰ ਨਿਵੇਸ਼ ਕਰਕੇ ਡਿਜੀਟਲ ਖੇਤਰ `ਚ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸੇ ਸਬੰਧ `ਚ ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਗੱਲ
ਕਰਦਿਆਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਬਰੈਂਪਟਨ ਦੇ ਵਿਸ਼ਵ ਪੱਧਰੀ ਸਾਈਬਰ ਸੁਰੱਖਿਆ ਕੇਂਦਰ ਲਈ ਕੈਨੇਡਾ ਸਰਕਾਰ ਵੱਲੋਂ ਵਾਧੂ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਨੇ ਜਾਣਕਾਰੀ ਦਿੱਤੀ ਕਿ ਕੈਨੇਡਾ ਫੈੱਡਰਲ ਲਿਬਰਲ ਸਰਕਾਰ ਵੱਲੋਂ ਪਿਛਲੇ ਹਫਤੇ ਰਾਇਰਸਨ ਯੂਨੀਵਰਸਿਟੀ ਦੀ ਕੈਟੇਲਿਸਟ ਸਾਈਬਰ ਰੇਂਜ ਦੇ ਵਰਚੁਅਲ ਲਾਂਚ ਮੌਕੇ ਲਗਭਗ 660,000 ਡਾਲਰ ਦੀ ਫੰਡਿੰਗ ਦਾ ਐਲਾਨ ਕੀਤਾ ਗਿਆ ਹੈ।
ਇਸ ਨਾਲ ਬਰੈਂਪਟਨ ਸਾਊਥ ਦੇ ਸਮੇਤ ਪੀਲ ਰੀਜਨ ਅਤੇ ਆਸ-ਪਾਸ ਦੇ ਨੌਜਵਾਨ ਨਾ ਸਿਰਫ ਸਾਈਬਰ ਸਕਿਓਰਟੀ ਦੇ ਖੇਤਰ `ਚ ਵਿਸ਼ਵ-ਪੱਧਰੀ ਸਿਖਲਾਈ ਹਾਸਲ ਕਰ ਸਕਣਗੇ, ਬਲਕਿ ਉਹਨਾਂ ਦੇ ਲਈ ਰੁਜਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਹਨਾਂ ਨੇ ਕਿਹਾ ਕਿ ਡਿਜੀਟਲ ਤਕਨਾਲੋਜੀ ਦੇ ਵੱਧ ਰਹੇ ਪ੍ਰਸਾਰ ਨਾਲ ਸਾਈਬਰ ਸਕਿਓਰਟੀ ਦੀ ਜ਼ਰੂਰਤ ਅਤੇ ਮਹੱਤਤਾ `ਚ ਵੀ ਵਾਧਾ ਹੋ ਰਿਹਾ ਹੈ ਅਤੇ ਇਸ ਪ੍ਰੋਗਰਾਮ ਨਾਲ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ ਦੀਆਂ ਨੌਕਰੀਆਂ ਲਈ ਜ਼ਰੂਰੀ ਟ੍ਰੇਨਿੰਗ ਅਤੇ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਭਵਿੱਖ `ਚ ਵਧੀਆ ਰੁਜ਼ਗਾਰ ਦੇਮੌਕਿਆਂ ਲਈ ਤਿਆਰ ਹੋ ਸਕਣ।
ਐੱਮ.ਪੀ ਸੋਨੀਆ ਸਿੱਧੂ ਨੇ ਕਿਹਾ ਕਿ ਇਸ ਨਾਲ ਬਰੈਂਪਟਨ ਦੇ ਨੌਜਵਾਨਾਂ ਨੂੰ ਵਿਸ਼ਵ- ਪੱਧਰੀ ਸਿਖਲਾਈ ਲਈ ਦੂਰ ਨਾ ਜਾ ਕੇ ਬਰੈਂਪਟਨ ਡਾਊਨਟਾਊਨ `ਚ ਸਿਖਲਾਈ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ ਅਤੇ ਉਹ ਸਾਰੇ ਪੱਧਰ ਦੀਆਂ ਸਰਕਾਰਾਂ ਨਾਲ ਮਿਲਕੇ ਭਵਿੱਖ `ਚ ਵੀ ਅਜਿਹੇ ਪ੍ਰਾਜੈਕਟ ਲਿਆਉਣ ਦੀ ਕੋਸ਼ਿਸ਼ ਕਰਦੇ ਰਹਿਣਗੇ। ਦੱਸ ਦੇਈਏ ਕਿ ਇਸ ਪ੍ਰੋਗਰਾਮ ਤਹਿਤ ਹਾਈ ਸਕੂਲ ਡਿਪਲੋਮੇ ਤੋਂ ਬਾਅਦ ਬਿਨ੍ਹਾਂ ਸਾਈਬਰ ਸਕਿਓਰਟੀ ਬੈਕਗ੍ਰਾਊਂਡ ਵਾਲੇ ਵਿਦਿਆਰਥੀ ਵੀ ਸਾਈਬਰ ਸਿਕਓਰਟੀ ਦੀ ਬੁਨਿਆਦੀ ਸਿਖਲਾਈ ਅਤੇ ਸੁਰੱਖਿਆ ਦੀ ਮਹੱਤਤਾ ਸਬੰਧੀ ਸਿਖਲਾਈ ਹਾਸਲ ਕਰ ਸਕਣਗੇ ਅਤੇ ਪ੍ਰੋਗਰਾਮ ਦਾ ਹਰੇਕ ਗ੍ਰੈਜੂਏਟ ਸਾਈਬਰ ਸਕਿਓਰਟੀ ਵਿੱਚ ਅੰਤਰਰਾਸ਼ਟਰੀ ਪੱਧਰ ਤੇ ਮਾਨਤਾ ਪ੍ਰਾਪਤ ਸਿੱਖਿਆ ਹਾਸਲ ਕਰ ਸਕੇਗਾ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ