Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਡਿਟੇਲ ਵਿੱਚ ਵੈਕਸੀਨ ਪਲੈਨ ਜਾਰੀ ਕਰਨ ਲਈ ਅਜੇ ਤਿਆਰ ਨਹੀਂ ਓਨਟਾਰੀਓ : ਐਲੀਅਟ

February 17, 2021 11:00 PM

ਓਨਟਾਰੀਓ, 17 ਫਰਵਰੀ (ਪੋਸਟ ਬਿਊਰੋ) : ਓਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਦਾ ਕਹਿਣਾ ਹੈ ਕਿ ਕੋਵਿਡ-19 ਵੈਕਸੀਨ ਦੀ ਸਪਲਾਈ ਸਬੰਧੀ ਘਾਟ ਦੇ ਚੱਲਦਿਆਂ ਪ੍ਰੋਵਿੰਸ ਵੈਕਸੀਨ ਦੀ ਵੰਡ ਸਬੰਧੀ ਡਿਟੇਲ ਪਲੈਨ ਜਾਰੀ ਕਰਨ ਲਈ ਤਿਆਰ ਨਹੀਂ ਹੈ।  
ਐਲੀਅਟ ਨੇ ਆਖਿਆ ਕਿ ਪ੍ਰੋਵਿੰਸ ਜਾਣਦਾ ਹੈ ਕਿ ਉਨ੍ਹਾਂ ਵੱਲੋਂ ਕਿਸ ਉਮਰ ਵਰਗ ਦਾ ਸੱਭ ਤੋਂ ਪਹਿਲਾਂ ਟੀਕਾਕਰਣ ਕੀਤਾ ਜਾਣਾ ਹੈ ਪਰ ਇਸ ਬਾਰੇ ਕੋਈ ਐਲਾਨ ਇਸ ਲਈ ਹੀ ਨਹੀਂ ਕੀਤਾ ਜਾ ਰਿਹਾ ਕਿਉਂਕਿ ਅਜੇ ਤੱਕ ਭਰੋਸੇਯੋਗ ਸਪਲਾਈ ਚੇਨ ਹੀ ਨਹੀਂ ਹੈ। ਐਲੀਅਟ ਨੇ ਆਖਿਆ ਕਿ ਜਦੋਂ ਤੱਕ ਵੈਕਸੀਨ ਸਟੌਕ ਤਸੱਲੀਬਖ਼ਸ਼ ਨਹੀਂ ਹੋ ਜਾਂਦਾ ਪ੍ਰੋਵਿੰਸ ਇਹੋ ਜਿਹੀਆਂ ਟਾਈਮਲਾਈਨਜ਼ ਜਾਰੀ ਨਹੀਂ ਕਰ ਸਕਦੀ ਜਿਨ੍ਹਾਂ ਨੂੰ ਹਾਸਲ ਹੀ ਨਾ ਕੀਤਾ ਜਾ ਸਕੇ।
ਉਨ੍ਹਾਂ ਆਖਿਆ ਕਿ ਤੀਜੀ ਵੈਕਸੀਨ, ਜੋ ਕਿ ਐਸਟ੍ਰਾਜ਼ੈਨੇਕਾ ਵੱਲੋਂ ਤਿਆਰ ਕੀਤੀ ਗਈ ਹੈ, ਨੂੰ ਅਜੇ ਤੱਕ ਫੈਡਰਲ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਜਾਣੀ ਬਾਕੀ ਹੈ। ਇਸ ਤੋਂ ਬਾਅਦ ਪ੍ਰੋਵਿੰਸ ਦੇ ਟੀਚੇ ਬਦਲ ਜਾਣਗੇ। ਦੋ ਮਹੀਨੇ ਬਾਅਦ ਕੁਈਨਜ਼ ਪਾਰਕ ਵਿੱਚ ਪਹਿਲੇ ਪ੍ਰਸ਼ਨ ਕਾਲ ਦੌਰਾਨ ਸਵਾਲਾਂ ਦੇ ਜਵਾਬ ਦਿੰਦਿਆਂ ਐਲੀਅਟ ਨੇ ਉਕਤ ਗੱਲਾਂ ਆਖੀਆਂ। ਇਸ ਦੌਰਾਨ ਇੱਕ ਨਵੇਂ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਬਹੁਗਿਣਤੀ ਕੈਨੇਡੀਅਨ ਵੈਕਸੀਨ ਡਲਿਵਰੀ ਵਿੱਚ ਹੋਣ ਵਾਲੀ ਦੇਰ ਲਈ ਪ੍ਰੋਵਿੰਸ਼ੀਅਲ ਸਰਕਾਰਾਂ ਦੀ ਥਾਂ ਫੈਡਰਲ ਸਰਕਾਰ ਨੂੰ ਕਸੂਰਵਾਰ ਮੰਨਦੇ ਹਨ।  
ਪ੍ਰੋਵਿੰਸਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਹਫਤਿਆਂ ਵਿੱਚ ਉਹ ਆਪਣੀ ਵੈਕਸੀਨ ਵੰਡ ਦੇ ਪਸਾਰ ਲਈ ਆਨਲਾਈਨ ਬੁਕਿੰਗ ਸਿਸਟਮ ਤਿਆਰ ਕਰ ਰਹੇ ਹਨ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ