Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਹੌਰਵਥ ਖਿਲਾਫ ਕੀਤੀ ਟਿੱਪਣੀ ਕਾਰਨ ਵਿਰੋਧੀ ਧਿਰਾਂ ਨੇ ਫੋਰਡ ਨੂੰ ਘੇਰਿਆ

February 18, 2021 12:20 AM

ਟੋਰਾਂਟੋ, 17 ਫਰਵਰੀ (ਪੋਸਟ ਬਿਊਰੋ) : ਐਨਡੀਪੀ ਆਗੂ ਐਂਡਰੀਆ ਹੌਰਵਥ ਵੱਲੋਂ ਪ੍ਰੋਵਿੰਸ ਨੂੰ ਖੋਲ੍ਹਣ ਦੇ ਸਬੰਧ ਵਿੱਚ ਸਰਕਾਰ ਦੇ ਪਲੈਨ ਦੀ ਕੀਤੀ ਗਈ ਨੁਕਤਾਚੀਨੀ ਤੋਂ ਬਾਅਦ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਪ੍ਰਗਟਾਈ ਗਈ ਪ੍ਰਤੀਕਿਰਿਆ ਨੂੰ ਲੈ ਕੇ ਹੋਰਨਾਂ ਪਾਰਟੀਆਂ ਦੇ ਆਗੂਆਂ ਵੱਲੋਂ ਫੋਰਡ ਨੂੰ ਲੰਮੇਂ ਹੱਥੀਂ ਲਿਆ ਗਿਆ।
ਫੋਰਡ ਤੇ ਹੌਰਵਥ ਦਰਮਿਆਨ ਕੁਈਨਜ਼ ਪਾਰਕ ਵਿੱਚ ਪ੍ਰਸ਼ਨ ਕਾਲ ਦੌਰਾਨ ਇਹ ਭਖਵੀਂ ਬਹਿਸ ਹੋਈ। ਇਹ ਸੱਭ ਉਦੋਂ ਸੁ਼ਰੂ ਹੋਇਆ ਜਦੋਂ ਹੌਰਵਥ ਨੇ ਆਖਿਆ ਕਿ ਇਹ ਵੇਖਣਾ ਬਹੁਤ ਹੀ ਪਰੇਸ਼ਾਨ ਕਰਨ ਵਾਲਾ ਹੈ ਕਿ ਇਹ ਸਰਕਾਰ ਪ੍ਰੋਵਿੰਸ ਨੂੰ ਰੀਓਪਨ ਕਰਨ ਲਈ ਕਿੰਨੀ ਕਾਹਲੀ ਕਰ ਰਹੀ ਹੈ ਤੇ ਹੈਰਾਨੀ ਇਸ ਗੱਲ ਦੀ ਹੈ ਕਿ ਆਪਣੇ ਇਸ ਫੈਸਲੇ ਨੂੰ ਸਰਕਾਰ ਵੱਲੋਂ ਬਿਹਤਰੀਨ ਮੰਨਿਆ ਜਾ ਰਿਹਾ ਹੈ।
ਹੌਰਵਥ ਨੇ ਆਖਿਆ ਕਿ ਪ੍ਰੀਮੀਅਰ ਕਦੋਂ ਹਸਪਤਾਲਾਂ, ਡਾਕਟਰਾਂ, ਆਪਣੇ ਮਾਹਿਰਾਂ ਦੀ ਗੱਲ ਸੁਣਨੀ ਸ਼ੁਰੂ ਕਰਨਗੇ ਤੇ ਪ੍ਰੋਵਿੰਸ ਨੂੰ ਤੀਜੀ ਵੇਵ ਤੇ ਲਾਕਡਾਊਨ ਵਿੱਚ ਜਾਣ ਤੋਂ ਬਚਾਉਣ ਦਾ ਉਪਰਾਲਾ ਕਰਨਗੇ? ਇਸ ਉੱਤੇ ਤੈਸ਼ ਵਿੱਚ ਆਏ ਫੋਰਡ ਨੇ ਜਵਾਬ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਡੇਵਿਡ ਵਿਲੀਅਮਜ਼ ਦੀ ਗੱਲ ਮਹਾਂਮਾਰੀ ਸੁ਼ਰੂ ਹੋਣ ਤੋਂ ਲੈ ਕੇ ਹੁਣ ਤੱਕ ਸੁਣੀ ਤੇ ਮੰਨੀ ਹੈ।
ਫੋਰਡ ਨੇ ਅੱਗੇ ਆਖਿਆ ਕਿ ਉਨ੍ਹਾਂ ਕਦੇ ਮਨਮਰਜ਼ੀ ਦੇ ਫੈਸਲੇ ਨਹੀਂ ਕੀਤੇ।ਫਿਰ ਉਨ੍ਹਾਂ ਹੌਰਵਥ ਨੂੰ ਮੁਖਾਤਿਬ ਹੁੰਦਿਆਂ ਆਖਿਆ ਕਿ ਹੱਥਾਂ ਉੱਤੇ ਹੱਥ ਧਰ ਕੇ ਪਹਿਲੇ ਦਿਨ ਤੋਂ ਹੀ ਆਲੋਚਨਾ ਕਰਨ ਦੀ ਥਾਂ ਜੇ ਉਹ ਇੱਕ ਵਾਰੀ ਸਾਡੇ ਨਾਲ ਰਲ ਕੇ ਓਨਟਾਰੀਓ ਦੇ ਲੋਕਾਂ ਦਾ ਸਮਰਥਨ ਕਰਦੇ ਤਾਂ ਹਾਲਾਤ ਹੋਰ ਹੀ ਹੁੰਦੇ। ਉਨ੍ਹਾਂ ਹੌਰਵਥ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਤੁਹਾਡੀ ਆਵਾਜ਼ ਪਰੇਸ਼ਾਨ ਕਰਨ ਵਾਲੀ ਹੈ।
ਇਸ ਤੋਂ ਬਾਅਦ ਹੌਰਵਥ ਨੇ ਆਖਿਆ ਕਿ ਜਦੋਂ ਵਿਰੋਧੀ ਧਿਰ ਕੋਈ ਸਵਾਲ ਪੁੱਛਦੀ ਹੈ ਤੇ ਫੋਰਡ ਨੂੰ ਜਵਾਬ ਨਹੀਂ ਅਹੁੜਦਾ ਤਾਂ ਇਹ ਪ੍ਰੀਮੀਅਰ ਕਿਸ ਹੱਦ ਤੱਕ ਜਾ ਸਕਦਾ ਹੈ।ਪਰ ਉਨ੍ਹਾਂ ਆਖਿਆ ਕਿ ਉਹ ਓਨਟਾਰੀਓ ਵਾਸੀਆਂ ਵੱਲੋਂ ਫੋਰਡ ਨੂੰ ਸਵਾਲ ਪੁੱਛਦੇ ਰਹਿਣਗੇ। ਓਨਟਾਰੀਓ ਦੀ ਗ੍ਰੀਨ ਪਾਰਟੀ ਦੇ ਆਗੂ ਮਾਈਕ ਸਰੇਨਰ ਨੇ ਟਵੀਟ ਕਰਕੇ ਆਖਿਆ ਕਿ ਫੋਰਡ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।ਲਿਬਰਲ ਆਗੂ ਸਟੀਫਨ ਡੈਲ ਡਿਊਕਾ ਨੇ ਇਸ ਤਰ੍ਹਾਂ ਦੀ ਬਿਆਨਬਾਜ਼ੀ ਲਈ ਫੋਰਡ ਨੂੰ ਫੌਰੀ ਮੁਆਫੀ ਮੰਗਣ ਲਈ ਆਖਿਆ ਤੇ ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੀ ਬਿਆਨਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ