Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਭਾਰਤੀ ਮੂਲ ਦੇ 200 ਵਿਅਕਤੀ 15 ਦੇਸ਼ਾਂ ਦੇ ਅਹਿਮ ਅਹੁਦਿਆਂ `ਤੇ ਕਾਬਜ਼

February 18, 2021 01:58 AM

ਵਾਸ਼ਿੰਗਟਨ, 17 ਫਰਵਰੀ (ਪੋਸਟ ਬਿਊਰੋ)- ਭਾਰਤੀ ਪਰਵਾਸੀਆਂ ਨਾਲ ਕੰਮ ਕਰਦੀ ਅਮਰੀਕਾ ਦੀ ਇੱਕ ਸੰਸਥਾ ਵੱਲੋਂ ਤਿਆਰ ਆਪਣੀ ਕਿਸਮ ਦੀ ਪਹਿਲੀ ਸੂਚੀ ਮੁਤਾਬਕ ਅਮਰੀਕਾ ਅਤੇ ਯੂ ਕੇ ਸਮੇਤ 15 ਮੁਲਕਾਂ ਵਿੱਚ ਪ੍ਰਮੁੱਖ ਅਹੁਦਿਆਂ 'ਤੇ ਭਾਰਤੀ ਮੂਲ ਦੇ 200 ਤੋਂ ਵੱਧ ਵਿਅਕਤੀਆਂ ਦਾ ਦਬਦਬਾ ਹੈ, ਜੋ ਭਵਿੱਖ ਦੀਆਂ ਪੀੜ੍ਹੀਆਂ ਲਈ ਸ਼ਾਨਦਾਰ ਵਿਰਾਸਤ ਅਤੇ ਉਤਸ਼ਾਹ ਵਾਲੇ ਮਾਹੌਲ ਦਾ ਨਿਰਮਾਣ ਕਰ ਰਹੇ ਹਨ।
ਕੱਲ੍ਹ ਜਾਰੀ ਹੋਈ ‘ਦਿ 2021 ਇੰਡੀਆਸਪੋਰਾ ਗਵਰਨਮੈਂਟ ਲੀਡਰਜ਼ ਲਿਸਟ’ ਤਿਆਰ ਕਰਨ ਲਈ ਸਰਕਾਰੀ ਵੈਬਸਾਈਟਾਂ ਅਤੇ ਹੋਰ ਜਨਤਕ ਤੌਰ 'ਤੇ ਉਪਲਬਧ ਸਰੋਤਾਂ ਦੀ ਵਰਤੋਂ ਕੀਤੀ ਗਈ ਹੈ, ਜਿਸ ਰਾਹੀਂ ਵੱਖ-ਵੱਖ ਖਿੱਤਿਆਂ ਵਿੱਚ ਇਨ੍ਹਾਂ ਆਗੂਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਗਿਆ ਹੈ। ਰਿਪੋਰਟ ਦੇ ਮੁਤਾਬਕ ਭਾਰਤੀ ਮੂਲ ਦੇ 200 ਤੋਂ ਵੱਧ ਆਗੂ ਦੁਨੀਆ ਦੇ 15 ਦੇਸ਼ਾਂ ਵਿੱਚ ਉਚ ਅਹੁਦਿਆਂ 'ਤੇ ਪਹੁੰਚੇ ਹਨ, ਜਿਨ੍ਹਾਂ ਵਿੱਚੋਂ 60 ਜਣੇ ਕੈਬਨਿਟ ਪੁਜ਼ੀਸ਼ਨਾਂ ਉੱਤੇ ਹਨ। ‘ਇੰਡੀਆਸਪੋਰਾ’ ਦੇ ਬਾਨੀ ਸਿਲੀਕਾਨ ਵੈਲੀ ਦੇ ਉਦਮੀ ਅਤੇ ਨਿਵੇਸ਼ਕਰਤਾ ਐਮ ਆਰ ਰੰਗਸਵਾਮੀ ਨੇ ਕਿਹਾ, “ਇਹ ਬਹੁਤ ਵੱਡੇ ਮਾਣ ਦੀ ਗੱਲ ਹੈ ਕਿ ਵਿਸ਼ਵ ਦੇ ਸਭ ਤੋਂ ਪੁਰਾਣੇ ਲੋਕਤੰਤਰੀ ਦੇਸ਼ ਦੀ ਪਹਿਲੀ ਮਹਿਲਾ ਅਤੇ ਪਹਿਲੀ ਗੈਰ ਗੋਰੀ ਉਪ ਰਾਸ਼ਟਰਪਤੀ ਹੋਣ ਦਾ ਮਾਣ ਭਾਰਤੀ ਮੂਲ ਦੀ ਔਰਤ ਨੂੰ ਮਿਲਿਆ ਹੈ। ਅਸੀਂ ਇਸ ਮਾਣਮੱਤੀ ਪ੍ਰਾਪਤੀ ਦਾ ਜ਼ਿਕਰ ‘ਪ੍ਰੀਜ਼ੀਡੈਂਟਜ਼ ਡੇਅ’ ਵਾਲੇ ਦਿਨ ਕਰ ਕੇ ਸਰਕਾਰੀ ਸੇਵਾਵਾਂ ਵਿੱਚ ਅਹਿਮ ਅਹੁਦਿਆਂ ਉਤੇ ਬਿਰਾਜਮਾਨ ਭਾਰਤੀ ਪਰਵਾਸੀਆਂ ਦਾ ਜ਼ਿਕਰ ਵੀ ਕਰਨਾ ਚਾਹਾਂਗੇ।” ਉਹ ਕਮਲਾ ਹੈਰਿਸ ਵੱਲ ਇਸ਼ਾਰਾ ਕਰ ਰਹੇ ਸਨ, ਜਿਨ੍ਹਾਂ ਨੂੰ ਅਮਰੀਕਾ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣਨ ਦਾ ਮਾਣ ਮਿਲਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ