Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਸਿੰਗਾਪੁਰ ਵਿੱਚ ਭਾਰਤੀ ਪੁਜਾਰੀ ਉੱਤੇ ਭਿ੍ਰਸ਼ਟਾਚਾਰ ਅਤੇ ਅਪਰਾਧਿਕ ਵਿਸ਼ਵਾਸਘਾਤ ਦਾ ਕੇਸ ਦਰਜ

February 18, 2021 02:04 AM

ਸਿੰਗਾਪੁਰ, 17 ਫਰਵਰੀ (ਪੋਸਟ ਬਿਊਰੋ)- ਸਿੰਗਾਪੁਰ ਦੇ ਸਭ ਤੋਂ ਪ੍ਰਾਚੀਨ ਹਿੰਦੂ ਮੰਦਰ ਦੇ ਗਹਿਣੇ ਗਿਰਵੀ ਰੱਖ ਕੇ ਰਕਮ ਇਕੱਠੀ ਕਰਨ ਲਈ ਭਾਰਤੀ ਪੁਜਾਰੀ ਉੱਤੇ ਅਪਰਾਧਿਕ ਵਿਸ਼ਵਾਸਘਾਤ ਦਾ ਦੋਸ਼ ਲਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਕੰਡਾਸਾਮੀ ਸੈਨਾਪਤੀ (37) ਉੱਤੇ ਭ੍ਰਿਸ਼ਟਾਚਾਰ, ਨਸ਼ੀਲੇ ਪਦਾਰਥ ਦੀ ਸਮਗਲਿੰਗ ਤੇ ਹੋਰ ਗੰਭੀਰ ਅਪਰਾਧਾਂ ਦੇ ਕਾਨੂੰਨ ਹੇਠ ਕਰਮਚਾਰੀ ਵਜੋਂ ਅਪਰਾਧਿਕ ਵਿਸ਼ਵਾਸਘਾਤ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸ਼੍ਰੀ ਮਰੀਅੰਮਨ ਮੰਦਰ ਵਿੱਚ ਮੁੱਖ ਪੁਜਾਰੀ ਕੰਡਾਸਾਮੀ ਉੱਤੇ 2016 ਤੋਂ 2020 ਦੇ ਦੌਰਾਨ ਮੰਦਰ ਤੋਂ ਸੋਨੇ ਦੇ ਗਹਿਣੇ ਕੱਢਣ ਅਤੇ ਉਨ੍ਹਾਂ ਨੂੰ ਦੁਕਾਨਾਂ ਵਿੱਚ ਗਿਰਵੀ ਰੱਖ ਕੇ ਰਕਮ ਇਕੱਠੀ ਕਰਨ ਦਾ ਦੋਸ਼ ਹੈ। ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਗਿਰਵੀ ਰੱਖੇ ਗਹਿਣਿਆਂ ਦੀ ਕੀਮਤ 20 ਲੱਖ ਸਿੰਗਾਪੁਰ ਡਾਲਰ (15 ਲੱਖ ਅਮਰੀਕੀ ਡਾਲਰ) ਤੋਂ ਵੱਧ ਸੀ। ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਕੰਡਾਸਾਮੀ ਨੇ 141,000 ਡਾਲਰ ਰਕਮ ਦੇਸ਼ ਤੋਂ ਬਾਹਰ ਭੇਜੀ ਹੈ। ਪਿੱਛਲੇ ਸਾਲ ਪੁਲਸ ਨੇ ਕਿਹਾ ਸੀ ਕਿ ਕੰਡਾਸਾਮੀ ਦੇ ਕੋਲ ਕੁਝ ਗਹਿਣੇ ਗੁੰਮ ਹੋਣ ਪਿੱਛੋਂ ਜਾਂਚ ਸ਼ੁਰੂ ਕੀਤੀ ਸੀ। ਕੰਡਾਸਾਮੀ ਦੇ ਵਕੀਲ ਨੇ ਜਮਾਨਤ ਲਈ ਘੱਟ ਜੁਰਮਾਨਾ ਰਾਸ਼ੀ ਰੱਖਣ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਕਲਾਈਂਟ ਵਿਦੇਸ਼ੀ ਹੈ ਅਤੇ ਉਹ ਜਮਾਨਤ ਲਈ ਜ਼ਿਆਦਾ ਰਾਸ਼ੀ ਨਹੀਂ ਦੇ ਸਕਦਾ। ਜੱਜ ਨੇ ਉਸ ਨੂੰ ਜਮਾਨਤ ਲਈ ਇੱਕ ਲੱਖ ਸਿੰਗਾਪੁਰ ਡਾਲਰ ਚੁਕਾਉਣ ਨੂੰ ਕਿਹਾ। ਉਸ ਦੇ ਦੋਸ਼ੀ ਪਾਏ ਜਾਣ ਉੱਤੇ ਉਸ ਨੂੰ 15 ਸਾਲ ਤੱਕ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ