Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਟੋਰਾਂਟੋ, ਪੀਲ ਰੀਜਨ ਵੱਲੋਂ ਮੌਜੂਦਾ ਲਾਕਡਾਊਨ 9 ਮਾਰਚ ਤੱਕ ਵਧਾਏ ਜਾਣ ਦੀ ਸਿਫਾਰਿਸ਼

February 18, 2021 08:17 AM

ਟੋਰਾਂਟੋ, 17 ਫਰਵਰੀ (ਪੋਸਟ ਬਿਊਰੋ) : ਟੋਰਾਂਟੋ ਤੇ ਪੀਲ ਰੀਜਨ ਵੱਲੋਂ ਮੌਜੂਦਾ ਸਖ਼ਤ ਲਾਕਡਾਊਨ ਸਬੰਧੀ ਮਾਪਦੰਡਾਂ ਨੂੰ ਦੋ ਹਫਤਿਆਂ ਲਈ ਹੋਰ ਵਧਾਉਣ ਦੀ ਸਿਫਾਰਿਸ਼ ਕੀਤੀ ਜਾ ਰਹੀ ਹੈ।
ਬੁੱਧਵਾਰ ਦੁਪਹਿਰ ਨੂੰ ਮੇਅਰ ਜੌਹਨ ਟੋਰੀ ਵੱਲੋਂ ਸਿਟੀ ਹਾਲ ਵਿੱਚ ਇਹ ਐਲਾਨ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਹ ਸਿਫਾਰਿਸ਼ ਸਿਟੀ ਵਿੱਚ ਕੋਵਿਡ-19 ਦੀ ਤੀਜੀ ਵੇਵ ਨੂੰ ਰੋਕਣ ਲਈ ਕੀਤੀਆਂ ਗਈਆਂ ਹਨ।ਜੇ ਇਨ੍ਹਾਂ ਸਿਫਾਰਿਸ਼ਾਂ ਨੂੰ ਪ੍ਰੋਵਿੰਸ ਵੱਲੋਂ ਮਨਜ਼ੂਰੀ ਦੇ ਦਿੱਤੀ ਜਾਂਦੀ ਹੈ ਤਾਂ ਟੋਰਾਂਟੋ ਤੇ ਪੀਲ ਰੀਜਨ 22 ਫਰਵਰੀ ਨੂੰ ਕਲਰ ਕੋਡ ਵਾਲੇ ਫਰੇਮਵਰਕ ਵਿੱਚ ਦਾਖਲ ਨਹੀਂ ਹੋਣਗੇ ਤੇ 9 ਮਾਰਚ ਤੱਕ ਪੂਰੀ ਤਰ੍ਹਾਂ ਲਾਕਡਾਊਨ ਵਿੱਚ ਰਹਿਣਗੇ।
ਟੋਰੀ ਨੇ ਆਖਿਆ ਕਿ ਇਹ ਸਿਫਾਰਿਸ਼ਾਂ ਸਿਟੀ ਦੇ ਉੱਘੇ ਡਾਕਟਰ ਦੀ ਸਲਾਹ ਉੱਤੇ ਹੀ ਕੀਤੀਆਂ ਗਈਆਂ ਹਨ। ਟੋਰਾਂਟੋ ਦੀ ਮੈਡੀਕਲ ਆਫੀਸਰ ਆਫ ਹੈਲਥ ਡਾ·ਐਲੀਨ ਡੀ ਵਿੱਲਾ ਨੇ ਬੁੱਧਵਾਰ ਦੁਪਹਿਰ ਨੂੰ ਆਖਿਆ ਕਿ ਭਵਿੱਖ ਨੂੰ ਲੈ ਕੇ ਜਿੰਨੀ ਚਿੰਤਤ ਉਹ ਅੱਜ ਹੈ ਓਨੀ ਕਦੇ ਨਹੀਂ ਰਹੀ।ਉਨ੍ਹਾਂ ਚੇਤਾਵਨੀ ਦਿੱਤੀ ਕਿ ਕੋਵਿਡ-19 ਦੇ ਨਵੇਂ ਵੇਰੀਐਂਟਸ ਪ੍ਰੋਵਿੰਸ ਭਰ ਵਿੱਚ ਫੈਲਣ ਕਾਰਨ ਜੇ ਸਿਟੀ ਨੂੰ ਐਨੀ ਜਲਦੀ ਰੀਓਪਨ ਕੀਤਾ ਜਾਂਦਾ ਹੈ ਤਾਂ ਇਨਫੈਕਸ਼ਨ ਦੇ ਤੇਜ਼ੀ ਨਾਲ ਫੈਲਣ ਦਾ ਡਰ ਹੈ।
ਇਹ ਮਾਮਲੇ ਹੋਰ ਨਾ ਵਧਣ ਇਸ ਲਈ ਸਾਨੂੰ ਹੁਣੇ ਅਹਿਤਿਆਤ ਵਰਤਣ ਦੀ ਲੋੜ ਹੈ। ਟੋਰੀ ਨੇ ਆਖਿਆ ਕਿ ਦੋ ਹੋਰ ਹਫਤਿਆਂ ਲਈ ਟੋਰਾਂਟੋ ਨੂੰ ਬੰਦ ਰੱਖਣ ਨਾਲ ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਅਸੀਂ ਭਵਿੱਖ ਦੇ ਹੋਰ ਲਾਕਡਾਊਨ ਤੋਂ ਬਚ ਜਾਵਾਂਗੇ।     

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ