Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਰੇਲ-ਰੋਕੋ ਪ੍ਰੋਗਰਾਮ ਨੂੰ ਪੰਜਾਬ ਭਰ ਵਿਚ ਭਰਵਾਂ ਹੁੰਗਾਰਾ

February 18, 2021 04:40 PM

ਚੰਡੀਗੜ੍ਹ, 18 ਫਰਵਰੀ (ਪੋਸਟ ਬਿਊਰੋ): ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਰੀਬ 40 ਥਾਵਾਂ 'ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਥਾਵਾਂ 'ਤੇ ਵੱਡੀਆਂ-ਗਿਣਤੀਆਂ 'ਚ ਸ਼ਮੂਲੀਅਤ ਕਰਦਿਆਂ ਕੇਂਦਰ-ਸਰਕਾਰ ਦੇ ਕਿਸਾਨ-ਅੰਦੋਲਨ ਪ੍ਰਤੀ ਅਪਣਾਏ ਰੁਖ਼ ਖ਼ਿਲਾਫ਼ ਰੋਸ ਪ੍ਰਗਟਾਇਆ। ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਕਰੀਬ 3 ਮਹੀਨਿਆਂ ਤੋੰ ਕਿਸਾਨ-ਅੰਦੋਲਨ ਕਰ ਰਹੇ ਹਨ, ਪਰ ਸਰਕਾਰ ਨਾਲ ਗੱਲਬਾਤ ਟੁੱਟਣ ਮਗਰੋਂ ਲੋਕ-ਰੋਹ ਹੋਰ ਤੇਜ਼ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਹਰ ਹਾਲ ਕਾਨੂੰਨ ਰੱਦ ਕਰਨੇ ਪੈਣਗੇ। ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਸੰਬੋਧਨ ਕਰਦਿਆਂ ਕਿਸਾਨ-ਆਗੂਆਂ ਨੇ ਲੋਕਾਂ ਨੂੰ ਅੰਦੋਲਨ ਮਜ਼ਬੂਤ ਕਰਨ ਲਈ ਦਿੱਲੀ ਵੱਲ ਵਹੀਰਾਂ ਘੱਤਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਅੱਜ ਦੇ ਸੱਦੇ ਨੂੰ ਲਾਮਿਸਾਲ ਕਾਮਯਾਬ ਕਰਨ ਅਤੇ ਸਾਂਝੀ ਕਿਸਾਨ ਲੀਡਰਸ਼ਿਪ ਤੇ ਬੇਅੰਤ ਭਰੋਸਾ ਜਤਾਉਣ ਲਈ ਦੇਸ਼ ਦੇ ਮਜ਼ਦੂਰਾਂ, ਕਿਸਾਨ ਤੇ ਹੋਰ ਮਿਹਨਤੀ ਵਰਗਾਂ ਅਤੇ ਇਨਸਾਫ਼ ਪਸੰਦ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਵਾਮ ਵੱਲੋਂ ਦਿੱਤੇ ਜਾ ਰਹੇ ਬੇਮਿਸਾਲ ਸਹਿਯੋਗ ਅਤੇ ਚੌਤਰਫਾ ਸੰਗਰਾਮੀ ਸਰਗਰਮੀ ਤੋਂ ਇਹ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ ਕਿ ਕਿਸਾਨ ਅੰਦੋਲਨ ਅਵੱਸ਼ ਫਤਹਿਯਾਬ ਹੋਵੇਗਾ ਅਤੇ ਮੋਦੀ ਸਰਕਾਰ ਦੇ ਇਰਾਦੇ ਅਸਫਲ ਕੀਤੇ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ