Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਮਹਾਂਮਾਰੀ ਦੌਰਾਨ ਵਿਧਾਇਕਾਂ ਦੀਆਂ ਤਨਖਾਹਾਂ ਘਟਾਉਣ ਲਈ ਬਿੱਲ ਪੇਸ਼

February 19, 2021 12:04 AM

ਟੋਰਾਂਟੋ, 18 ਫਰਵਰੀ (ਪੋਸਟ ਬਿਊਰੋ) : ਓਨਟਾਰੀਓ ਦੇ ਵਿਧਾਇਕਾਂ ਨੇ ਬੁੱਧਵਾਰ ਨੂੰ ਮਹਾਂਮਾਰੀ ਦਰਮਿਆਨ ਇੱਕ ਸਿਆਸਤਦਾਨ ਦੀ ਤਨਖਾਹ ਘਟਾਉਣ ਦੇ ਪੱਖ ਵਿੱਚ ਵੋਟ ਪਾਈ। ਅਜਿਹਾ ਉਸ ਸਮੇਂ ਹੋਇਆ ਜਦੋਂ ਇਸੇ ਸਿਆਸਤਦਾਨਾਂ ਵੱਲੋਂ ਸਾਰੇ ਮੈਂਬਰਾਂ ਦੀ ਤਨਖਾਹ ਘਟਾਉਣ ਦਾ ਪ੍ਰਸਤਾਵ ਪੇਸ਼ ਕੀਤਾ ਸੀ।
ਸਪੀਕਰ ਟੈੱਡ ਆਰਨੌਟ ਨੇ ਇਸ ਮਤੇ ਨੂੰ ਬੇਤੁਕਾ ਦੱਸਦਿਆਂ ਆਖਿਆ ਕਿ ਵਿਧਾਇਕਾਂ ਦੀ ਤਨਖਾਹ ਵਿੱਚ ਕਟੌਤੀ ਬਿੱਲ ਲਿਆ ਕੇ ਹੀ ਕੀਤੀ ਜਾ ਸਕਦੀ ਹੈ।ਸਾਬਕਾ ਪ੍ਰੋਗਰੈਸਿਵ ਕੰ਼ਜਰਵੇਟਿਵ ਰੋਮਨ ਬਾਬਰ, ਜੋ ਕਿ ਹੁਣ ਆਜ਼ਾਦਾਨਾ ਤੌਰ ਉੱਤੇ ਵਿਚਰਦਾ ਹੈ, ਨੇ ਸਰਕਾਰ ਦੇ ਹਾਊਸ ਲੀਡਰ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਮੌਜੂਦਾ ਹਾਲਾਤ ਨਾਲ ਇੱਕ ਪਾਸੇ ਜਿੱਥੇ ਓਨਟਾਰੀਓ ਵਾਸੀ ਸੰਘਰਸ਼ ਕਰ ਰਹੇ ਹਨ ਉੱਥੇ ਹੀ ਉਹ ਹਾਲਾਤ ਨੂੰ ਹਲਕਿਆਂ ਵਿੱਚ ਲੈ ਰਹੇ ਹਨ।
ਪਰ ਹਾਊਸ ਲੀਡਰ ਪਾਲ ਕੈਲੈਂਡਰਾ ਨੇ ਆਖਿਆ ਕਿ ਉਹ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਉਨ੍ਹਾਂ ਨੂੰ ਬਿਨਾਂ ਢੁਕਵੀਂ ਬਹਿਸ ਕਰਵਾਇਆਂ ਬਿੱਲ ਪਾਸ ਕਰਨੇ ਪੈ ਰਹੇ ਹਨ। ਜਿ਼ਕਰਯੋਗ ਹੈ ਕਿ ਬਾਬਰ ਨੇ ਹਰ ਹਫਤੇ ਮੈਂਬਰਾਂ ਦੀਆਂ ਤਨਖਾਹਾਂ ਵਿੱਚ 500 ਡਾਲਰ ਦੀ ਕਟੌਤੀ ਕਰਨ ਲਈ ਬਿੱਲ ਪੇਸ਼ ਕੀਤਾ ਸੀ। ਇਹ ਓਨੀ ਹੀ ਰਕਮ ਹੈ ਜਿੰਨੀ ਕਿ ਪਿਛਲੇ ਸਾਲ ਪਹਿਲੀ ਵੇਵ ਦੌਰਾਨ ਲਾਏ ਗਏ ਲਾਕਡਾਊਨਜ਼ ਦੌਰਾਨ ਕੰਮ ਤੋਂ ਹੱਥ ਧੁਆਉਣ ਵਾਲੇ ਕੈਨੇਡੀਅਨਾਂ ਲਈ ਉਪਲਬਧ ਕਰਵਾਈ ਗਈ ਫੈਡਰਲ ਮਦਦ ਸੀ।   


 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ